ਸਿੱਖਿਆ

Punjab

ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ ਲਗਾ ਕੇ ਵਾਈ ਪੀ ਐਸ ਪਟਿਆਲਾ ਤੇ ਮੁਹਾਲੀ ਵੱਲੋਂ ਵਸੂਲੀਆਂ ਵਾਧੂ ਫੀਸਾਂ ਮਾਪਿਆਂ ਨੂੰ ਵਾਪਸ ਕਰਨ ਦੀ ਮੰਗ

punjab newsline
July 06, 2020 04:33 PM
More

ਪਟਿਆਲਾ:ਯੂਥ ਅਕਾਲੀ ਦਲ ਨੇ ਅੱਜ ਯਾਦਵਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਾਲ ਲੈ ਕੇ ਇਥੇ ਵਿਸ਼ਾਲ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸਕੂਲ ਮੈਨੇਜਮੈਂਟ ਵਾਧੂ ਉਗਰਾਹੀ ਫੀਸ ਵਾਪਸ ਕਰੇ ਜਦਕਿ ਇਸਨੇ ਫੀਸਾਂ ਦਾ ਮਸਲਾ  ਮਾਪਿਆਂ ਦੀ ਸੰਤੁਸ਼ਟੀ ਅਨੁਸਾਰ ਹੱਲ ਕਰਨ ਲਈ ਜਿਲ•ਾ ਪ੍ਰਸ਼ਾਸਨ ਤੇ ਸਕੂਲ ਮੈਨੇਜਮੈਂਟ ਨੂੰ ਤਿੰਨ ਦਿਨ ਦਾ ਅਲਟੀਮੇਟਮ ਦਿੱਤਾ।
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੂੰ ਵਾਈ ਪੀ ਐਸ ਪਹੁੰਚਣ ਤੋਂ ਰੋਕ ਦਿੱਤਾ ਗਿਆ ਤੇ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੋਂ ਥੋੜ•ੀ ਹੀ ਦੂਰ ਧਰਨਾ ਦੇ ਦਿੱਤਾ। ਉਹਨਾਂ ਨੇ ਜ਼ਿਲ•ਾ ਪ੍ਰਸ਼ਾਸਨ ਨੂੰ ਆਖਿਆ ਕਿ ਉਹ ਮੁੱਖ ਮੰਤਰੀ ਜਾਂ ਉਹਨਾਂ ਦੀ ਧਰਮ ਪਤਨੀ ਤੇ ਪਟਿਆਲਾ ਦੀ ਐਮ ਪੀ ਪ੍ਰਨੀਤ ਕੌਰ ਨਾਲ  ਲਾਈਵ ਵੀਡੀਓ ਰਾਹੀਂ ਗੱਲਬਾਤ ਕਰਵਾਉਣ। ਧਰਨੇ ਸਮੇਂ ਪ੍ਰਨੀਤ ਕੌਰ ਆਪਣੀ ਮਹਿਲ ਵਿਚਲੀ ਰਿਹਾਇਸ਼ 'ਤੇ ਹੀ ਮੌਜੂਦ ਦੱਸੇ ਜਾ ਰਹੇ ਹਨ। ਜਦੋਂ ਇਹ ਗੱਲਾਂ ਪ੍ਰਵਾਨ ਨਹੀਂ ਚੜ•ੀਆਂ ਤਾਂ ਉਹਨਾਂ ਨੇ ਜ਼ਿਲ•ਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਦਿੱਤਾ ਤੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਉਹਨਾਂ ਸਾਰੇ ਮਾਪਿਆਂ ਦੇ ਬੱਚਿਆਂ ਦੀ ਛੇ ਮਹੀਨੇ ਦੀ ਫੀਸ ਸਿੱਧਾ ਸਕੂਲ ਮੈਨੇਜਮੈਂਟਾਂ ਨੂੰ  ਅਦਾ ਕਰੇ ਜਿਹਨਾਂ ਨੂੰ ਲਾਕ ਡਾਊਨ ਦੌਰਾਨ ਵਿੱਤੀ ਘਾਟੇ ਪਏ ਹਨ।
ਇਸ ਮੌਕੇ ਪਰਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਦੇ ਦੋਗਲੇਪਨ ਦਾ ਪਰਦਾਫਾਸ਼ ਕੀਤਾ ਤੇ ਦੱਸਿਆ ਕਿ ਕਿਵੇਂ ਉਹ ਕਹਿ ਕੁਝ ਰਹੇ ਹਨ ਤੇ ਕਰ ਕੁਝ ਰਹੇ ਹਨ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਦੀ ਮੈਨੇਜਮੈਂਟ ਵਾਲੇ ਸਕੂਲ ਮਾਪਿਆਂ ਤੋਂ ਜਬਰੀ ਫੀਸਾਂ ਉਗਰਾਹ ਰਹੇ ਹਨ ਜਦਕਿ ਉਹਨਾਂ ਦੀ ਸਰਕਾਰ ਇਹ ਐਲਾਨ ਕਰ ਰਹੀ ਹੈ ਕਿ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲ ਮੈਨੇਜਮੈਂਟਾਂ ਦੇ ਹੱਕ ਵਿਚ ਦਿੱਤੇ ਫੈਸਲੇ ਖਿਲਾਫ ਉਹ  ਡਬਲ ਬੈਂਚ ਕੋਲ ਰਫਿਊ ਪਟੀਸ਼ਨ ਦਾਇਰ ਕਰੇਗੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਾਈ ਪੀ ਐਸ ਪਟਿਆਲਾ ਅਤੇ ਮੁਹਾਲੀ ਹਾਈ ਕੋਰਟ ਦੇ ਫੈਸਲੇ ਤੋਂ ਪਹਿਲਾਂ ਹੀ ਮਾਪਿਆਂ ਤੋਂ ਫੀਸ ਉਗਰਾਹ ਰਹੇ ਹਨ। ਉਹਨਾਂ  ਦੱਸਿਆ ਕਿ ਇਸ ਵਿਚ ਖੇਡਾਂ ਤੇ ਹੋਸਟਲ ਆਦਿ ਦੀ ਫੀਸ ਵੀ ਸ਼ਾਮਲ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚ ਮੁੱਚ ਹੀ ਮਾਪਿਆਂ ਦੀ ਹਾਲਤ  ਪ੍ਰਤੀ ਗੰਭੀਰ ਹਨ ਤੇ ਉਹ ਨਹੀਂ ਚਾਹੁੰਦੇ ਕਿ ਬੱਚਿਆਂ ਨੂੰ ਮਾਰ ਝੱਲਣੀ ਪਵੇ ਤਾਂ ਉਹਨਾਂ ਨੂੰ ਵਾਈ ਪੀ ਐਸ ਮੈਨੇਜਮੈਂਟ ਨੂੰ ਹਦਾਇਤ ਦੇਣੀ ਚਾਹੀਦੀ ਹੈ ਕਿ ਉਹ ਮਾਪਿਆਂ ਨੂੰ ਫੀਸ ਵਾਪਸ  ਕਰੇ। ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ ਮੈਨੇਜਮੈਂਟਾਂ ਨੂੰ ਮਹਾਂਮਾਰੀ ਵੇਲੇ ਫੀਸਾਂ ਦੀ ਅਦਾਇਗੀ ਬਿਲਕੁਲ ਵਾਜਬ ਹੈ ਕਿਉਂਕਿ ਸਰਕਾਰ ਨੇ ਸ਼ਰਾਬ ਦੇ ਠੇਕੇਦਾਰਾਂ ਨੂੰ 675 ਕਰੋੜ ਰੁਪਏ ਵਾਪਸ ਮੋੜ ਦਿੱਤੇ ਹਨ ਤੇ  ਰੇਤ ਮਾਫੀਆ ਨੂੰ ਵੀ ਇਕ ਕਰੋੜ ਰੁਪਏ ਦੀ ਰਾਹਤ ਦਿੱਤੀ ਹੈ।

'ਨੋ ਸਕੂਲ ਨੋ ਫੀਸ ਅਤੇ ਜਬਰੀ ਉਗਰਾਹੀ ਨਹੀਂ ਚਲੇਗੀ' ਦੇ ਨਾਅਰਿਆਂ ਦੇ ਵਿਚ ਯੂਥ ਅਕਾਲੀ ਦਲ ਨੇ ਦੇ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਉਹਨਾਂ ਅਨੁਸਰਾਂ ਖਿਲਾਫ ਕਾਰਵਾਈ ਕੀਤੀ ਜਾਵੇ ਜਿਹਨਾਂ ਨੇ ਵਾਈ ਪੀ ਐਸ ਮੁਹਾਲੀ ਸਾਹਮਣੇ ਜਬਰੀ ਫੀਸ ਵਸੂਲਣ ਦੇ ਫੈਸਲੇ ਖਿਲਾਫ ਰੋਸ ਵਿਖਾਵਾ ਕਰਨ ਵਾਲੇ ਮਾਪਿਆਂ ਨੂੰ ਧਮਕਾਇਆ ਤੇ ਉਹਨਾਂ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ।

ਇਸ ਦੌਰਾਨ ਵਾਈ ਪੀ ਐਸ ਸਕੂਲ ਵਿਚ ਪੜ•ਦੇ ਬੱਚਿਆਂ ਦੇ ਮਾਪਿਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਨਿਆਂ ਲਈ ਲੜਾਈ ਵਿਚ ਉਹ ਉਹਨਾਂ ਦੇ ਨਾਲ ਡਟੇ ਹਨ ਅਤੇ ਕਿਹਾ ਕਿ ਇਹ ਪਹਿਲੀ ਰਾਜਨੀਤਕ ਪਾਰਟੀ ਹੈ ਜੋ ਮਾਪਿਆਂ ਦੇ ਨਾਲ ਡਟੀ ਹੈ। ਮਾਪਿਆਂ ਨੇ ਕਿਹਾ ਕਿ ਉਹ ਵਾਈ ਪੀ ਐਸ ਤੇ ਹੋਰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਇਕ ਹੀ ਪਲੈਟਫੋਰਮ 'ਤੇ ਲੈ ਕੇ ਆਉਣਗੇ।

ਇਸ ਦੌਰਾਨ  ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਯੂਥ ਅਕਾਲੀ ਦਲ ਆਪਣਾ ਸੰਘਰਸ਼ ਜਾਰੀ ਰੱਖੇਗਾ ਅਤੇ ਰਾਜ ਸਰਕਾਰ ਨੂੰ ਉਹਨਾਂ ਬੱਚਿਆਂ ਜਿਹਨਾਂ ਦੇ ਮਾਪਿਆਂ ਨੂੰ ਕੋਰੋਨਾ ਲਾਕ ਡਾਊਨ ਕਾਰਨ ਵਿੱਤੀ ਨੁਕਸਾਨ ਹੋਇਆ, ਦੀ ਅਪ੍ਰੈਲ ਤੋਂ ਸਤੰਬਰ ਤੱਕ ਦੀ ਛੇ ਮਹੀਨਿਆ ਦੀ ਫੀਸ ਆਪ ਅਦਾ ਕਰਨ ਲਈ ਮਜਬੂਰ ਕਰ ਦੇਵੇਗਾ। ਉਹਨਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਉਹਨਾਂ ਸਾਰੇ ਮਾਪਿਆਂ ਦੀ ਸੂਚੀ ਬਣਾਉਣੀ ਸ਼ੁਰੂ ਕਰੇ ਜਿਹਨਾਂ ਨੂੰ ਲਾਕ ਡਾਊਨ ਕਾਰਨ ਵਿੱਤੀ ਨੁਕਸਾਨ ਝੱਲਣਾ ਪਿਆ ਅਤੇ ਉਹ  ਇਹਨਾਂ ਮਾਪਿਆਂ ਵੱਲੋਂ ਸਕੂਲਾਂ ਨੂੰ ਆਪ ਫੀਸ ਦੀ ਅਦਾਇਗੀ  ਕਰੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪਾਲ ਜੁਨੇਜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸਤਬੀਰ ਸਿੰਘ ਖੱਟੜਾ ਵੀ ਹਾਜ਼ਰ ਸਨ।

 

Punjab

ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ‘ਅੰਬੈਸਡਰਜ਼ ਆਫ਼ ਹੋਪ’ ’ਚ ਜਿੱਤਿਆ ਦੂਜਾ ਇਨਾਮ

punjab newsline
July 28, 2020 02:27 PM
More

ਨਵਾਂਸ਼ਹਿਰ : ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੋਸ਼ਲ ਮੀਡੀਆ ’ਤੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਜੇਤੂਆਂ ਦੇ ਨਾਮ ਐਲਾਨਣ ਮਗਰੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ’ਚੋਂ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨਾਲ ਵੀਡਿਓ ਕਾਲ ’ਤੇ ਗੱਲਬਾਤ ਕੀਤੀ ਅਤੇ ਮੁਕਾਬਲੇ ’ਚ ਅੱਵਲ ਰਹਿਣ ’ਤੇ ਉਨਾਂ ਨੂੰ ਵਧਾਈ ਦਿੱਤੀ।
ਜ਼ਿਕਰਯੋਗ ਹੈ ਕਿ ਕੋਵਿਡ-19 ਦੀ ਮਹਾਂਮਾਰੀ ਕਾਰਨ ਲਗਾਏ ਗਏ ਲੌਕਡਾਊਨ ਦੌਰਾਨ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਲਈ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ‘ਅੰਬੈਸਡਰਜ਼ ਆਫ਼ ਹੋਪ’ ਨਾਂ ਦਾ ਆਨਲਾਇਨ ਮੁਕਾਬਲਾ ਚਲਾਇਆ ਗਿਆ ਸੀ ਜਿਸ ਨੂੰ ਪੰਜਾਬ ਭਰ ’ਚੋਂ ਭਰਪੂਰ ਹੁੰਗਾਰਾ ਮਿਲਿਆ ਸੀ। ਆਪਣੀ ਤਰਾਂ ਦੇ ਇਸ ਪਹਿਲੇ ਮੁਕਾਬਲੇ ’ਚ ਸਿਰਫ਼ ਅੱਠ ਦਿਨਾਂ ’ਚ ਸੂਬੇ ’ਚੋਂ 1 ਲੱਖ ਪੰਜ ਹਜ਼ਾਰ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕਰਕੇ ਇਸਨੂੰ ਵਿਸ਼ਵ ਰਿਕਾਰਡ ਬਣਾ ਦਿੱਤਾ ਸੀ। ਹੁਣ ਸ਼੍ਰੀ ਸਿੰਗਲਾ ਵੱਲੋਂ ਇਸ ਮੁਕਾਬਲੇ ’ਚ ਹਰ ਜ਼ਿਲੇ ’ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ’ਚੋਂ ਇਸ ਮੁਕਾਬਲੇ ਲਈ 1,655 ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਇਨਾਂ ’ਚੋਂ ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਬਾਰਵੀਂ ਕਲਾਸ ’ਚ ਪੜਦੇ ਗੁਰਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਐਪਲ ਦੀ ਆਈਪੈਡ ਜਿੱਤੀ ਹੈ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲਾ ਰਣੂੰਆਂ ਦੀ ਵਿਦਿਆਰਥਣ ਪਰੀਤੀ ਨੇ ਦੂਸਰਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਹੈ। ਇਸਦੇ ਨਾਲ ਹੀ ਸਾਧੂ ਸਿੰਘ ਸ਼ੇਰਗਿੱਲ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ’ਚ ਪਹਿਲੀ ਜਮਾਤ ’ਚ ਪੜਦੀ ਨਿੱਕੀ ਜਿਹੀ ਬੱਚੀ ਗੁਰਸਿਮਰਤ ਕੌਰ ਨੇ ਤੀਸਰੇ ਸਥਾਨ ’ਤੇ ਰਹਿ ਕੇ ਐਂਡਰੋਇਡ ਟੈਬਲੇਟ ਜਿੱਤੀ ਹੈ।
ਵੀਡਿਓ ਕਾਲ ’ਤੇ ਗੱਲਬਾਤ ਦੌਰਾਨ ਗੁਰਵਿੰਦਰ ਸਿੰਘ ਨੇ ਸ਼੍ਰੀ ਵਿਜੈ ਇੰਦਰ ਸਿੰਗਲਾ ਨੂੰ ਦੱਸਿਆ ਕਿ ਉਸਨੂੰ ਗਾਉਣ ਦਾ ਬਹੁਤ ਸ਼ੌਕ ਹੈ ਅਤੇ ਜਦੋਂ ਉਸਨੇ ਇਸ ਆਨਲਾਇਨ ਮੁਕਾਬਲੇ ਬਾਰੇ ਸੁਣਿਆਂ ਤਾਂ ਉਸੇ ਵੇਲੇ ਇਸ ’ਚ ਭਾਗ ਲੈਣ ਦਾ ਪੱਕਾ ਮਨ ਬਣਾ ਲਿਆ। ਗੁਰਵਿੰਦਰ ਨੇ ਦੱਸਿਆ ਕਿ ਉਸਦੇ ਮਾਤਾ-ਪਿਤਾ ਤੇ ਉਸਦੇ ਸਕੂਲ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਸਦਕਾ ਹੀ ਉਸਨੇ ਪੂਰੇ ਜ਼ਿਲੇ ’ਚੋਂ ਬਾਜ਼ੀ ਮਾਰੀ ਹੈ।
ਇਸੇ ਤਰਾਂ ਦੂਜੇ ਸਥਾਨ ’ਤੇ ਰਹਿਣ ਵਾਲੀ ਸਰਕਾਰੀ ਸਕੂਲ ਦੀ ਵਿਦਿਆਰਥਣ ਪਰੀਤੀ ਨੇ ਦੱਸਿਆ ਕਿ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਲਈ ਉਸਨੇ ਕੋਰੋਨਾਵਾਇਰਸ ਵਿਰੁੱਧ ਲੋਕਾਂ ’ਚ ਹੌਸਲਾ ਪੈਦਾ ਕਰਨ ਵਾਲੀ ਕਵਿਤਾ ਜ਼ਰੀਏ ਆਪਣੀ ਐਂਟਰੀ ਭੇਜੀ। ਉਸਨੇ ਦੱਸਿਆ ਕਿ ਉਸਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ ਜਦੋਂ ਉਸਨੂੰ ਪਤਾ ਲੱਗਿਆ ਕਿ ਉਸਨੇ ਜ਼ਿਲੇ ’ਚੋਂ ਦੂਜਾ ਇਨਾਮ ਜਿੱਤਿਆ ਹੈ। ਪਰੀਤੀ ਨੇ ਕਿਹਾ ਕਿ ਉਹ ਗਾਇਕੀ ਰਾਹੀਂ ਆਪਣਾ ਭਵਿੱਖ ਸੰਵਾਰਨਾ ਚਾਹੁੰਦੀ ਹੈ ਅਤੇ ਇਸ ਲਈ ਉਸਦਾ ਪਰਿਵਾਰ ਤੇ ਸਕੂਲ ਅਧਿਆਪਕ ਉਸਦਾ ਪੂਰਾ ਸਾਥ ਦੇ ਰਹੇ ਹਨ।
ਤੀਸਰੇ ਸਥਾਨ ’ਤੇ ਰਹਿਣ ਵਾਲੀ ਨਿੱਕੀ ਜਿਹੀ ਬੱਚੀ ਗੁਰਸਿਮਰਤ ਕੌਰ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਉਹ ਸਾਇੰਸਦਾਨ ਬਣ ਕੇ ਪੁਲਾੜ ’ਚ ਜਾਣਾ ਚਾਹੁੰਦੀ ਹੈ ਤੇ ਇਹ ਮੁਕਾਬਲਾ ਜਿੱਤ ਕੇ ਉਸਨੂੰ ਬਹੁਤ ਖ਼ੁਸ਼ੀ ਹੋਈ ਹੈ। ਇਸ ਮੌਕੇ ਗੁਰਸਿਮਰਤ ਦੇ ਪਿਤਾ ਨੇ ਕਿਹਾ ਕਿ ਕੋਵਿਡ-19 ਕਾਰਨ ਬੱਚਿਆਂ ਦੇ ਅਜਾਈਂ ਜਾ ਰਹੇ ਸਮੇਂ ਨੂੰ ਚੰਗੇ ਪਾਸੇ ਲਾਉਣ ਲਈ ਅਜਿਹਾ ਮੁਕਾਬਲਾ ਕਰਵਾਉਣ ਲਈ ਉਹ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਧਨਵਾਦ ਕਰਦੇ ਹਨ ਅਤੇ ਆਸ ਕਰਦੇ ਹਨ ਕਿ ਉਹ ਭਵਿੱਖ ’ਚ ਵੀ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਚੰਗੀਆਂ ਨੀਤੀਆਂ ਘੜਦੇ ਰਹਿਣਗੇ।
ਫੋਟੋ ਕੈਪਸ਼ਨ: ਜੇਤੂ ਵਿਦਿਆਰਥੀਆਂ ਨਾਲ ਵੀਡਿਓ ਕਾਲ ਜ਼ਰੀਏ ਗੱਲਬਾਤ ਕਰਦੇ ਹੋਏ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ।

Punjab

ਪਟਿਆਲਾ ਜ਼ਿਲ੍ਹੇ ਦੇ 66 ਸਰਕਾਰੀ ਸਕੂਲਾਂ ਦੇ ਨਤੀਜੇ ਸੌ ਫੀਸਦੀ ਰਹੇ

punjab newsline
July 24, 2020 04:15 PM
More

ਪਟਿਆਲਾ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਜ਼ਿਲ੍ਹੇ ਦੇ 110 ਸਕੂਲਾਂ 'ਚੋਂ 66 ਸਕੂਲਾਂ ਦੇ ਨਤੀਜੇ ਸੌ ਫੀਸਦੀ ਰਹੇ ਹਨ। ਇਸ ਤਰ੍ਹਾਂ 60 ਫੀਸਦੀ ਸਕੂਲਾਂ ਦੀ ਕਾਰਗੁਜ਼ਾਰੀ ਸੌ ਫੀਸਦੀ ਰਹੀ ਹੈ, ਜੋ ਜ਼ਿਲ੍ਹੇ ਲਈ ਵੱਡੇ ਮਾਣ ਵਾਲੀ ਗੱਲ ਹੈ।
ਨਤੀਜਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਨੇ ਦੱਸਿਆ ਕਿ ਸੌ ਫੀਸਦੀ ਨਤੀਜਿਆਂ ਵਾਲੇ ਸਕੂਲਾਂ 'ਚ ਦੋ ਸਕੂਲ ਅਜਿਹੇ ਹਨ ਜਿੰਨ੍ਹਾਂ 'ਚ 200 ਤੋਂ ਵਧੇਰੇ ਵਿਦਿਆਰਥੀਆਂ ਨੇ ਅਤੇ 9 ਸਕੂਲ ਅਜਿਹੇ ਹਨ ਜਿਨ੍ਹਾਂ 'ਚੋਂ 100 ਤੋਂ ਵਧੇਰੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਪਾਸ ਕੀਤੀ। ਉਨ੍ਹਾਂ ਦੱਸਿਆ ਕਿ 50 ਸਕੂਲ ਅਜਿਹੇ ਹਨ, ਜਿਨ੍ਹਾਂ 'ਚ 40 ਤੋਂ ਵਧੇਰੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਪਾਸ ਕੀਤੀ। ਸਰਕਾਰੀ ਸਕੂਲਾਂ ਦੇ ਨਤੀਜਿਆਂ 'ਚ ਪਿਛਲੇ ਵਰ੍ਹੇ ਨਾਲੋਂ ਲਗਭਗ 6 ਫੀਸਦੀ ਵਾਧਾ ਹੋਇਆ ਹੈ।
ਸੌ ਫੀਸਦੀ ਨਤੀਜੇ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸੀਂਗਣ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਬੜੇ ਮਾਣ ਦੀ ਗੱਲ ਹੈ ਸਾਡੇ ਸਰਕਾਰੀ ਸਕੂਲਾਂ 'ਚ ਜੋ ਸਹੂਲਤਾਂ ਉਪਲਬਧ ਹਨ, ਉਹ ਨਿੱਜੀ ਸਕੂਲਾਂ 'ਚ ਨਹੀਂ ਮਿਲਦੀਆਂ, ਜਿਸ ਕਰਕੇ ਹੁਣ ਹਰ ਬੱਚਾ ਮੁਫਤ 'ਚ ਮਿਆਰੀ ਸਿੱਖਿਆ ਹਾਸਿਲ ਕਰ ਸਕਦਾ ਹੈ। ਸਰਕਾਰੀ ਗਰਲਜ਼ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਨਾਲ ਜੁੜੇ ਸਮਾਜ ਸੇਵਕ ਸ੍ਰੀ ਗੋਪਾਲ ਸਿੰਗਲਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਸਦਕਾ, ਇਨ੍ਹਾਂ ਦਾ ਮਿਆਰ ਬਹੁਤ ਉੱਚਾ ਹੋ ਚੁੱਕਿਆਂ ਹੈ, ਜਿਸ ਕਾਰਨ ਵਿਦਿਆਰਥੀਆਂ ਦੀ ਗਿਣਤੀ 'ਚ ਵੱਡਾ ਵਾਧਾ ਹੋਇਆ ਹੈ ਅਤੇ ਸਕੂਲਾਂ ਦੇ ਨਤੀਜੇ ਵੀ ਸ਼ਾਨਦਾਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖਿਆ ਦੇ ਖੇਤਰ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।
ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸੁਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਅਜੋਕੇ ਸਰਕਾਰੀ ਸਕੂਲ ਪੂਰੀ ਤਰ੍ਹਾਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ, ਜਿਸ ਸਦਕਾ ਇੰਨ੍ਹਾਂ ਦੇ ਨਤੀਜਿਆਂ 'ਚ ਵਾਧਾ ਹੋਣਾ ਸੁਭਾਵਿਕ ਹੈ। ਇਸ ਲਈ ਵਿਭਾਗ ਦੇ ਅਧਿਕਾਰੀ ਤੇ ਅਧਿਆਪਕਾਂ ਦੀ ਤਾਰੀਫ ਕਰਨੀ ਬਣਦੀ ਹੈ। ਦੀਪਕ ਕੁਮਾਰ ਚੇਅਰਮੈਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਦੀ ਹਰ ਪੱਖੋਂ ਬਦਲੀ ਦਿੱਖ ਨੇ ਮਾਪਿਆਂ ਦਾ ਸਕੂਲਾਂ ਪ੍ਰਤੀ ਵਿਸ਼ਵਾਸ਼ ਵਧਾਇਆ ਹੈ। ਅਜੋਕੇ ਸਰਕਾਰੀ ਸਕੂਲਾਂ 'ਚ ਬੱਚਿਆਂ ਦਾ ਸਰਵਪੱਖੀ ਵਿਕਾਸ ਹੋਣ ਦਾ ਪੂਰਾ ਮਾਹੌਲ ਬਣ ਚੁੱਕਿਆ ਹੈ ਅਤੇ ਇੰਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਦਾ ਸੁਨਹਿਰੀ ਦੌਰ ਸ਼ੁਰੂ ਹੋ ਚੁੱਕਿਆ ਹੈ।
ਜ਼ਿਲ੍ਹਾ ਸਿੱਖਿਆ ਅਫਸਰ (ਸੈ.) ਸ੍ਰੀਮਤੀ ਹਰਿੰਦਰ ਕੌਰ ਨੇ ਜ਼ਿਲ੍ਹੇ ਦੇ ਸਕੂਲਾਂ ਦੇ ਸ਼ਾਨਦਾਰ ਨਤੀਜਿਆਂ ਲਈ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਵੱਲੋਂ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ।

Punjab

ਸਿੱਖਿਆ ਵਿਭਾਗ ਦੇ ਮਿਹਨਤੀ ਅਧਿਆਪਕਾਂ ਦੀ ਮਿਹਨਤ ਦੋ-ਮਾਸਿਕ ਆਨਲਾਈਨ ਪ੍ਰੀਖਿਆ ਦਾ ਸਫ਼ਲ ਆਯੋਜਨ ਜਾਰੀ

PUNJAB NEWSLINE BUREAU
July 16, 2020 10:11 PM
More
ਰਾਜਪੁਰਾ :ਵਿਸ਼ਵ ਵਿਆਪੀ ਕੋਰੋਨਾ ਮਹਾਂਮਾਰੀ ਦੀ ਚੁਣੌਤੀ ਨੂੰ ਸਵੀਕਾਰਦਿਆਂ  ਸਰਕਾਰੀ ਸਕੂਲਾਂ ਦੀ ਆਨਲਾਈਨ ਸਿੱਖਿਆ ਨੂੰ ਹਰ ਹੀਲੇ ਨੇਪਰੇ ਚੜ੍ਹਾਉਣ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਅਣਥੱਕ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਵਿਭਾਗ ਵੱਲੋਂ ਜਾਰੀ ਡੇਟਸ਼ੀਟ ਅਨੁਸਾਰ 13 ਜੁਲਾਈ ਤੋਂ ਵਿਦਿਆਰਥੀਆਂ ਦਾ ਆਨਲਾਈਨ ਪ੍ਰੀਖਣ ਲਿਆ ਗਿਆ।
ਵਿਦਿਆਰਥੀਆਂ ਵੱਲੋਂ ਇਸ ਆਨਲਾਈਨ ਪ੍ਰੀਖਿਆ ਵਿੱਚ ਪੂਰੀ ਸੰਜੀਦਗੀ ਨਾਲ ਸ਼ਮੂਲੀਅਤ ਕਰਨ ਲਈ ਸਿੱਖਿਅਾ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਵੱਲੋਂ ਅਧਿਆਪਕਾਂ ਨੂੰ ਮਿਲੀ ਪ੍ਰੇਰਨਾ ਸਦਕਾ ਮਿਹਨਤ ਨਾਲ ਕਰਵਾਈ ਤਿਆਰੀ ਕਾਰਨ ਹੀ ਸੰਭਵ ਹੋ ਸਕਿਆ ਹੈ। ਇਹਨਾਂ ਸ਼ਬਦਾ ਦਾ ਪ੍ਗਟਾਵਾ ਪਿ੍ੰਸੀਪਲ ਜਸਬੀਰ ਕੌਰ ਸਰਕਾਰੀ ਕੋ: ਅੈਜੂ: ਸੀਨੀਅਰ ਸੈਕੰਡਰੀ ਸਕੂਲ ਅੈੱਨ.ਟੀ.ਸੀ. ਰਾਜਪੁਰਾ ਟਾੳੂਨ ਨੇ ਕੀਤਾ|
ੳੁਹਨਾਂ ਦੱਸਿਅਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਸਦਕਾ ਅਧਿਆਪਕਾਂ ਵੱਲੋਂ ਇਸ ਮਹੱਤਵਪੂਰਨ ਕਾਰਜ ਨੂੰ ਸਫ਼ਲਤਾਪੂਰਵਕ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਫ਼ਲਤਾ ਦਾ ਸਿਹਰਾ ਕਿਸੇ ਇੱਕ ਵਿਅਕਤੀ ਵਿਸ਼ੇਸ਼ ਦੇ ਸਿਰ ਨਾ ਹੋਕੇ ਸਹਿਯੋਗ ਦੀ ਭਾਵਨਾ ਨਾਲ ਕੀਤੇ ਗਏ ਟੀਮ ਵਰਕ ਨੂੰ ਜਾਂਦਾ ਹੈ। 
ਅਧਿਆਪਕ ਵਰਿੰਦਰਜੀਤ ਕੌਰ ਸਾਇੰਸ ਮਿਸਟੈ੍ਸ ਨੇ ਦੱਸਿਅਾ ਆਨਲਾਈਨ ਪ੍ਰੀਖਿਆ ਨੂੰ ਹਰ ਹੀਲੇ ਸਫ਼ਲ ਬਣਾਉਣ ਲਈ ਕੋਸ਼ਿਸ਼ ਕਰਦਿਆਂ ਜਿੱਥੇ ਵਿਦਿਆਰਥੀਆਂ ਨੂੰ ਪਹਿਲਾਂ ਪੇਪਰਾਂ ਦੀ ਤਿਆਰੀ ਲਈ ਸੈਂਪਲ ਮਾਡਲ ਪੇਪਰ ਅਤੇ ਪ੍ਰੀਖਿਆ ਵਾਲੇ ਦਿਨ ਪੇਪਰਾਂ ਦੀ ਆਨਲਾਈਨ ਪਹੁੰਚ ਯਕੀਨੀ ਬਣਾਈ ਉੱਥੇ ਜਿਹੜੇ ਵਿਦਿਆਰਥੀਆਂ ਕੋਲ ਆਨਲਾਈਨ ਪ੍ਰੀਖਿਆ ਦੇਣ ਲਈ ਸਾਧਨਾਂ ਦੀ ਕਮੀ ਸੀ ਉਹਨਾਂ ਨੂੰ ਪੇਪਰ ਪ੍ਰਿੰਟ ਕਰਵਾ ਕੇ ਘਰੋ-ਘਰੀ ਵੀ ਪਹੁੰਚਾਏ। 
ਅੰਗਰੇਜ਼ੀ ਅਧਿਅਾਪਕ ਦੀਪਕ ਨੇ ਗੱਲਬਾਤ ਕਰਦਿਅਾਂ ਦੱਸਿਅਾ ਕਿ  ਕੋਵਿਡ-19 ਤੋਂ ਬਚਾਓ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਪਿੰਡ ਵਿੱਚ ਕਿਸੇ ਇੱਕ ਜਗ੍ਹਾ 'ਤੇ ਪੇਪਰਾਂ ਦੀ ਸਪਲਾਈ ਲਈ ਬਾਕਸ ਵੀ ਰੱਖੇ ਗਏ। ਜਿੱਥੋਂ ਵਿਦਿਆਰਥੀਆਂ ਨੇ ਪੇਪਰ ਪ੍ਰਾਪਤ ਕਰਕੇ ਹੱਲ ਕਰਨ ਤੋਂ ਬਾਅਦ ਵਾਪਸ ਉਸੇ ਜਗ੍ਹਾ 'ਤੇ ਪਹੁੰਚਾ ਦਿੱਤੇ। ਅਧਿਆਪਕਾਂ ਦੇ ਇਹਨਾਂ ਅਣਥੱਕ ਕਾਰਜਾਂ ਕਰਕੇ ਉਹ ਸਮਾਜ ਵਿੱਚ ਪ੍ਰਸ਼ੰਸਾ ਦੇ ਪਾਤਰ ਬਣੇ ਹਨ ਅਤੇ ਸਰਕਾਰੀ ਸਕੂਲਾਂ ਦੀ ਸਿੱਖਿਆ ਦੀਆਂ ਗੱਲਾਂ ਹੁਣ ਘਰ-ਘਰ ਹੋ ਰਹੀਆਂ ਹਨ
ਅਧਿਆਪਕਾ ਜਸਵੀਰ ਕੌਰ ਸਾਇੰਸ ਮਿਸਟੈ੍ਸ ਦਾ ਕਹਿਣਾ ਹੈ ਕਿ ਉਹਨਾਂ ਦੇ ਵਿਦਿਆਰਥੀਆਂ ਨੇ ਪਹਿਲਾਂ ਆਨਲਾਈਨ ਪੜ੍ਹਾਈ ਨੂੰ ਭਰਵਾਂ ਹੁੰਗਾਰਾ ਦਿੱਤਾ ਜਿਸ ਦੇ ਨਤੀਜੇ ਵਜੋਂ ਉਹਨਾਂ ਦੇ ਸੌ ਫ਼ੀਸਦੀ ਵਿਦਿਆਰਥੀਆਂ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਆਨਲਾਈਨ ਪੇਪਰਾਂ ਵਿੱਚ ਸ਼ਮੂਲੀਅਤ ਕਰਕੇ ਉਹਨਾਂ ਦੀ ਕਾਬਲੀਅਤ ਨੂੰ ਵੀ ਜੱਗ ਜ਼ਾਹਰ ਕੀਤਾ ਹੈ। 
 ਨੌਵੀਂ ਜਮਾਤ ਦੇ ਵਿਦਿਆਰਥੀ ਦੇ ਪਿਤਾ ਰਾਜ ਕੁਮਾਰ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਕੀਤੇ ਜਾ ਰਹੇ ਉਚੇਚੇ ਅਤੇ ਅਣਥੱਕ ਯਤਨਾਂ ਕਰਕੇ ਉਹਨਾਂ ਦੇ ਬੱਚੇ ਘਰਾਂ ਵਿੱਚ ਰਹਿ ਕੇ ਵੀ ਪਿਛਲੇ ਚਾਰ ਮਹੀਨਿਆਂ ਤੋਂ ਲਗਾਤਾਰ ਪੜ੍ਹਾਈ ਨਾਲ ਜੁੜੇ ਹੋਏ ਹਨ। 
ਸਕੂਲ ਕਮੇਟੀ ਚੇਅਰਮੈਨ ਰਿੱਤੂ ਬਾਲਾ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਉਹਨਾਂ ਦੇ ਇਲਾਕੇ ਦੇ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਬੇਰੋਕ ਪੜ੍ਹਾਈ ਜਾਰੀ ਰਹਿਣ ਕਰਕੇ ਮਾਪੇ ਮਾਨਸਿਕ ਪੱਖੋਂ ਪੂਰੇ ਸੰਤੁਸ਼ਟ ਹਨ।
Punjab

ਕੇਂਦਰ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ: ਧਰਮਸੋਤ

punjab newsline
July 08, 2020 03:26 PM
More

ਚੰਡੀਗੜ੍ਹ:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇੱਥੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ।
ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਦਾ ਜੀਵਨ ਬਿਹਤਰ ਬਣਾਉਣ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ ਅਤੇ ਸਿੱਖਿਆ ਹਾਸਲ ਕਰਕੇ ਹੀ ਐਸ. ਸੀ. ਨੌਜਵਾਨ ਜੀਵਨ ’ਚ ਮਿੱਥੀ ਮੰਜ਼ਿਲ ਪ੍ਰਾਪਤ ਕਰ ਸਕਦੇ ਹਨ।  ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸੂਬਾ ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਦਾ ਜੀਵਨ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਕੇਂਦਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਲ 2017-18, 2018-19 ਅਤੇ 2019-20 ਦੀ ਲਗਭੱਗ 1500 ਕਰੋੜ ਰੁਪਏ ਵਜ਼ੀਫਾ ਰਾਸ਼ੀ ਕੇਂਦਰ ਸਰਕਾਰ ਵੱਲ ਬਕਾਇਆ ਹੈ, ਜਿਸਨੂੰ ਜਾਰੀ ਕਰਨ ਲਈ ਕੇਂਦਰ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ।
ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਸ. ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਸਬੰਧਤ ਇਸ ਗੰਭੀਰ ਮਾਮਲੇ ਨੂੰ ਕੇਂਦਰ ਕੋਲ ਕਈ ਵਾਰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜ਼ੀਫਾ ਰਾਸ਼ੀ ਜਾਰੀ ਕਰਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ ਪਰ ਕੇਂਦਰ ਸਰਕਾਰ ਇਸ ਸਬੰਧੀ ਗੰਭੀਰਤਾ ਨਹੀਂ ਵਿਖਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਜ਼ੀਫੇ ਦੀ ਰਾਸ਼ੀ ਛੇਤੀ ਜਾਰੀ ਕਰਨੀ ਚਾਹੀਦੀ ਹੈ।
ਸ. ਧਰਮਸੋਤ ਨੇ ਵਫ਼ਦ ਨੂੰ ਕਿਹਾ ਕਿ ਉਹ ਛੇਤੀ ਹੀ ਐਸ.ਸੀ. ਵਿੱਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣਗੇ ਤਾਂ ਜੋ ਇਸ ਮਾਮਲੇ ਦਾ ਕੋਈ ਸਾਰਥਕ ਹੱਲ ਕੱਢਿਆ ਜਾ ਸਕੇ।
ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਦਵਿੰਦਰ ਸਿੰਘ, ਬੀ.ਐਡ ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ, ਪੰਜਾਬ ਅਨਏਡਿਡ ਡਿਗਰੀ ਕਾਲਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਚੱਠਾ, ਪੰਜਾਬ ਅਨਏਡਿਡ ਤਕਨੀਕੀ ਸੰਸਥਾਵਾਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਨਰਸਿੰਗ ਕਾਲਜਾਂ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ, ਪੌਲੀਟੈਕਨਿਕ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਧਨੋਆ, ਆਈ.ਟੀ.ਆਈ. ਐਸੋਸੀਏਸ਼ਨ ਦੇ ਪ੍ਰਧਾਨ ਸੀਮਾਂਸ਼ੂ ਗੁਪਤਾ, ਈ.ਟੀ.ਟੀ. ਫੈਡਰੇਸ਼ਨ ਦੇ ਪ੍ਰਧਾਨ ਨਿਰਮਲ ਸਿੰਘ, ਪੀ.ਯ.ੂਸੀ.ਏ. ਦੇ ਪ੍ਰਧਾਨ ਅੰਸ਼ੂ ਕਟਾਰੀਆ, ਵਿਪਨ ਸਰਮਾ, ਅਨਿਲ ਚੋਪੜਾ, ਜਸਨੀਕ ਸਿੰਘ, ਸਤਵਿੰਦਰ ਸੰਧੂ ਆਦਿ ਹਾਜ਼ਰ ਸਨ।

Punjab

ਚੰਡੀਗੜ੍ਹ ਯੂਨੀਵਰਸਿਟੀ, ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਦੇ 200 ਤੋਂ ਵੱਧ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

PUNJAB NEWSLINE BUREAU
July 08, 2020 01:07 PM
More

ਚੰਡੀਗੜ੍ : ਭਾਰਤ `ਚ ਮੀਡੀਆ ਖੇਤਰ ਦਾ ਦਾਇਰਾ ਬਹੁਤ ਵਿਸ਼ਾਲ ਹੋ ਗਿਆ ਹੈ, ਖੇਤਰੀ ਅਤੇ ਕੌਮੀ ਪੱਧਰ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ `ਤੇ ਵੀ ਮੀਡੀਆ ਖੇਤਰ ਦੇ ਪੇਸ਼ੇਵਰਾਂ ਦੀ ਮੰਗ ਵੱਧ ਗਈ ਹੈ।ਤੇਜ਼ ਰਫ਼ਤਾਰ ਨਾਲ ਮੀਡੀਆ ਦਾ ਹੋ ਰਿਹਾ ਵਿਕਾਸ ਅਤੇ ਨਵੀਂਆਂ ਤਕਨੀਕਾਂ ਦੀ ਸ਼ਰੂਆਤ ਸੁਝਾਅ ਦਿੰਦੀ ਹੈ ਕਿ ਆਉਣ ਵਾਲੇ ਸਮੇਂ `ਚ ਮੀਡੀਆ ਖੇਤਰ ਵਿੱਚ ਤਜ਼ਰਬੇਕਾਰ ਅਤੇ ਸਮਰੱਥਾਵਾਨ ਪੇਸ਼ੇਵਰਾਂ ਦੀ ਮੰਗ ਵਧੇਰੇ ਹੋਵੇਗੀ।
ਜਿਸ ਦੇ ਮੱਦੇਨਜ਼ਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਆਪਣੇ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਦੇ ਵਿਦਿਆਰਥੀਆਂ ਨੂੰ ਇੰਡਸਟਰੀ ਦੀ ਮੰਗ ਅਨੁਸਾਰ ਤਿਆਰ ਕਰ ਰਹੀ ਹੈ।ਜਿਸ ਦੀ ਪ੍ਰਮਾਣਨਿਤਾ ਦਿੰਦੇ ਹੋਏ ਚੰਡੀਗੜ੍ਹ ਯੂਨੀਵਰਸਿਟੀ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਮੀਡੀਆ ਖੇਤਰ `ਚ ਸ਼ਾਨਦਾਰ ਪਲੇਸਮੈਂਟਾਂ ਹਾਸਲ ਕੀਤੀਆਂ ਹਨ।ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਆਰ.ਐਸ ਬਾਵਾ ਜੀ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ।ਮੀਡੀਆ ਦੇ ਰੂਬਰੂ ਹੁੰਦਿਆਂ ਡਾ. ਬਾਵਾ ਨੇ ਦੱਸਿਆ ਕਿ `ਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ 2 ਬੈਚ (2018 ਅਤੇ 2019) ਸਫ਼ਲਤਾਪੂਰਕ ਸੰਪੰਨ ਹੋ ਗਏ, ਜਿਨ੍ਹਾਂ ਵਿਚੋਂ 200 ਵਿਦਿਆਰਥੀਆਂ ਨੇ ਦੇਸ਼ ਦੇ ਪ੍ਰਮੁੱਖ ਅਖ਼ਬਾਰਾਂ, ਚੈਨਲਾਂ, ਰੇਡਿਉ, ਵਿਗਿਆਪਨ ਅਤੇ ਲੋਕ ਸੰਪਰਕ ਏਜੰਸੀਆਂ `ਚ ਸ਼ਾਨਦਾਰ ਸਾਲਾਨਾ ਪੈਕੇਜਾਂ `ਤੇ ਨੌਕਰੀਆਂ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ ਹੈ।ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਮੀਡੀਆ ਸਟੱਡੀਜ਼ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਬੈਚਲਰ ਇਨ ਜਰਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਅਤੇ ਮਾਸਟਰਜ਼ ਇਨ ਜਰਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਪ੍ਰੋਗਰਾਮਾਂ ਦੀ ਪੇਸ਼ਕਸ਼ ਕੀਤੀ ਜਾਂਦੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਬਾਵਾ ਨੇ ਦੱਸਿਆ ਨੌਕਰੀਆਂ ਲਈ ਚੁਣੇ ਗਏ 200 ਵਿਦਿਆਰਥੀਆਂ ਵਿਚੋਂ 140 ਵਿਦਿਆਰਥੀ ਬੀ.ਏ ਜਰਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਨਾਲ ਸਬੰਧਿਤ ਹਨ ਜਦਕਿ 60 ਵਿਦਿਆਰਥੀ ਐਮ.ਏ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਤੋਂ ਹਨ।ਉਨ੍ਹਾਂ ਦੱਸਿਆ ਕਿ `ਵਰਸਿਟੀ ਦੇ ਪਾਸਆਊਟ ਹੋਏ ਦੋ ਬੈਚਾਂ ਦੀ ਕੈਂਪਸ ਪਲੇਸਮੈਂਟ ਲਈ 40 ਖੇਤਰੀ ਅਤੇ ਕੌਮੀ ਚੈਨਲ, 50 ਤੋਂ ਵੱਧ ਅੰਗਰੇਜ਼ੀ ਅਤੇ ਖੇਤਰੀ ਭਾਸ਼ਾਵਾਂ ਵਾਲੇ ਅਖ਼ਬਾਰ, 30 ਦੇ ਕਰੀਬ ਵਿਗਿਆਪਨ ਅਤੇ ਪੀ.ਆਰ ਏਜੰਸੀਆ ਅਤੇ 40 ਤੋਂ ਵੱਧ ਆਨਲਾਈਨ/ਡਿਜ਼ੀਟਲ ਚੈਨਲ ਪਹੁੰਚੇ।ਡਾ. ਬਾਵਾ ਨੇ ਕਿਹਾ ਕਿ ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਸਾਡੇ ਮੀਡੀਆ ਖੇਤਰ ਦੇ 10 ਵਿਦਿਆਰਥੀ ਸਰਕਾਰੀ ਅਦਾਰਿਆਂ `ਚ ਸੇਵਾਵਾਂ ਨਿਭਾ ਰਹੇ ਹਨ ਜਦਕਿ 50 ਵਿਦਿਆਰਥੀ ਡਿਜ਼ੀਟਲ ਮੀਡੀਆ, 15 ਰੇਡਿਉ, 65 ਵਿਦਿਆਰਥੀ ਟੀਵੀ ਅਤੇ ਇੰਟਰਟੇਨਮੈਂਟ ਚੈਨਲਾਂ, 50 ਅਖ਼ਬਾਰਾਂ/ਮੈਗਜ਼ੀਨ ਅਤੇ 20 ਵਿਦਿਆਰਥੀ ਵਿਗਿਆਪਨ ਅਤੇ ਲੋਕ ਸੰਪਰਕ ਏਜੰਸੀਆਂ `ਚ ਨੌਕਰੀ ਲਈ ਚੁਣੇ ਗਏ ਹਨ।
ਡਾ. ਬਾਵਾ ਨੇ ਦੱਸਿਆ ਕਿ `ਵਰਸਿਟੀ ਇੰਸਟੀਚਿਊਟ ਆਫ਼ ਮੀਡੀਆ ਸਟੱਡੀਜ਼ ਵਿਭਾਗ ਦਾ ਮੁੱਢਲਾ ਉਦੇਸ਼ ਵਿਦਿਆਰਥੀਆਂ ਨੂੰ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਖੇਤਰ `ਚ ਇੰਡਸਟਰੀ ਦੀ ਲੋੜ ਅਨੁਸਾਰ ਤਿਆਰ ਕਰਨਾ ਹੈ, ਜਿਸ ਦੇ ਅੰਤਰਗਤ ਵਿਦਿਆਰਥੀਆਂ ਨੂੰ ਤਜ਼ਰਬੇਕਾਰ ਫੈਕਲਟੀ ਵੱਲੋਂ ਢੁੱਕਵਾਂ ਪਾਠਕ੍ਰਮ, ਹੱਥੀ ਤਜ਼ਰਬੇ ਮੁਹੱਈਆ ਕਰਵਾਏ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਪਲੇਸਮੈਂਟ ਦੇ ਅਧੀਨ ਸਾਡੇ ਵਿਦਿਆਰਥੀ ਈ.ਟੀ.ਵੀ, ਏ.ਬੀ.ਪੀ, ਨਿਊਜ਼ 18, ਇੰਡੀਆ ਨਿਊਜ਼, ਜ਼ੀ, ਦੂਰਦਰਸ਼ਨ, ਪੀਟੀਸੀ, ਨਿਊਜ਼ 24 ਆਦਿ ਅਦਾਰਿਆਂ `ਚ ਸੇਵਾਵਾਂ ਨਿਭਾ ਰਹੇ ਹਨ ਅਤੇ ਬਹੁਤ ਸਾਰੇ ਵਿਦਿਆਰਥੀ ਦੈਨਿਕ ਭਾਸਕਰ, ਹਿੰਦੂਸਤਾਨ ਟਾਈਮਜ਼, ਪੰਜਾਬ ਕੇਸਰੀ, ਕਸ਼ਮੀਰ ਟਾਈਮਜ਼ ਅਤੇ ਟਾਈਮਜ਼ ਆਫ਼ ਇੰਡੀਆ ਆਦਿ ਅਖ਼ਬਾਰਾਂ `ਚ ਉਚ ਰੁਤਬਿਆਂ `ਤੇ ਤਾਇਨਾਤ ਹਨ ਜਦਕਿ ਰੇਡਿਓ ਅਦਾਰੇ ਜਿਵੇਂ ਕਿ ਬਿੱਗ ਐਫ਼ਐਮ, ਮਾਈ ਐਫ਼ਐਮ, ਰੈਡ ਐਫ਼ਐਮ ਅਤੇ ਰੇਡਿਉ ਮਿਰਚੀ ਆਦਿ ਵਿੱਚ `ਵਰਸਿਟੀ ਦੇ ਵਿਦਿਆਰਥੀ ਯੋਗ ਸੇਵਾਵਾਂ ਨਿਭਾ ਰਹੇ ਹਨ।
ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ `ਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਗੁਣਾਤਮਿਕ ਤੇ ਆਧੁਨਿਕ ਸਿੱਖਿਆ ਦੇ ਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾ ਰਿਹਾ ਹੈ।ਜਿਸ ਸਦਕਾ `ਵਰਸਿਟੀ ਦੀ ਸਥਾਪਨਾਂ ਤੋਂ ਹੁਣ ਤੱਕ ਦੇ ਥੋੜ੍ਹੇ ਸਮੇਂ `ਚ ਚੰਗੇ ਅਕਾਦਮਿਕ ਨਤੀਜਿਆਂ ਸਦਕਾ 691 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰੀ ਪ੍ਰਸਿੱਧ ਕੰਪਨੀਆਂ ਵੱਲੋਂ 6617 ਵਿਦਿਆਰਥੀਆਂ ਨੂੰ ਚੰਗੇ ਤਨਖ਼ਾਹ ਪੈਕੇਜ਼ਾ `ਤੇ ਨੌਕਰੀ ਲਈ ਚੁਣਿਆ ਗਿਆ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦਾ ਮੁੱਢਲਾ ਉਦੇਸ਼ ਹੈ ਕਿ ਜਰਨਲਿਜ਼ਮ ਐਂਡ ਮਾਸ ਕਾੱਮ ਦੇ ਵਿਦਿਆਰਥੀਆਂ ਨੂੰ ਖੇਤਰ ਸਬੰਧੀ ਚੌਤਰਫ਼ਾ ਗਿਆਨ ਪ੍ਰਦਾਨ ਕਰਵਾਉਣਾ ਹੈ ਤਾਂ ਜੋ ਸਮਾਜਿਕ, ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਖੇਤਰਾਂ `ਚ ਮੁਹਾਰਤ ਹਾਸਲ ਕਰਕੇ ਸਾਡੇ ਵਿਦਿਆਰਥੀ ਨਵੇਂ ਸਮਾਜ ਦੀ ਸਿਰਜਣਾ `ਚ ਯੋਗਦਾਨ ਪਾਉਣ ਕਾਬਲ ਬਣਨ।

Punjab

ਹੁਣ ਸਿੱਖਿਆ ਵਿਭਾਗ ਵੱਲੋਂ ਕਰੋਨਾ ਦੀ ਮਹਾਂਮਾਰੀ ਬਾਰੇ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਗੱਡੀਆਂ ਵਿੱਚ 'ਫੱਟੀਆਂ'

punjab newsline
July 06, 2020 02:47 PM
More

ਚੰਡੀਗੜ:ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਆਰੰਭੀ ਪ੍ਰਭਾਵਸ਼ਾਲੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਹੁਣ ਗੱਡੀਆਂ ਵਿੱਚ 'ਫੱਟੀਆਂ' ਲਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ 'ਮਿਸ਼ਨ ਫਤਿਹ' ਹੇਠ ਕਾਰਾਂ ਅਤੇ ਹੋਰ ਗੱਡੀਆਂ ਵਿੱਚ 'ਫੱਟੀਆਂ' ਟੰਗਣ ਲਈ ਬਣਾ ਕੇ ਵੰਡਣ ਦਾ ਫੈਸਲਾ ਲਿਆ ਗਿਆ ਹੈ ਅਤੇ ਇਹ 'ਫੱਟੀਆਂ' ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੀ ਸ਼ੁਰੂਆਤ ਗੁਰਦਾਸਪੁਰ ਜ਼ਿਲ•ੇ ਤੋਂ ਕੀਤੀ ਗਈ ਹੈ ਅਤੇ ਕੁੱਝ ਦਿਨਾਂ ਵਿੱਚ ਹੀ ਇਹ ਮੁਹਿੰਮ ਸਮੁੱਚੇ ਸੂਬੇ ਵਿੱਚ ਅਮਲ 'ਚ ਆ ਜਾਵੇਗੀ।
ਬੁਲਾਰੇ ਦੇ ਅਨੁਸਾਰ ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬਿਮਾਰੀ ਬਾਰੇ  ਸੰਵੇਦਨਸ਼ੀਲਤਾ ਪੈਦਾ ਕਰਨ ਲਈ 'ਪ੍ਰਣ' ਮੁਹਿੰਮ ਵੀ ਆਰੰਭੀ ਹੋਈ ਹੈ ਜਿਸ ਦੇ ਹੇਠ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਰੀ ਹਦਾਇਤਾਂ ਦੀ ਪਾਲਣਾ ਕਰਨ ਲਈ 'ਪ੍ਰਣ' ਕਰਾਇਆ ਜਾ ਰਿਹਾ ਹੈ। ਬੁਲਾਰੇ ਦੇ ਅਨੁਸਾਰ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਕੈਚ ਬਣਾ ਕੇ ਵੀ ਕਰੋਨਾ ਦੀ ਮਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕਤ ਕੀਤਾ ਜਾ ਰਿਹਾ ਹੈ। ਇਨ•ਾਂ ਪੋਸਟਰਾਂ ਵਿੱਚ ਕਰੋਨ ਮਹਾਂਮਾਰੀ ਵਿਰੁੱਧ 'ਮਿਸ਼ਨ ਫਤਿਹ' ਨੂੰ ਪੂਰੀ ਤਰ•ਾਂ ਕਾਮਯਾਬ ਬਨਾਉਣ ਵਾਸਤੇ ਵਾਰ ਵਾਰ ਹੱਥ ਧੋਣ, ਮਾਸਕ ਪਹਿਣਨ, ਸਮਾਜਿਕ ਦੂਰੀ ਬਣਾਈ ਰੱਖਣ, ਨਿੱਜੀ ਜਾਂ ਸਰਵਜਨਕ ਸਾਧਨਾਂ ਰਾਹੀਂ ਸਫ਼ਰ ਕਰਨ ਸਮੇਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਲਾਗੂ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕੋਵਾ ਐਪ ਡਾਊਨ ਲੋਰਡ ਕਰਨ ਵਾਸਤੇ ਵੀ ਪੋਸਟਰਾਂ ਦੇ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਤਾ ਜੋ ਕਰੋਨਾ ਨਾਲ ਲੜਨ ਦਾ ਸੁਨੇਹਾ ਅਤੇ ਢੰਗ-ਤਰੀਕਾ ਹਰੇਕ ਵਿਅਕਤੀ ਤੱਕ ਵਧੀਆ ਤਰੀਕੇ ਨਾਲ ਪਹੁੰਚਾਇਆ ਜਾ ਸਕੇ।
ਗੌਰਤਲਬ ਹੈ ਕਿ ਇਸ ਸਮੇਂ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਮੰਦੇਨਜ਼ਰ ਜਾਗਰੂਕਤਾ ਮੁਹਿੰਮ ਅਤੇ ਹਰੇਕ ਨਾਗਰਿਕ ਵੱਲੋਂ ਸਰਕਾਰੀ ਹਦਾਇਤਾਂ ਨੂੰ ਮੰਨਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।

Punjab

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਚਾਲੂ ਸੈਸ਼ਨ ਦੇ ਸਾਰੇ ਕੋਰਸਾਂ ਲਈ ਲਈਆਂ ਜਾਣਗੀਆਂ ਪ੍ਰੀਖਿਆਵਾਂ

punjab newsline
July 06, 2020 10:26 AM
More

ਚੰਡੀਗੜ੍ਹ:ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਚਾਲੂ ਸੈਸ਼ਨ ਦੇ ਆਪਣੇ ਸਾਰੇ ਕੋਰਸਾਂ ਲਈ ਪ੍ਰੀਖਿਆਵਾਂ ਲਈਆਂ ਜਾਣਗੀਆਂ। ਇਹ ਪ੍ਰਗਟਾਵਾ ਅੱਜ ਇਥੇ ਵਿਭਾਗ ਦੇ ਇਕ ਬੁਲਾਰੇ ਨੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ 4000 ਤੋਂ ਵੱਧ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਟੈਕਨੀਸ਼ੀਅਨ, ਸਟਾਫ਼ ਨਰਸਾਂ, ਫਾਰਮਾਸਿਸਟ, ਅਪਥਾਲਮਿਕ ਅਫ਼ਸਰ, ਮੈਡੀਕਲ/ਮਨੋਰੋਗ ਸੋਸ਼ਲ ਵਰਕਰ, ਆਪ੍ਰੇਸ਼ਨ ਥੀਏਟਰ ਅਸਿਸਟੈਂਟਸ, ਖੁਰਾਕ ਸੁਪਰਵਾਈਜ਼ਰ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਕਰਕੇ ਡਾਕਟਰੀ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਦੀ ਜ਼ਿੰਮੇਵਾਰੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਨੂੰ ਦਿੱਤੀ ਗਈ ਹੈ। ਯੂਨੀਵਰਸਿਟੀ ਇਨ੍ਹਾਂ ਅਸਾਮੀਆਂ 'ਤੇ ਭਰਤੀ ਲਈ ਪ੍ਰੀਖਿਆਵਾਂ ਲਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਨੇ ਸਿਹਤ ਵਿਗਿਆਨ ਨਾਲ ਸਬੰਧਤ ਵੱਖ-ਵੱਖ ਕੋਰਸਾਂ ਦੇ ਗ੍ਰੈਜੂਏਸ਼ਨ ਅਤੇ ਪੋਸਟ-ਗ੍ਰੈਜੂਏਸ਼ਨ ਨਾਲ ਸਬੰਧਤ ਵੱਖ-ਵੱਖ ਕੋਰਸਾਂ ਦੀਆਂ ਪ੍ਰੀਖਿਆਵਾਂ ਦੇ ਸ਼ਡਿਊਲ ਨੂੰ ਪਹਿਲਾਂ ਹੀ ਨੋਟੀਫਾਈ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਉਪ ਕੁਲਪਤੀ ਨੂੰ ਇਨ੍ਹਾਂ ਪ੍ਰੀਖਿਆਵਾਂ ਨੂੰ ਜਲਦੀ ਤੋਂ ਜਲਦੀ ਕਰਵਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਹਿੱਤ ਅਤੇ ਪੰਜਾਬ ਵਿੱਚ ਕੋਵਿਡ -19 ਫੈਲਾਅ ਦੇ ਮੱਦੇਨਜ਼ਰ, ਉਪ ਕੁਲਪਤੀ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਜਾਰੀ ਪਹਿਲਾਂ ਤੋਂ ਨੋਟੀਫਾਈ ਕੀਤੇ ਦਿਸ਼ਾ-ਨਿਰਦੇਸ਼ਾਂ ਅਤੇ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਕਰਵਾਉਣਗੇ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਉੱਚ ਸਿੱਖਿਆ ਵਿਭਾਗ ਨੇ ਵੀ ਬਾਅਦ ਵਿੱਚ ਇਹ ਸਪੱਸ਼ਟ ਕੀਤਾ ਕਿ ਕੋਵਿਡ ਕਾਰਨ ਕੱਲ੍ਹ ਜਾਰੀ ਪ੍ਰੀਖਿਆ ਨਾ ਕਰਵਾਉਣ ਦੀਆਂ ਹਦਾਇਤਾਂ ਮੈਡੀਕਲ ਸਿੱਖਿਆ ਵਿਭਾਗ ’ਤੇ ਲਾਗੂ ਨਹੀਂ ਹੁੰਦੀਆਂ।

Punjab

ਸਾਰੀਆਂ ਯੂਨੀਵਰਸਿਟੀਆਂ ਨੂੰ ਆਪਣੇ ਕੈਂਪਸਾਂ ਅਤੇ ਸਬੰਧਤ ਕਾਲਜਾਂ ਵਿੱਚ ਪ੍ਰੀਖਿਆਵਾਂ ਕਰਵਾਉਣ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ

punjab newsline
July 06, 2020 10:20 AM
More

ਚੰਡੀਗੜ:ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਸਾਰੇ ਉਪ ਕੁਲਪਤੀਆਂ ਨੂੰ ਸਰਕਾਰੀ / ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਪ੍ਰੀਖਿਆਵਾਂ ਕਰਾਉਣ ਸੰਬੰਧੀ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇੱਕ ਸਰਕਾਰੀ ਬੁਲਾਰੇ ਅਨੁਸਾਰ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਆਪਣੇ ਕੈਂਪਸਾਂ ਅਤੇ ਸਬੰਧਤ ਕਾਲਜਾਂ ਵਿਖੇ ਪ੍ਰੀਖਿਆਵਾਂ ਕਰਾਉਣ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।
ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਆਖਰੀ ਸਾਲ ਜਾਂ ਸਮੈਸਟਰ ਵਾਲੇ ਵਿਦਿਆਰਥੀਆਂ ਨੂੰ ਪਿਛਲੇ ਇਮਤਿਹਾਨਾਂ ਜਾਂ ਸਮੈਸਟਰਾਂ ਦੇ ਅੰਕਾਂ/ਗਰੇਡ/ਸੀ.ਜੀ.ਪੀ.ਏ ਦੇ ਆਧਾਰ ’ਤੇ  ਡਿਗਰੀਆਂ/ਡਿਪਲੋਮੇ ਪ੍ਰਦਾਨ ਕੀਤੇ ਜਾਣਗੇ ਬਸ਼ਰਤੇ ਵਿਦਿਆਰਥੀਆਂ ਦੇ ਪਿਛਲੇ ਇਮਤਿਹਾਨਾਂ ਜਾਂ ਸਮੈਸਟਰਾਂ ਦੇ ਔਸਤ ਗਰੇਡ/ਅੰਕ/ਸੀ.ਜੀ.ਪੀ.ਏ. ਘੱਟੋ ਘੱਟੋ ਪਾਸ ਅੰਕਾਂ/ਗਰੇਡ/ਸੀ.ਜੀ.ਪੀ.ਏ. ਤੋਂ ਵੱਧ ਹੋਣ।  

ਬੁਲਾਰੇ ਨੇ ਦੱਸਿਆ ਕਿ ਵਿਚਕਾਰਲੀਆਂ ਕਲਾਸਾਂ ਦੇ ਸਾਰੇ ਵਿਦਿਆਰਥੀਆਂ ਨੂੰ ਅਗਲੀ ਕਲਾਸ ਜਾਂ ਸਮੈਸਟਰ ਜਾਂ ਸਾਲ ਵਿੱਚ ਪ੍ਰਮੋਟ ਕੀਤਾ ਜਾਵੇਗਾ। ਪਰ ਜਿਨਾਂ  ਵਿਦਿਆਰਥੀਆਂ ਦੇ ਔਸਤ ਗਰੇਡ/ਅੰਕ/ਸੀ.ਜੀ.ਪੀ.ਏ. ਘੱਟੋ ਘੱਟ ਪਾਸ ਅੰਕਾਂ/ਗਰੇਡ/ਸੀ.ਜੀ.ਪੀ.ਏ ਤੋਂ ਘੱਟ ਹਨ, ਨੂੰ ਉਸ ਸਮੈਸਟਰ ਦੀ ਪ੍ਰੀਖਿਆ ਦੇਣੀ ਪਵੇਗੀ ਅਤੇ ਫਿਰ ਉਨਾਂ ਨੂੰ ਡਿਗਰੀ ਪ੍ਰਦਾਨ ਕੀਤੀ ਜਾਵੇਗੀ। ਉਨਾਂ ਕਿਹਾ ਕਿ ਆਖਰੀ ਸਾਲ/ਵਿਚਕਾਰਲੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਆਪਣੀ ਇੱਛਾ ਅਨੁਸਾਰ ਆਪਣੇ ਗਰੇਡ/ਅੰਕਾਂ ਵਿੱਚ ਸੁਧਾਰ ਲਈ ਇਮਤਿਹਾਨ ਦੇਣ ਦਾ ਵਿਕਲਪ ਵੀ ਦਿੱਤਾ ਜਾਵੇਗਾ।

ਬੁਲਾਰੇ ਨੇ ਅੱਗੇ ਕਿਹਾ ਕਿ ਹਰੇਕ ਯੂਨੀਵਰਸਿਟੀ ਉਕਤ ਦਿਸ਼ਾ ਨਿਰਦੇਸ਼ਾਂ ਅਤੇ ਆਪਣੇ ਨਿਯਮਾਂ ਤੇ ਸ਼ਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਡਿਗਰੀ/ਪ੍ਰਮੋਟ ਕਰਨ ਸਬੰਧੀ ਨਿਯਮ-ਸ਼ਰਤਾਂ / ਨੀਤੀ ’ਤੇ ਆਪਣੇ ਪੱਧਰ ’ਤੇ ਕੰਮ ਕਰੇਗੀ। ਜਿਹੜੀਆਂ ਯੂਨੀਵਰਸਿਟੀਆਂ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦੀ ਪ੍ਰਕਿਰਿਆ ਅਧੀਨ ਹਨ ਉਹ ਉੱਚ ਸਿੱਖਿਆ ਵਿਭਾਗ ਦੀ ਮਨਜ਼ੂਰੀ ਨਾਲ ਆਪਣੇ ਅਮਲ ਨੂੰ ਜਾਰੀ ਰੱਖ ਸਕਦੀਆਂ ਹਨ।
ਉਕਤ ਦਿਸ਼ਾ ਨਿਰਦੇਸ਼ ਯੋਗ ਅਥਾਰਟੀ ਦੀ ਆਗਿਆ ਨਾਲ ਜਾਰੀ ਕੀਤੇ ਗਏ ਹਨ ਅਤੇ ਇਹ ਮੈਡੀਕਲ ਸਿੱਖਿਆ ਅਤੇ ਖੋਜ ਅਤੇ ਸਿਹਤ ਵਿਭਾਗ ਅਧੀਨ ਅਦਾਰਿਆਂ ’ਤੇ ਲਾਗੂ ਨਹੀਂ ਹੋਣਗੇ।    

ਬੜੂ ਸਾਹਿਬ

ਸ਼ੋਸ਼ਲ ਮੀਡੀਆ 'ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਜਾਰੀ

October 30, 2017 03:42 PM
More

ਧਰਮਗੜ੍ਹ, 29 ਅਕਤੂਬਰ 2017: ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋ ਕੀਤੇ ਜਾਂਦੇ ਸਮਾਜਸੇਵੀ ਕਾਰਜਾਂ ਦੀ ਬਦੌਲਤ ਇਸ ਟਰੱਸਟ ਦੀ ਦੁਨੀਆਂ ਭਰ ਚ ਵੱਖਰੀ ਪਹਿਚਾਣ ਹੈ ਪ੍ਰਤੂੰ ਇਕ ਗਿਣੀ-ਮਿੱਥੀ ਸਾਜਿਸ਼ ਦੇ ਤਹਿਤ ਸ਼ੋਸ਼ਲ ਮੀਡੀਆ ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਅਜੇ ਵੀ ਜਾਰੀ ਹੈ ਕਿਉਕ ਭਾਂਵੇ ਟਰੱਸਟ ਵਲੋ ਬੜੂ ਸਾਹਿਬ ਖਿਲਾਫ ਪੋਸਟਾਂ ਪਾਉਣ ਵਾਲੇ ਅਮਰੀਕਾ ਚ ਰਹਿੰਦੇ ਜਗਰੀਤ ਗਿੱਲ ਅਤੇ ਹੋਰਨਾਂ ਵਿਅਕਤੀਆਂ ਦੀ ਸਾਈਬਰ ਕ੍ਰਾਈਮ ਚ ਸ਼ਿਕਾਇਤ ਦਰਜ ਕਰਵਾ ਕੇ ਸ਼ੋਸ਼ਲ ਮੀਡੀਆ ਤੇ ਬਣਾਇਆ ਪੇਜ਼ ਬੰਦ ਕਰਵਾ ਦਿੱਤਾ ਹੈ ।ਬੀਤੇ ਦਿਨੀ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੀ ਬੱਸ ਦੇ ਡਰਾਈਵਰ ਵਲੋ ਬੱਚਿਆਂ ਨੂੰ ਗੁੰਮਰਾਹ ਕਰਕੇ ਕਿਸੇ ਸੁੰਨਸਾਨ ਜਗ੍ਹਾ ਤੇ ਬੱਸ ਰੋਕ ਕੇ ਬੜੂ ਸਾਹਿਬ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਇਕ ਵੀਡੀਓ ਬਣਾਈ ਗਈ ਸੀ, ਜਦੋ ਕਿ ਉਨ੍ਹਾਂ ਬੱਚਿਆਂ ਵਲੋ ਹੀ ਬਾਅਦ ਚ ਇਕ ਹੋਰ ਵੀਡੀਓ ਰਾਂਹੀ ਖੁਦ ਮੰਨਿਆ ਕਿ ਉਨ੍ਹਾਂ ਨੂੰ ਗੁੰਮਰਾਹ ਕਰਕੇ ਇਹ ਵੀਡੀਓ ਬਣਾਈ ਗਈ ਹੈ । ਉਕਤ ਅਕਾਲ ਅਕੈਡਮੀ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਬੱਚੇ ਇਕ ਅਜਿਹੀ ਸੰਸਥਾ ਚ ਪੜ੍ਹ ਰਹੇ ਹਨ, ਜਿਸ ਚ ਬੱਚਿਆਂ ਨੂੰ ਦੁਨੀਆਵੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਿਆ ਜਾ ਰਿਹਾ ਹੈ ਜੋ ਕਿ ਅਜੋਕੇ ਸਮੇ ਦੀ ਮੁੱਖ ਲੋੜ ਹੈ । ਉਕਤ ਅਕੈਡਮੀ ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਪ੍ਰਦੁੱਮਨ ਸਿੰਘ ਵੈਰੋਵਾਲ, ਸੇਵਾ ਸਿੰਘ ਖੋਜਕੀਪੁਰ, ਪ੍ਰਤਾਪ ਸਿੰਘ ਜਲਾਲਾਬਾਦ, ਹਰਭਜਨ ਸਿੰਘ ਗਿੱਲ ਕਲੇਰ, ਰਮਨਦੀਪ ਕੌਰ ਰਾਮਪੁਰ ਭੂਤਵਿੰਡ ਅਤੇ ਸਤਨਾਮ ਸਿੰਘ ਸ਼ੇਰੋ ਬਾਘਾ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਹਰ ਇਕ ਖੇਤਰ ਚ ਮੱਲਾਂ ਮਾਰ ਰਹੇ ਹਨ ਅਤੇ ਉਨ੍ਹਾਂ ਤੇ ਦਸਤਾਰ ਜਾਂ ਪੰਜਾਬੀ ਭਾਸ਼ਾ ਨੂੰ ਲੈ ਕੇ ਕੋਈ ਪਾਬੰਦੀ ਨਹੀ ਹੈ ਕਿਉਕਿ ਦਸਤਾਰ ਜਿਥੇ ਬੱਚਿਆਂ ਦੀ ਵਰਦੀ ਦਾ ਹਿੱਸਾ ਹੈ, ਉਥੇ ਨਾਲ ਹੀ ਪੰਜਾਬੀ ਭਾਸ਼ਾ ਚ ਬੱਚਿਆਂ ਦੇ ਲੇਖ ਅਤੇ ਭਾਸ਼ਣ ਮੁਕਾਬਲੇ ਆਦਿ ਕਰਵਾਉਣ ਤੋ ਇਲਾਵਾ ਬੱਚੇ ਗੁਰਬਾਣੀ ਦਾ ਪਾਠ ਵੀ ਕਰਦੇ ਹਨ । ਪੰਜਾਬੀ ਜਾਗ੍ਰਿਤੀ ਮੰਚ ਦੇ ਸਕੱਤਰ ਦੀਪਕ ਬਾਲੀ ਅਤੇ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਪ੍ਰਦੇਸ਼ੀ ਵਲੋ ਉਕਤ ਅਕਾਲ ਅਕੈਡਮੀ ਵਿਖੇ ਆ ਕੇ ਜਾਂਚ ਕੀਤੀ ਗਈ ਤਾਂ ਅਜਿਹੀ ਕੋਈ ਵੀ ਗੱਲ ਸਾਹਮਣੇ ਨਹੀ ਆਈ ਜੋ ਕਿ ਵਾਇਰਲ ਹੋਈ ਵੀਡੀਓ ਚ ਦੱਸੀ ਗਈ ਹੈ । ਇਸ ਲਈ ਅਕਾਲ ਅਕੈਡਮੀ ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਇਸ ਘਟਨਾ ਤੇ ਚਿੰਤਾ ਪ੍ਰਗਟ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟੀਆਂ ਹਰਕਤਾਂ ਕਰਨ ਵਾਲੇ ਵਿਅਕਤੀਆਂ ਤੋ ਸੁਚੇਤ ਰਹਿਣ ।

ਅੱਤਵਾਦੀ ਹਮਲਾ

ਮੁੰਬਈ ਦੀ ਤਰਜ 'ਤੇ ਗੁਜਰਾਤ ਚੋਣਾਂ ਦੌਰਾਨ ਹੋ ਸਕਦੈ ਅੱਤਵਾਦੀ ਹਮਲਾ

October 27, 2017 04:36 PM
More

ਅਹਿਮਦਾਬਾਦ, 27 ਅਕਤੂਬਰ : ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਮੁੰਬਈ ਦੀ ਤਰਜ 'ਤੇ ਹੋਏ 26/11 ਜਿਹਾ ਹਮਲਾ ਹੋ ਸਕਦਾ ਹੈ। ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਇਹ ਹਮਲਾ ਸਮੁੰਦਰੀ ਰਸਤੇ ਦੇ ਜ਼ਰੀਏ ਕਰਵਾ ਸਕਦੀ ਹੈ। ਸਾਡੀ ਖੁਫ਼ੀਆ ਏਜੰਸੀਆਂ ਦਾ ਕਹਿਣਾ ਹੈ ਕਿ ਅਜਿਹਾ ਸ਼ੱਕ ਇਸ ਲਈ ਹੈ ਕਿਉਂਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਅਜਿਹੀ ਸਰਗਰਮੀਆਂ ਨੂੰ ਅੰਜ਼ਾਮ ਦਿੱਤਾ ਹੈ।

ਪਿਛਲੇ ਦਿਨੀਂ ਗੁਜਰਾਤ ਸਥਿਤ ਕੌਮਾਂਤਰੀ ਸਮੁੰਦਰੀ ਸਰਹੱਦ ਵਿਚ ਪਾਕਿਸਤਾਨ ਦੇ ਸੈਨਿਕਾਂ ਨੇ ਭਾਰਤੀ ਮਛੇਰਿਆਂ ਤੋਂ ਉਨ੍ਹਾਂ ਦੇ ਪਛਾਣ ਪੱਤਰ ਅਤੇ ਸਮੁੰਦਰੀ ਉਪਕਰਣ ਖੋਹ ਲਏ ਸੀ। ਏਜੰਸੀਆਂ ਨੂੰ ਸ਼ੱਕ ਹੈ ਕਿ ਉਹ ਇਨ੍ਹਾਂ ਦਾ ਇਸਤੇਮਾਲ ਅੱਤਵਾਦੀ ਹਮਲੇ ਵਿਚ ਕਰ ਸਕਦੇ ਹਨ। ਗੁਜਰਾਤ ਚੋਣਾਂ ਵਿਚ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੇ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਨ ਤੇ ਕਾਂਗਰਸ ਵਲੋਂ  ਸੋਨੀਆ ਗਾਂਧੀ ਅਤੇ ਰਾਹੁਲ ਦੀ ਕਈ ਰੈਲੀਆਂ ਅਤੇ ਪ੍ਰੋਗਰਾਮ ਹੋ ਸਕਦੇ ਹਨ। ਇਨ੍ਹਾਂ ਵਿਚ ਲੱਖਾਂ ਦੀ ਭੀੜ ਜੁਟਣ ਦੀ ਸੰਭਾਵਨਾ ਹੈ। ਹਮਲਾ ਅਜਿਹੀ ਹੀ ਭੀੜ ਵਾਲੇ ਪ੍ਰੋਗਰਾਮ ਵਿਚ ਹੋਣ ਦਾ ਸ਼ੱਕ ਹੈ।  ਇਹੀ ਕਾਰਨ ਹੈ ਕਿ ਏਜੰਸੀਆਂ ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। 

ਪਿਛਲੇ ਦਿਨੀਂ ਪੋਰਬੰਦਰ ਵਿਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਸੈਨਿਕਾਂ ਨੇ ਚਾਰ ਕਿਸ਼ਤੀਆਂ ਨੂੰ ਫੜਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਛੱਡ ਦਿੱਤਾ ਸੀ। ਦਰਅਸਲ ਅਰਬ ਸਾਗਰ ਵਿਚ ਸਰਹੱਦ ਰੇਖਾ ਸਪਸ਼ਟ ਨਹੀ ਹੈ। ਇਸ ਲਈ ਹਮੇਸ਼ਾ ਮਛੇਰੇ ਚਲੇ ਜਾਂਦੇ ਹਨ। ਭਾਰਤ ਅਤੇ ਪਾਕਿ ਦੇ ਸੈਨਿਕ ਇਕ ਦੂਜੇ ਦੇ ਮਛੇਰਿਆਂ ਨੂੰ ਫੜ ਲੈਂਦੇ ਹਨ ਜਾਂ ਪੁਛÎਗਿੱਛ ਕਰਕੇ ਛੱਡ ਦਿੰਦੇ ਹਨ। ਇਨ੍ਹਾਂ ਨਾਲ ਵੀ ਇਸ ਤਰ੍ਹਾਂ ਹੀ ਹੋਇਆ। ਪੁਛਗਿੱਛ ਦੌਰਾਨ ਪਾਕਿਸਤਾਨੀ ਸੈÎਨਿਕਾਂ ਨੇ  ਉਨ੍ਹਾਂ ਦੇ ਯੂਨਿਕ ਆਈਡੀ ਉਪਕਰਣ ਅਤੇ ਪਛਾਣ ਪੱਤਰ ਖੋਹ ਲਏ ਸੀ। ਯੂਆਈਡੀ ਉਪਕਰਣ ਉਹ ਹੁੰਦੇ ਹਨ ਜੋ ਰਜਿਸਟਰਡ ਹੁੰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅਜਿਹੇ ਹੀ ਉਪਕਰਣ ਦਾ ਇਸਤੇਮਾਲ ਕਰਕੇ ਗੁਜਰਾਤ ਵਿਚ ਅੱਤਵਾਦੀ ਹਮਲਾ ਹੋ ਸਕਦਾ ਹੈ।

Copyright © 2020, Punjab Newsline, Canada, All rights reserved. Terms & Conditions Privacy Policy