ਸਿਹਤ

ਬੜੂ ਸਾਹਿਬ

ਸ਼ੋਸ਼ਲ ਮੀਡੀਆ 'ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਜਾਰੀ

October 30, 2017 03:42 PM
More

ਧਰਮਗੜ੍ਹ, 29 ਅਕਤੂਬਰ 2017: ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋ ਕੀਤੇ ਜਾਂਦੇ ਸਮਾਜਸੇਵੀ ਕਾਰਜਾਂ ਦੀ ਬਦੌਲਤ ਇਸ ਟਰੱਸਟ ਦੀ ਦੁਨੀਆਂ ਭਰ ਚ ਵੱਖਰੀ ਪਹਿਚਾਣ ਹੈ ਪ੍ਰਤੂੰ ਇਕ ਗਿਣੀ-ਮਿੱਥੀ ਸਾਜਿਸ਼ ਦੇ ਤਹਿਤ ਸ਼ੋਸ਼ਲ ਮੀਡੀਆ ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਅਜੇ ਵੀ ਜਾਰੀ ਹੈ ਕਿਉਕ ਭਾਂਵੇ ਟਰੱਸਟ ਵਲੋ ਬੜੂ ਸਾਹਿਬ ਖਿਲਾਫ ਪੋਸਟਾਂ ਪਾਉਣ ਵਾਲੇ ਅਮਰੀਕਾ ਚ ਰਹਿੰਦੇ ਜਗਰੀਤ ਗਿੱਲ ਅਤੇ ਹੋਰਨਾਂ ਵਿਅਕਤੀਆਂ ਦੀ ਸਾਈਬਰ ਕ੍ਰਾਈਮ ਚ ਸ਼ਿਕਾਇਤ ਦਰਜ ਕਰਵਾ ਕੇ ਸ਼ੋਸ਼ਲ ਮੀਡੀਆ ਤੇ ਬਣਾਇਆ ਪੇਜ਼ ਬੰਦ ਕਰਵਾ ਦਿੱਤਾ ਹੈ ।ਬੀਤੇ ਦਿਨੀ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੀ ਬੱਸ ਦੇ ਡਰਾਈਵਰ ਵਲੋ ਬੱਚਿਆਂ ਨੂੰ ਗੁੰਮਰਾਹ ਕਰਕੇ ਕਿਸੇ ਸੁੰਨਸਾਨ ਜਗ੍ਹਾ ਤੇ ਬੱਸ ਰੋਕ ਕੇ ਬੜੂ ਸਾਹਿਬ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਇਕ ਵੀਡੀਓ ਬਣਾਈ ਗਈ ਸੀ, ਜਦੋ ਕਿ ਉਨ੍ਹਾਂ ਬੱਚਿਆਂ ਵਲੋ ਹੀ ਬਾਅਦ ਚ ਇਕ ਹੋਰ ਵੀਡੀਓ ਰਾਂਹੀ ਖੁਦ ਮੰਨਿਆ ਕਿ ਉਨ੍ਹਾਂ ਨੂੰ ਗੁੰਮਰਾਹ ਕਰਕੇ ਇਹ ਵੀਡੀਓ ਬਣਾਈ ਗਈ ਹੈ । ਉਕਤ ਅਕਾਲ ਅਕੈਡਮੀ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਬੱਚੇ ਇਕ ਅਜਿਹੀ ਸੰਸਥਾ ਚ ਪੜ੍ਹ ਰਹੇ ਹਨ, ਜਿਸ ਚ ਬੱਚਿਆਂ ਨੂੰ ਦੁਨੀਆਵੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਿਆ ਜਾ ਰਿਹਾ ਹੈ ਜੋ ਕਿ ਅਜੋਕੇ ਸਮੇ ਦੀ ਮੁੱਖ ਲੋੜ ਹੈ । ਉਕਤ ਅਕੈਡਮੀ ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਪ੍ਰਦੁੱਮਨ ਸਿੰਘ ਵੈਰੋਵਾਲ, ਸੇਵਾ ਸਿੰਘ ਖੋਜਕੀਪੁਰ, ਪ੍ਰਤਾਪ ਸਿੰਘ ਜਲਾਲਾਬਾਦ, ਹਰਭਜਨ ਸਿੰਘ ਗਿੱਲ ਕਲੇਰ, ਰਮਨਦੀਪ ਕੌਰ ਰਾਮਪੁਰ ਭੂਤਵਿੰਡ ਅਤੇ ਸਤਨਾਮ ਸਿੰਘ ਸ਼ੇਰੋ ਬਾਘਾ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਹਰ ਇਕ ਖੇਤਰ ਚ ਮੱਲਾਂ ਮਾਰ ਰਹੇ ਹਨ ਅਤੇ ਉਨ੍ਹਾਂ ਤੇ ਦਸਤਾਰ ਜਾਂ ਪੰਜਾਬੀ ਭਾਸ਼ਾ ਨੂੰ ਲੈ ਕੇ ਕੋਈ ਪਾਬੰਦੀ ਨਹੀ ਹੈ ਕਿਉਕਿ ਦਸਤਾਰ ਜਿਥੇ ਬੱਚਿਆਂ ਦੀ ਵਰਦੀ ਦਾ ਹਿੱਸਾ ਹੈ, ਉਥੇ ਨਾਲ ਹੀ ਪੰਜਾਬੀ ਭਾਸ਼ਾ ਚ ਬੱਚਿਆਂ ਦੇ ਲੇਖ ਅਤੇ ਭਾਸ਼ਣ ਮੁਕਾਬਲੇ ਆਦਿ ਕਰਵਾਉਣ ਤੋ ਇਲਾਵਾ ਬੱਚੇ ਗੁਰਬਾਣੀ ਦਾ ਪਾਠ ਵੀ ਕਰਦੇ ਹਨ । ਪੰਜਾਬੀ ਜਾਗ੍ਰਿਤੀ ਮੰਚ ਦੇ ਸਕੱਤਰ ਦੀਪਕ ਬਾਲੀ ਅਤੇ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਪ੍ਰਦੇਸ਼ੀ ਵਲੋ ਉਕਤ ਅਕਾਲ ਅਕੈਡਮੀ ਵਿਖੇ ਆ ਕੇ ਜਾਂਚ ਕੀਤੀ ਗਈ ਤਾਂ ਅਜਿਹੀ ਕੋਈ ਵੀ ਗੱਲ ਸਾਹਮਣੇ ਨਹੀ ਆਈ ਜੋ ਕਿ ਵਾਇਰਲ ਹੋਈ ਵੀਡੀਓ ਚ ਦੱਸੀ ਗਈ ਹੈ । ਇਸ ਲਈ ਅਕਾਲ ਅਕੈਡਮੀ ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਇਸ ਘਟਨਾ ਤੇ ਚਿੰਤਾ ਪ੍ਰਗਟ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟੀਆਂ ਹਰਕਤਾਂ ਕਰਨ ਵਾਲੇ ਵਿਅਕਤੀਆਂ ਤੋ ਸੁਚੇਤ ਰਹਿਣ ।

Punjab Health

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰਿਆਇਤੀ ਦਰਾਂ ਤੇ ਗੋਡੇ ਅਤੇ ਚੂਲੇ ਬਦਲਣ ਦਾ ਵੱਡਾ ਕੈਂਪ 11 ਦਸੰਬਰ ਤੋਂ ਆਰੰਭ

PUNJAB NEWSLINE NETWORK
December 07, 2017 08:30 PM
More

ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ  ਹਸਪਤਾਲ ਢਾਹਾਂ ਕਲੇਰਾਂ ਵਿਖੇ ਗੋਡੇ ਅਤੇ ਚੂਲੇ ਬਦਲਣ ਦਾ 11 ਦਸੰਬਰ 2017 ਤੋਂ 10 ਜਨਵਰੀ 2018 ਤੱਕ ਇੱਕ ਮਹੀਨੇ ਦਾ ਵੱਡਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਮਲਕੀਅਤ ਸਿੰਘ ਬਾਹਡ਼ੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਪ੍ਰੈੱਸ ਨੂੰ ਪ੍ਰਦਾਨ ਕੀਤੀ।

ਸ. ਬਾਹਡ਼ੋਵਾਲ ਨੇ ਦੱਸਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੱਡੀਆਂ ਦੇ ਵਿਭਾਗ ਵਿਚ ਇਲਾਕੇ ਵਿਚ ਸਭ ਤੋਂ ਪਹਿਲਾਂ ਖਰਾਬ ਗੋਡੇ ਅਤੇ ਚੂਲੇ ਬਦਲਣ ਦੇ ਅਪਰੇਸ਼ਨ ਆਰੰਭ  ਹੋਏ ਸਨ। ਹੁਣ ਤੱਕ ਹਜ਼ਾਰਾਂ ਮਰੀਜ਼ਾਂ ਦੇ ਗੋਡੇ ਅਤੇ ਚੂਲੇ ਗੁਰੁ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫਲਤਾ ਪੂਰਬਕ ਬਦਲੀ ਕੀਤੇ ਜਾ ਚੁੱਕੇ ਹਨ। ਅੱਜ ਕੱਲ• ਇਸ ਵਿਭਾਗ ਵਿਚ ਹੱਡੀਆਂ ਦੀ ਬਿਮਾਰੀਆਂ, ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਡਾ. ਰਵਿੰਦਰ ਖਜ਼ੂਰੀਆ ਐਮ. ਐਸ. (ਆਰਥੋ)  ਸੇਵਾ ਨਿਭਾ ਰਹੇ ਹਨ। ਇਸ ਸਾਲ ਵੀ ਇਲਾਕੇ ਦੇ ਲੋਡ਼ਵੰਦ ਮਰੀਜ਼ਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਦਾ ਗੋਡੇ ਅਤੇ ਚੂਲੇ ਬਦਲਣ ਦਾ ਵਿਸ਼ਾਲ ਕੈਂਪ ਮਿਤੀ 11 ਦਸੰਬਰ 2017 ਤੋਂ 10 ਜਨਵਰੀ 2018 ਤੱਕ ਲਗਾਤਾਰ ਇੱਕ ਮਹੀਨਾ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਰਜਿਸਟਰ ਹੋਏ ਲੋਡ਼ਵੰਦ ਮਰੀਜ਼ਾਂ ਦੇ ਗੋਡੇ ਰਿਆਇਤੀ ਦਰਾਂ ਤੇ ਬਦਲੀ ਕੀਤੇ ਜਾਣਗੇ। ਇਸ ਕੈਂਪ ਵਿਚ ਮਰੀਜ਼ ਆਪਣੀ ਪਸੰਦ ਮੁਤਾਬਿਕ ਗੋਡੇ ਅਤੇ ਚੂਲੇ ਦਾ ਇੰਪਲਾਂਟ ਚੁਣਨ ਲਈ ਅਜ਼ਾਦ ਹੋਣਗੇ । ਸ. ਬਾਹਡ਼ੋਵਾਲ ਨੇ ਦੱਸਿਆ ਕਿ ਹਸਪਤਾਲ ਵੱਲੋਂ ਦਿੱਤੇ ਪੈਕਜ ਵਿਚ  ਇੱਕ ਗੋਡਾ ਬਦਲੀ ਕਰਨ ਲਈ  ਅਪਰੇਸ਼ਨ ਖਰਚਾ ਸਿਰਫ 45 ਹਜ਼ਾਰ ਰੁਪਏ  ਅਤੇ  ਦੋਵੇਂ ਗੋਡਿਆਂ ਲਈ  80 ਹਜ਼ਾਰ ਅਪਰੇਸ਼ਨ ਖਰਚਾ ਹੋਵੇਗਾ। ਜਦੋਂ ਕਿ ਕੈਂਪ ਵਿਚ ਚੂਲਾ ਵੀ ਲਾਗਤ ਅਪਰੇਸ਼ਨ ਖਰਚ(ਪੈਕਜ)  ਸਿਰਫ 45 ਹਜ਼ਾਰ ਰੁਪਏ ਪਰੇਸਨ ਖਰਚੇ ਵਿਚ ਬਦਲਿਆ ਜਾਵੇਗਾ। ਇਸ ਪੈਕਜ ਵਿਚ ਮਰੀਜ਼ ਦਾ ਸਾਰਾ ਅਪਰੇਸ਼ਨ ਖਰਚਾ, ਦਵਾਈਆਂ ਅਤੇ ਹਸਪਤਾਲ ਵਿਚ ਦਾਖਲ ਰਹਿਣ ਦਾ ਸਾਰਾ ਖਰਚ ਸ਼ਾਮਿਲ ਹੈ। ਸ ਮਲਕੀਅਤ ਸਿੰਘ ਬਾਹਡ਼ੋਵਾਲ ਪ੍ਰਧਾਨ ਨੇ ਦੱਸਿਆ ਕਿ ਗੋਡੇ ਅਤੇ ਚੂਲੇ ਬਦਲਣ ਦੇ ਇਸ ਵਿਸ਼ੇਸ਼ ਕੈਂਪ ਨੂੰ ਲੋਕਾਂ ਦੀ ਮੰਗ ਮੁਤਾਬਿਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹਸਪਤਾਲ ਨੇ ਸਿਰਫ ਪੈਕਜ਼ ਅਪਰੇਸ਼ਨ ਖਰਚਾ ਹੀ ਲੈਣਾ ਹੈ ਪਰ ਮਰੀਜ਼ ਨੂੰ ਆਪਣੀ ਸਹੂਲਤ ਤੇ ਪਸੰਦ ਮੁਤਾਬਿਕ ਚੁਣੇ ਗਏ ਇੰਪਲਾਂਟ ਦੀ ਕੀਮਤ ਵੱਖਰੀ ਅਦਾ ਕਰਨੀ ਹੋਵੇਗੀ। ਸ. ਬਾਹਡ਼ੋਵਾਲ ਨੇ ਇਲਾਕੇ ਦੇ ਗੋਡਿਆਂ ਅਤੇ ਚੂਲਿਆਂ ਦੀ ਬਿਮਾਰੀਆਂ ਤੋਂ ਪੀਡ਼•ਤ ਮਰੀਜ਼ਾਂ ਨੂੰ ਇਸ ਵਿਸ਼ੇਸ਼  ਰਿਆਇਤੀ ਦਰਾਂ ਵਾਲੇ ਵਿਸ਼ੇਸ਼ ਕੈਂਪ ਦਾ ਲਾਭ ਲੈਣ ਦੀ ਭਰਵੀਂ ਅਪੀਲ ਕੀਤੀ ਹੈ।
ਪ੍ਰੈੱਸ ਨੂੰ ਜਾਣਕਾਰੀ ਦੇਣ ਮੌਕੇ ਸਰਵ ਸ੍ਰੀ ਸ. ਮਲਕੀਅਤ ਸਿੰਘ ਬਾਹਡ਼ੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ,   ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਤੇ ਖਜ਼ਾਨਚੀ ਟਰੱਸਟ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਪ੍ਰਬੰਧਕ ਮੈਂਬਰ, ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ,  ਦਵਿੰਦਰ ਸਿੰਘ ਢਿੱਲੋਂ ਯੂ.ਐਸ.ਏ., ਡਾ. ਪ੍ਰੀਤਮ ਸਿੰਘ ਰਾਜਪਾਲ ਮੈਡੀਕਲ ਸੁਪਰਡੈਂਟ, ਡਾ.ਰਵਿੰਦਰ ਖਜ਼ੂਰੀਆ ਗੋਡੇ ਅਤੇ ਚੂਲੇ ਦੇ ਜੋਡ਼ ਬਦਲਣ ਦੇ ਮਾਹਿਰ, ਡਾ. ਮੁਕਲ ਬੇਦੀ, ਹਰਪ੍ਰੀਤ ਸਿੰਘ ਦਫਤਰ ਸੁਪਰਡੈਂਟ, ਨਿਹੰਗ਼ ਸੁੱਚਾ ਸਿੰਘ ਬਾਈ ਅਮਰਗਡ਼• ਵੀ ਹਾਜ਼ਰ ਸਨ।

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰਿਆਇਤੀ ਦਰਾਂ ਤੇ ਗੋਡੇ ਅਤੇ ਚੂਲੇ ਬਦਲਣ ਦੇ ਇੱਕ ਮਹੀਨੇ ਦੇ ਵਿਸ਼ੇਸ਼ ਕੈਂਪ ਦੇ 11 ਦਸੰਬਰ ਤੋਂ ਆਰੰਭ ਹੋਣ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਸ. ਮਲਕੀਅਤ ਸਿੰਘ ਬਾਹਡ਼ੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਤੇ ਖਜ਼ਾਨਚੀ ਟਰੱਸਟ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਪ੍ਰਬੰਧਕ ਮੈਂਬਰ, ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ ਅਤੇ ਹੋਰ ਪਤਵੰਤੇ

ਸਿਹਤ ਸਹੂਲਤਾਂ

ਪਿਛਲੀ ਸਰਕਾਰ ਵੱਲੋਂ ਅਣਗੌਲਿਆਂ ਕਰਨ ਕਾਰਨ ਆਯੂਰਵੈਦ ਪ੍ਰਣਾਲੀ ਦੀ ਪੰਜਾਬ ਵਿੱਚ ਹਾਲਤ ਤਰਸਯੋਗ ਹੋਈ- ਬ੍ਰਹਮ ਮਹਿੰਦਰਾ

ਪੰਜਾਬ ਨਿਊਜ਼ਲਾਈਨ ਨੈੱਟਵਰਕ
???? ????? ???? ????? ???????
November 26, 2017 04:17 PM
More

ਪਟਿਆਲਾ: ਪੰਜਾਬ ਦੀ ਪਿਛਲੀ ਸਰਕਾਰ ਵੱਲੋਂ ਅਣਗੌਲਿਆਂ ਕਰਨ ਕਾਰਨ ਸਾਡੀ ਪ੍ਰਾਚੀਨ ਇਲਾਜ ਪ੍ਰਣਾਲੀ ਆਯੂਰਵੈਦ ਦੀ ਪੰਜਾਬ ਵਿੱਚ ਹਾਲਤ ਬਹੁਤ ਤਰਸਯੋਗ ਹੋ ਗਈ ਹੈ। ਇਸ ਗੱਲ ਦਾ ਸਬੂਤ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਆਯੂਰਵੈਦ ਪ੍ਰਣਾਲੀ ਨੂੰ ਰਾਜਾਂ ਵਿੱਚ ਮਜ਼ਬੂਤ ਕਰਨ ਲਈ ਭੇਜੀਆਂ ਜਾਂਦੀਆਂ ਕਰੋਡ਼ਾਂ ਰੁਪਏ ਦੀਆਂ ਗਰਾਂਟਾਂ ਹਾਸਿਲ ਕਰਨ ਲਈ ਪਿਛਲੇ ਸਮੇਂ ਦੀ ਪੰਜਾਬ ਸਰਕਾਰ ਵੱਲੋਂ ਕੋਈ ਵੀ ਪ੍ਰਸਤਾਵ ਬਣਾਕੇ ਕੇਂਦਰ ਸਰਕਾਰ ਨੂੰ ਨਹੀਂ ਭੇਜਿਆ ਗਿਆ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਸਿਹਤ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ ਦੇ ਸਰਕਾਰੀ ਆਯੂਰਵੈਦਿਕ ਕਾਲਜ ਵਿਖੇ ਆਯੂਰਵੈਦਿਕ ਜਗਤ ਦੀਆਂ ਪੁੱਜੀਆ ਨਾਮਵਰ ਸ਼ਖਸ਼ੀਅਤਾਂ ਤੇ ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਸ੍ਰੀ ਮਹਿੰਦਰਾ ਅੱਜ ਆਲ ਇੰਡੀਆ ਆਯੂਰਵੈਦਿਕ ਕਾਂਗਰਸ ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੇ ਆਯੂਸ ਮੰਤਰਾਲੇ ਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 25 ਤੋਂ 27 ਨਵੰਬਰ ਤੱਕ ਪਟਿਆਲਾ ਦੇ ਸਰਕਾਰੀ ਆਯੂਰਵੈਦਿਕ ਕਾਲਜ ਵਿਖੇ ਲਗਾਏ ਜਾ ਰਹੇ ਆਯੂਰਵੈਦਿਕ ਮੇਲੇ (ਆਯੂਰਵੈਦਿਕ ਪਰਬ) ਦੇ  ਉਦਘਾਟਨੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਸਨ।

ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਪੰਜਾਬ ਵਿੱਚ ਆਯੂਰਵੈਦ ਦੀ ਸਿੱਖਿਆ ਤੇ ਖੋਜ ਦੇ ਖੇਤਰ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੌਜੂਦਾ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਮੌਕੇ  ਸ੍ਰੀ ਮਹਿੰਦਰਾ ਨੇ ਪੰਜਾਬ ਦੇ ਸਭ ਤੋਂ ਪੁਰਾਣੇ ਪਟਿਆਲਾ ਦੇ ਸਰਕਾਰੀ ਆਯੂਰਵੈਦਿਕ ਕਾਲਜ ਦੀ ਹਾਲਤ ਨੂੰ ਸੁਧਾਰਨ ਲਈ ਉਸਨੂੰ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਦਾ ਕਾਂਸਟੀਚਿਊਟ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਦੇ ਚੰਡੀਗਡ਼੍ਹ ਸਥਿਤ ਮੁੱਖ ਦਫ਼ਤਰ ਵਿਖੇ ਆਯੂਰਵੈਦ ਦਾ ਇੱਕ ਨੋਡਲ ਅਧਿਕਾਰੀ ਵੀ ਤੈਨਾਤ  ਕਰਨ ਦਾ ਐਲਾਨ ਕੀਤਾ।

ਇਸ ਮੌਕੇ ਸ੍ਰੀ ਮਹਿੰਦਰਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਸਥਿਤ ਆਯੂਰਵੈਦਿਕ ਯੂਨੀਵਰਸਿਟੀ ਨੂੰ ਪਟਿਆਲਾ ਵਿਖੇ ਤਬਦੀਲ ਕਰਨ ਬਾਰੇ ਉਹ ਸਰਕਾਰ ਨਾਲ ਸਲਾਹ ਮਸ਼ਵਰਾ ਕਰਨਗੇ। ਸਿਹਤ ਮੰਤਰੀ ਨੇ  ਕਿਹਾ ਕਿ ਇਸ ਯੂਨੀਵਰਸਿਟੀ ਲਈ ਕੇਂਦਰ ਸਰਕਾਰ ਵੱਲੋਂ ਹਰ ਸਾਲ ਦਿੱਤੇ ਜਾਦੇ 10 ਕਰੋਡ਼ ਰੁਪਏ ਵਿੱਚੋਂ ਹਾਲੇ ਸਿਰਫ਼ 3 ਕਰੋਡ਼ ਰੁਪਏ ਹੀ ਮਿਲੇ ਹਨ ਉਹਨਾਂ ਕੇਂਦਰੀ ਸਲਾਹਕਾਰ ਤੋਂ ਮੰਗ ਕੀਤੀ ਕਿ ਬਕਾਇਆ 7 ਕਰੋਡ਼ ਰੁਪਏ ਵੀ ਤੁਰੰਤ ਭੇਜੇ ਜਾਣ। ਸਿਹਤ ਮੰਤਰੀ ਨੇ ਕੇਂਦਰੀ ਸਲਾਹਕਾਰ ਨੂੰ ਕਿਹਾ ਕਿ ਪੰਜਾਬ ਵਿੱਚ ਆਯੂਰਵੈਦਿਕ ਤੇ ਯੂਨਾਨੀ ਦੀਆਂ 507 ਡਿਸਪੈਂਸਰੀਆਂ ਵਿੱਚ ਦਵਾਈਆ ਲਈ ਕੇਂਦਰ ਸਰਕਾਰ ਵੱਲੋਂ ਨੂੰ ਹਰ ਸਾਲ 2 ਲੱਖ ਰੁਪਏ ਪ੍ਰਤੀ ਡਿਸਪੈਂਸਰੀ ਦੀ ਵਿਵਸਥਾ ਰੱਖੀ ਗਈ ਹੈ ਪਰ ਆਉਂਦੇ ਸਿਰਫ 70 ਹਜ਼ਾਰ ਰੁਪਏ ਹਨ। ਉਹਨਾਂ ਇਹ ਵੀ ਮੰਗ ਕੀਤੀ ਕਿ ਸਰਕਾਰੀ ਆਯੂਰਵੈਦਿਕ ਕਾਲਜ ਦੀ ਮੁਰੰਮਤ ਅਤੇ ਲਾਇਬ੍ਰੇਰੀ ਪ੍ਰਯੋਗਸ਼ਾਲਾ ਤੇ ਵਿਦਿਆਰਥੀਆਂ ਦੇ ਹੋਸਟਲਾਂ ਲਈ 2.10 ਕਰੋਡ਼ ਰੁਪਏ, ਫਰਨੀਚਰ ਲਈ 90 ਲੱਖ ਪੰਜਾਬ ਭਰ ਦੀਆਂ 45 ਆਯੂਰਵੈਦਿਕ ਡਿਸਪੈਸਰੀਆਂ ਦੀ ਮੁਰੰਮਤ ਲਈ ਸਾਢੇ 4 ਕਰੋਡ਼  ਅਤੇ ਪਟਿਆਲਾ ਵਿਖੇ ਸਥਿਤ ਸਭ ਤੋਂ ਪੁਰਾਣੇ ਸਰਕਾਰੀ ਆਯੂਰਵੈਦਿਕ ਫਾਰਮੈਸੀ ਅਤੇ ਸਟੋਰ ਦੇ ਵਿਕਾਸ ਲਈ 10 ਕਰੋਡ਼ ਰੁਪਏ ਦੀ ਗਰਾਂਟ ਕੇਂਦਰ ਸਰਕਾਰ ਦੇ ਆਯੂਸ ਮੰਤਰਾਲੇ ਵੱਲੋਂ  ਬਿਨ੍ਹਾਂ ਕਿਸੇ ਦੇਰੀ ਦੇ ਜਾਰੀ ਕੀਤੀ ਜਾਵੇ। ਉਹਨਾਂ ਕਿਹਾ ਕਿ ਆਯੂਰਵੈਦਿਕ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਸਟਾਫ ਦੀ ਘਾਟ ਨੂੰ ਵੀ ਛੇਤੀ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਭਾਰਤ ਦੇ ਆਯੂਸ ਮੰਤਰਾਲੇ ਦੇ ਸਲਾਹਕਾਰ ਡਾ. ਮਨੋਜ ਨੇਸਰੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਆਯੂਰਵੈਦਿਕ ਦੇ ਵਿਕਾਸ ਲਈ ਆਯੂਸ ਮੰਤਰਾਲੇ ਵੱਲੋਂ ਭੇਜੀਆਂ ਜਾਂਦੀਆਂ ਗਰਾਂਟਾਂ ਹਾਸਿਲ ਕਰਨ ਲਈ ਪੰਜਾਬ ਸਰਕਾਰ  ਜਾਂ ਉਸ ਦੇ ਸਬੰਧਿਤ ਵਿਭਾਗ ਵੱਲੋਂ ਲੰਮੇ ਸਮੇਂ ਤੋਂ ਕੋਈ ਵੀ ਪ੍ਰਸਤਾਵ ਬਣਾ ਕੇ ਨਹੀਂ ਭੇਜਿਆ ਗਿਆ। ਉਹਨਾਂ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਯੂਰਵੈਦ ਦੇ ਵਿਕਾਸ ਲਈ ਭੇਜੇ ਜਾਂਦੇ ਕਿਸੇ ਵੀ ਪ੍ਰਸਤਾਵ ਨੂੰ ਬਿਨਾਂ ਕਿਸੇ ਦੇਰੀ ਮੰਨਜੂਰ ਕੀਤਾ ਜਾਵੇਗਾ।

ਇਸ ਮੌਕੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕੰਵਲ ਸਿੰਘ, ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ, ਤਰਨਤਾਰਨ ਦੇ ਵਿਧਾਇਕ ਡਾ.ਧਰਮਵੀਰ ਅਗਨੀਹੋਤਰੀ, ਆਲ ਇੰਡੀਆ ਆਯੂਰਵੈਦਿਕ ਕਾਂਗਰਸ ਦੇ ਪ੍ਰਧਾਨ ਪਦਮ ਭੂਸ਼ਣ ਵੈਦ ਦਵਿੰਦਰਾ ਤ੍ਰਿਗੁਣਾ, ਸੈਕਟਰੀ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਵਿਕਾਸ ਪ੍ਰਤਾਪ, ਐਸ.ਐਸ.ਪੀ ਫਾਜਲਿਕਾ ਡਾ. ਕੇਤਨ ਪਾਠਕ, ਡਾਇਰੈਕਟਰ ਆਯੂਰਵੈਦਿਕ ਪੰਜਾਬ ਡਾ. ਰਾਕੇਸ਼ ਸ਼ਰਮਾ, ਨਿਖੀਲ ਭਾਰਦਵਰਸ਼ੀਯ ਆਯੂਰਵੈਦ ਵਿਦਿਆਪੀਠ ਨਵੀਂ ਦਿੱਲੀ ਦੇ ਸੀਨੀਅਰ ਵਾਇਸ ਪ੍ਰਧਾਨ ਵੈਦ ਜਗਦੀਸ ਸਿੰਘ, ਆਲ ਇੰਡੀਆ ਆਯੂਰਵੈਦਿਕ ਕਾਂਗਰਸ ਨਵੀਂ ਦਿੱਲੀ ਦੇ ਸਕੱਤਰ ਵੈਦ ਅਨਿਲ ਭਾਰਦਵਾਜ, ਡਾ.ਸੰਜੀਵ ਗੋਇਲ ਨੇ ਵੀ ਆਯੂਰਵੈਦਿਕ ਪ੍ਰਣਾਲੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਰਕਾਰੀ ਆਯੂਰਵੈਦਿਕ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਸ਼ਰਮਾ, ਪੂਰੇ ਦੇਸ਼ ਭਰ ਵਿੱਚੋਂ ਪੁੱਜੀਆ ਆਯੂਰਵੈਦਿਕ ਖੇਤਰ ਦੀਆਂ ਅਹਿਮ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ ਤੇ ਅਧਿਆਪਕ ਵੀ ਹਾਜ਼ਰ ਸਨ। ਇਸ ਮੌਕੇ ਸਮਾਗਮ ਵਿੱਚ ਪੁੱਜੀਆ ਸ਼ਖਸ਼ੀਅਤਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਾਲਜ ਦੇ ਅਹਾਤੇ ਵਿੱਚ ਵੱਖ-ਵੱਖ ਕੰਪਨੀਆਂ  ਅਤੇ ਅਦਾਰਿਆਂ ਵੱਲੋਂ ਲਗਾਇਆ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ।

ਅੱਤਵਾਦੀ ਹਮਲਾ

ਮੁੰਬਈ ਦੀ ਤਰਜ 'ਤੇ ਗੁਜਰਾਤ ਚੋਣਾਂ ਦੌਰਾਨ ਹੋ ਸਕਦੈ ਅੱਤਵਾਦੀ ਹਮਲਾ

October 27, 2017 04:36 PM
More

ਅਹਿਮਦਾਬਾਦ, 27 ਅਕਤੂਬਰ : ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਮੁੰਬਈ ਦੀ ਤਰਜ 'ਤੇ ਹੋਏ 26/11 ਜਿਹਾ ਹਮਲਾ ਹੋ ਸਕਦਾ ਹੈ। ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਇਹ ਹਮਲਾ ਸਮੁੰਦਰੀ ਰਸਤੇ ਦੇ ਜ਼ਰੀਏ ਕਰਵਾ ਸਕਦੀ ਹੈ। ਸਾਡੀ ਖੁਫ਼ੀਆ ਏਜੰਸੀਆਂ ਦਾ ਕਹਿਣਾ ਹੈ ਕਿ ਅਜਿਹਾ ਸ਼ੱਕ ਇਸ ਲਈ ਹੈ ਕਿਉਂਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਅਜਿਹੀ ਸਰਗਰਮੀਆਂ ਨੂੰ ਅੰਜ਼ਾਮ ਦਿੱਤਾ ਹੈ।

ਪਿਛਲੇ ਦਿਨੀਂ ਗੁਜਰਾਤ ਸਥਿਤ ਕੌਮਾਂਤਰੀ ਸਮੁੰਦਰੀ ਸਰਹੱਦ ਵਿਚ ਪਾਕਿਸਤਾਨ ਦੇ ਸੈਨਿਕਾਂ ਨੇ ਭਾਰਤੀ ਮਛੇਰਿਆਂ ਤੋਂ ਉਨ੍ਹਾਂ ਦੇ ਪਛਾਣ ਪੱਤਰ ਅਤੇ ਸਮੁੰਦਰੀ ਉਪਕਰਣ ਖੋਹ ਲਏ ਸੀ। ਏਜੰਸੀਆਂ ਨੂੰ ਸ਼ੱਕ ਹੈ ਕਿ ਉਹ ਇਨ੍ਹਾਂ ਦਾ ਇਸਤੇਮਾਲ ਅੱਤਵਾਦੀ ਹਮਲੇ ਵਿਚ ਕਰ ਸਕਦੇ ਹਨ। ਗੁਜਰਾਤ ਚੋਣਾਂ ਵਿਚ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੇ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਨ ਤੇ ਕਾਂਗਰਸ ਵਲੋਂ  ਸੋਨੀਆ ਗਾਂਧੀ ਅਤੇ ਰਾਹੁਲ ਦੀ ਕਈ ਰੈਲੀਆਂ ਅਤੇ ਪ੍ਰੋਗਰਾਮ ਹੋ ਸਕਦੇ ਹਨ। ਇਨ੍ਹਾਂ ਵਿਚ ਲੱਖਾਂ ਦੀ ਭੀੜ ਜੁਟਣ ਦੀ ਸੰਭਾਵਨਾ ਹੈ। ਹਮਲਾ ਅਜਿਹੀ ਹੀ ਭੀੜ ਵਾਲੇ ਪ੍ਰੋਗਰਾਮ ਵਿਚ ਹੋਣ ਦਾ ਸ਼ੱਕ ਹੈ।  ਇਹੀ ਕਾਰਨ ਹੈ ਕਿ ਏਜੰਸੀਆਂ ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। 

ਪਿਛਲੇ ਦਿਨੀਂ ਪੋਰਬੰਦਰ ਵਿਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਸੈਨਿਕਾਂ ਨੇ ਚਾਰ ਕਿਸ਼ਤੀਆਂ ਨੂੰ ਫੜਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਛੱਡ ਦਿੱਤਾ ਸੀ। ਦਰਅਸਲ ਅਰਬ ਸਾਗਰ ਵਿਚ ਸਰਹੱਦ ਰੇਖਾ ਸਪਸ਼ਟ ਨਹੀ ਹੈ। ਇਸ ਲਈ ਹਮੇਸ਼ਾ ਮਛੇਰੇ ਚਲੇ ਜਾਂਦੇ ਹਨ। ਭਾਰਤ ਅਤੇ ਪਾਕਿ ਦੇ ਸੈਨਿਕ ਇਕ ਦੂਜੇ ਦੇ ਮਛੇਰਿਆਂ ਨੂੰ ਫੜ ਲੈਂਦੇ ਹਨ ਜਾਂ ਪੁਛÎਗਿੱਛ ਕਰਕੇ ਛੱਡ ਦਿੰਦੇ ਹਨ। ਇਨ੍ਹਾਂ ਨਾਲ ਵੀ ਇਸ ਤਰ੍ਹਾਂ ਹੀ ਹੋਇਆ। ਪੁਛਗਿੱਛ ਦੌਰਾਨ ਪਾਕਿਸਤਾਨੀ ਸੈÎਨਿਕਾਂ ਨੇ  ਉਨ੍ਹਾਂ ਦੇ ਯੂਨਿਕ ਆਈਡੀ ਉਪਕਰਣ ਅਤੇ ਪਛਾਣ ਪੱਤਰ ਖੋਹ ਲਏ ਸੀ। ਯੂਆਈਡੀ ਉਪਕਰਣ ਉਹ ਹੁੰਦੇ ਹਨ ਜੋ ਰਜਿਸਟਰਡ ਹੁੰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅਜਿਹੇ ਹੀ ਉਪਕਰਣ ਦਾ ਇਸਤੇਮਾਲ ਕਰਕੇ ਗੁਜਰਾਤ ਵਿਚ ਅੱਤਵਾਦੀ ਹਮਲਾ ਹੋ ਸਕਦਾ ਹੈ।

Copyright © 2017, Punjab Newsline, Canada, All rights reserved. Terms & Conditions Privacy Policy