|
|
|
|
|
|
|
ਸ਼ਰਾਬ ਕਾਂਡ ਦੇ ਦੋਸ਼ੀਆਂ ਦੇ ਨਾਲ ਨਾਲ ਸਾਜਿਸਕਰਤਾਵਾਂ ਤੇ ਵੀ ਕਤਲ ਦਾ ਪਰਚਾ ਦਰਜ ਹੋਵੇ ਸੁਨੀਲ ਜਾਖੜ
ਚੰਡੀਗੜ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਕਿਹਾ ਕਿ ਸ਼ਰਾਬ ਕਾਂਡ ਦੇ ਦੋਸ਼ੀਆਂ ਦੇ ਨਾਲ ਨਾਲ ਇਸ ਮਨੁੱਖਤਾ ਵਿਰੋਧੀ ਕਾਰੇ ਵਿਚ ਸ਼ਾਮਿਲ ਸਾਜਿਸਕਰਤਾਵਾਂ, ਫਾਇਨੈਂਸਰਾਂ, ਸਰਪ੍ਰਸਤਾਂ ਅਤੇ ਆਪਣੀ ਡਿਊਟੀ ਵਿਚ ਅਣਗਹਿਲੀ ਕਰਨ ਵਾਲੇ ਸਾਰੇ ਲੋਕਾਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਮਿਸਾਲੀ ਸਜਾਵਾਂ ਦਿੱਤੀਆਂ ਜਾਣ।
|
|
|
ਨਕਸ਼ੇ ਸਿਰਫ਼ ਆਨ ਲਾਈਨ ਪੋਰਟਲ ਰਾਹੀਂ ਕੀਤੇ ਜਾਣਗੇ ਮਨਜ਼ੂਰ: ਬ੍ਰਹਮ ਮਹਿੰਦਰਾ
ਚੰਡੀਗੜ੍ਹ:ਨਕਸ਼ਿਆਂ ਦੀ ਮਨਜ਼ੂਰੀ ਲੈਣ ਵਿਚ ਵਧੇਰੇ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦਾ ਸਮਾਂ ਬਚਾਉਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ, ਸ੍ਰੀ ਬ੍ਰਹਮ ਮਹਿੰਦਰਾ ਨੇ ਨਗਰ ਨਿਗਮਾਂ ਦੇ ਸਮੂਹ ਕਮਿਸ਼ਨਰਾਂ ਅਤੇ ਖੇਤਰੀ ਡਾਇਰੈਕਟਰਾਂ ਨੂੰ 6 ਅਗਸਤ, 2020 ਤੋਂ ਸਿਰਫ਼ ਆਨਲਾਈਨ ਪੋਰਟਲ ਰਾਹੀਂ ਨਕਸ਼ਿਆਂ ਨੂੰ ਮਨਜ਼ੂਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸ ਉਪਰਾਲੇ ਨਾਲ ਲੋਕਾਂ ਨੂੰ ਪ੍ਰਵਾਨਗੀ ਲੈਣ ਲਈ ਭਟਕਣਾ ਨਹੀਂ ਪਵੇਗਾ ਅਤੇ ਇਸ ਸਿਸਟਮ ਨਾਲ ਵਿਚੋਲਗੀ ਤੋਂ ਵੀ ਰਾਹਤ ਮਿਲੇਗੀ।
|
|
|
|
ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼
ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼ ਕੀਤਾ ਜੋ ਕਿ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਤੇ ‘ਯੁਵਾਹ’- ਜੋ ਕਿ ਯੂਨੀਸੈਫ, ਯੂ.ਐਨ. ਏਜੰਸੀਆਂ, ਸਿਵਲ ਸੁਸਾਇਟੀ ਦੇ ਸੰਗਠਣਾਂ ਅਤੇ ਨਿੱਜੀ ਖੇਤਰ ਦਾ ਉਦਮ ਹੈ, ਦੀ ਸਾਂਝੀ ਕੋਸ਼ਿਸ਼ ਹੈ।
|
ਮਾਂ ਦੇ ਦੁੱਧ ਦੀ ਮਹੱਤਤਾ 'ਤੇ ਕਰਵਾਇਆ ਵੈਬੀਨਾਰ
ਪਟਿਆਲਾ:ਵਿਸ਼ਵ ਸਤਨਪਾਨ ਹਫ਼ਤੇ ਮੌਕੇ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ 'ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਹਰਾਂ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਵਾਧੂ ਚਾਰਜ) ਗੁਰਮੀਤ ਸਿੰਘ ਦੀ ਅਗਵਾਈ 'ਚ ਹੋਏ ਵੈਬੀਨਾਰ ਦੌਰਾਨ ਡਾਕਟਰ ਇੰਦਰਦੀਪ ਕੌਰ ਨੇ ਨਵਜੰਮੇ ਲਈ ਛੇ ਮਹੀਨੇ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਦਰਸਾਉਂਦਿਆਂ ਕਿਹਾ ਕਿ ਬੱਚੇ ਲਈ ਮਾਂ ਦਾ ਦੁੱਧ ਸੰਪੂਰਨ ਖੁਰਾਕ ਹੁੰਦਾ ਹੈ ਅਤੇ ਇਸ ਨਾਲ ਬੱਚੇ 'ਚ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਡਾ. ਠਾਕੁਰਵੀਰ ਸਿੰਘ ਨੇ ਬੱਚੇ ਨੂੰ ਛੇ ਮਹੀਨੇ ਤੋਂ ਬਾਅਦ ਦੁੱਧ ਦੇ ਨਾਲ ਨਾਲ ਦਿੱਤੇ ਜਾਣ ਵਾਲੇ ਹੋਰ ਅਹਾਰ ਬਾਰੇ ਜਾਣਕਾਰੀ ਦਿੱਤੀ।
|
ਪਿੰਡ ਭੋਰਲਾ ਵਿਖੇ ਬਜ਼ੁਰਗ ਔਰਤ ਨੂੰ ਘਰੋਂ ਕੱਢਣ ਦਾ ਮਾਮਲਾ
ਚੰਡੀਗੜ੍ਹ:ਪਿੰਡ ਭੋਰਲਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਦੀ ਬਜ਼ੁਰਗ ਔਰਤ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੋ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਖੰਨਾ ਤੋਂ 6 ਅਗਸਤ, 2020 ਤੱਕ ਸਟੇਟਸ ਰਿਪੋਰਟ ਤਲਬ ਕੀਤੀ ਹੈ।
|
|
|
|
|
|
|
|
|
|
|
ਮਿਸ਼ਨ ਫ਼ਤਿਹ: ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ
ਪਟਿਆਲਾ:ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮਿਸ਼ਨ ਫ਼ਤਿਹ ਤਹਿਤ ਪੰਜਾਬੀ ਯੂਨੀਵਰਸਿਟੀ ਨੇੜੇ ਸਥਿਤ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਵਿਖੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖੇ ਗਏ ਕੋਵਿਡ-19 ਪਾਜ਼ਿਟਿਵ ਮਰੀਜਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ 500 ਦੇ ਕਰੀਬ ਫ਼ਲਾਂ ਦੇ ਜੂਸ ਦੀਆਂ ਬੋਤਲਾਂ ਵੰਡੀਆਂ। ਇਸ ਲੈਵਲ-1 ਕੋਵਿਡ ਕੇਅਰ ਸੈਂਟਰ ਵਿਖੇ ਇਸ ਸਮੇਂ 100 ਦੇ ਕਰੀਬ ਮਰੀਜ ਭਰਤੀ ਹਨ, ਜਿਨ੍ਹਾਂ 'ਚੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਜਾਣ ਵਾਲੇ ਮਰੀਜਾਂ ਨੇ ਇੱਥੇ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਹੈ।
|
ਰਾਮ ਮੰਦਿਰ ਦੀ ਉਸਾਰੀ ਸਬੰਧੀ ਰੱਖੇ ਜਾਣ ਵਾਲੇ ਨੀਂਹ ਪੱਥਰ ਪੋ੍ਰਗਰਾਮ ਨੂੰ ਮੁੱਖ ਰੱਖਦੇ ਹੋਏ
ਮਾਲੇਰਕੋਟਲਾ:‘ਅਯੁੱਧਿਆ ਵਿਖੇ 5 ਅਗੱਸਤ, 2020 ਨੂੰ ਰਾਮ ਮੰਦਿਰ ਦੀ ਉਸਾਰੀ ਸਬੰਧੀ ਨੀਂਹ ਪੱਥਰ ਰੱਖਣ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਮਾਲੇਰਕੋਟਲਾ ਸ਼ਹਿਰ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸ੍ਰੀ ਵਿਕਰਮਜੀਤ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਨੇ ਅੱਜ ਦਫਤਰ ਨਗਰ ਕੋਂਸਲ, ਮਾਲੇਰਕੋਟਲਾ ਦੇ ਮੀਟਿੰਗ ਹਾਲ ਵਿਚ ਪੀਸ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ.ਇਸ ਮੀਟਿੰਗ ਵਿਚ ਸ਼ਹਿਰ ਦੀਆਂ ਸਾਰੀਆਂ ਧਾਰਮਿਕ, ਰਾਜਨੀਤਕ, ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ. ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਪਾਂਥੇ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ 5 ਅਗੱਸਤ ਨੂੰ ਅਯੁੱਧਿਆ ਵਿਖੇ ਰਾਮ ਮੰਦਿਰ ਦੀ ਉਸਾਰੀ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋ ਰੱਖਿਆ ਜਾਣਾ ਹੈ
|
ਨਕਲੀ ਸ਼ਰਾਬ ਦੁਖਾਂਤ ਮੌਕੇ ਸਿਆਸੀ ਲਾਹਾ ਲੈਣ ਤੋਂ ਗੁਰੇਜ਼ ਕਰਨ ਅਕਾਲੀ- ਆਸ਼ੂ
ਚੰਡੀਗੜ:ਸੂਬੇ ਵਿਚ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਬਟਾਲਾ ਵਿਖੇ ਨਸ਼ੀਲੀ ਸ਼ਰਾਬ ਦੁਖਾਂਤ ਵਿਚ 100 ਤੋਂ ਵੱਧ ਲੋਕਾਂ ਦੀ ਹੋਈ ਮੌਤ 'ਤੇ ਦੁਖ ਪ੍ਰਗਟਾਉਂਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਹ ਸਮਾਂ ਇੱਕ ਦੂਜੇ 'ਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਸਿਆਸੀ ਲਾਹਾ ਲੈਣ ਦਾ ਨਹੀਂ ਹੈ ਸਗੋਂ ਸਮੇਂ ਦੀ ਮੰਗ ਹੈ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਇਕੋ ਪਲੇਟਫਾਰਮ 'ਤੇ ਇਕੱਠੇ ਹੋ ਕੇ ਲੋਕ ਹਿੱਤ ਲਈ ਕੰਮ ਕਰਨ।
|
ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ, ਆਪਣੀ ਪੀੜੀ• ਹੇਠ ਸੋਟਾ ਫੇਰੇ: ਬਲਬੀਰ ਸਿੰਘ ਸਿੱਧੂ
ਚੰਡੀਗੜ:ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੂਬੇ ਵਿੱਚ ਹੋਈਆਂ 100 ਤੋਂ ਵੱਧ ਮੌਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਅਸਤੀਫ਼ਾ ਦੇਣ ਲਈ ਕਹਿਣਾ , ਇੰਜ ਜਾਪਦਾ ਹੈ ਜਿਵੇਂ ਸੁਖਬੀਰ ਨੂੰ ਖਾਸ ਗੱਲਾਂ ਭੁੱਲਣ ਦੀ ਬਿਮਾਰੀ ਹੋਵੇ । ਇਸ ਸਮੇਂ ਸੁਖਬੀਰ ਬਾਦਲ ਨੂੰ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਆਪਣੀ ਪੀੜੀ• ਹੇਠ ਸੋਟਾ ਫੇਰਨ ਦੀ ਲੋੜ ਹੈ। ਇਨ•ਾਂ ਪ੍ਰਗਟਾਵਾ ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਕੀਤਾ ।
|
ਜ਼ਹਿਰੀਲੀ ਸ਼ਰਾਬ ਕਾਂਡ ਮੰਦਭਾਗਾ; ਪੰਜਾਬ ਪੁਲੀਸ ਕੇਸ ਨੂੰ ਹੱਲ ਕਰਨ ਵਿੱਚ ਸਮਰੱਥ: ਅਰੁਨਾ ਚੌਧਰੀ
ਚੰਡੀਗੜ੍ਹ:ਜ਼ਹਿਰੀਲੀ ਸ਼ਰਾਬ ਕਾਂਡ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਇਸ ਸਮੁੱਚੇ ਕੇਸ ਨੂੰ ਹੱਲ ਕਰਨ ਵਿੱਚ ਸਮਰੱਥ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਮਾਮਲੇ ਦੀ ਜਾਂਚ ਕਰਨ ਤੇ ਮੁਲਜ਼ਮਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦਾ ਆਦੇਸ਼ ਦਿੱਤਾ ਹੈ ਅਤੇ ਆਬਕਾਰੀ ਵਿਭਾਗ ਤੇ ਪੁਲੀਸ ਦੇ 13 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
|
|
|
|
|
|
|
|
ਜ਼ਹਿਰੀਲੀ ਤੇ ਨਕਲੀ ਸ਼ਰਾਬ ਮਾਮਲੇ ਵਿੱਚ 7 ਹੋਰ ਕਾਬੂ
ਚੰਡੀਗੜ:ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ 38 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਸੱਤ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ । ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 40 ਤੋਂ ਵੱਧ ਛਾਪੇ ਮਾਰੇ ਗਏ।
|
|