BREAKING NEWS
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਾਰਕਫੈਡ ਦੇ ਆਧੁਨਿਕ ਕੈਟਲਫੀਡ ਪਲਾਂਟ ਕਪੂਰਥਲਾ ਦਾ ਆਨਲਾਈਨ ਉਦਘਾਟਨਪੁਲਵਾਮਾ 'ਚ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦਾ ਜੱਦੀ ਪਿੰਡ ਦੋਦੜਾ 'ਚ ਅੰਤਿਮ ਸਸਕਾਰਪੰਜਾਬ ਵਜ਼ਾਰਤ ਨੇ ਮੁੱਖ ਮੰਤਰੀ ਵੱਲੋਂ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਦੇ ਲਏ ਫੈਸਲੇ ਨੂੰ ਪ੍ਰਵਾਨਗੀ ਦਿੱਤੀਵਾਧੂ ਮਾਲੀਆ ਜੁਟਾਉਣ ਲਈ ਮੰਤਰੀ ਮੰਡਲ ਨੇ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕੀਤੀ ਕਾਂਗਰਸੀ ਆਗੂਆਂ ਨੇ ਬਿਕਰਮ ਮਜੀਠੀਆਂ ਨੂੰ ਔਰਤ ਦੀ ਨਿਰਾਦਰੀ ਵਾਲੀ ਵਿਵਾਦਤ ਟਿੱਪਣੀ ਲਈ ਆੜੇ ਹੱਥੀ ਲਿਆਨੱਢਾ ਵੱਲੋਂ ਰਾਹੁਲ 'ਤੇ ਹਮਲਾ ਗਲਵਾਨ ਮੁੱਦੇ 'ਤੇ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਹਤਾਸ਼ ਕੋਸ਼ਿਸ਼ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ ਲਗਾ ਕੇ ਵਾਈ ਪੀ ਐਸ ਪਟਿਆਲਾ ਤੇ ਮੁਹਾਲੀ ਵੱਲੋਂ ਵਸੂਲੀਆਂ ਵਾਧੂ ਫੀਸਾਂ ਮਾਪਿਆਂ ਨੂੰ ਵਾਪਸ ਕਰਨ ਦੀ ਮੰਗ

ਖ਼ਬਰਾਂ

National News

ਦਿੱਲੀ ਦੇ ਪ੍ਰਦੂਸ਼ਣ ਦਾ ਕਾਰਨ ਹਾਰਵਰਡ ਯੂਨੀਵਰਸਿਟੀ ਨੇ ਦੱਸਿਆ

Punjab Newsline
April 03, 2018 05:34 PM
More

ਬੋਸਟਨ: ਵਿਸ਼ਵ ਪ੍ਰਸਿੱਧ ਹਾਰਵਰਡ ਯੂਨੀਵਰਸਿਟੀ ਨੇ ਦਿੱਲੀ ਦੇ ਪ੍ਰਦੂਸ਼ਣ ਦੇ ਕਾਰਨਾਂ ਦਾ ਖੁਲਾਸਾ ਕੀਤਾ ਹੈ। ਯੂਨੀਵਰਸਿਟੀ ਨੇ ਨਾਸਾ ਦੇ ਉਪਗ੍ਰਹਿ ਡੇਟਾ ਦੀ ਵਰਤੋਂ ਕਰਕੇ ਅਧਿਐਨ ਕੀਤਾ ਹੈ ਕਿ ਬੀਤੇ ਸਾਲ ਅਕਤੂਬਰ ਤੇ ਨਵੰਬਰ ਵਿੱਚ ਫੈਲੇ ਗਲ਼ਘੋਟੂ ਪ੍ਰਦੂਸ਼ਣ ਲਈ ਦਿੱਲੀ ਦੇ ਗੁਆਂਢੀ ਸੂਬਿਆਂ ਵਿੱਚ ਸਾੜੀ ਗਈ ਪਰਾਲ਼ੀ ਜ਼ਿੰਮੇਵਾਰ ਹੈ।

ਹਾਰਵਰਡ ਯੂਨੀਵਰਸਿਟੀ ਤੇ ਨਾਸਾ ਦੇ ਖੋਜਕਰਤਾਵਾਂ ਦੀ ਪੜਤਾਲ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਸਾੜੀ ਜਾਣ ਵਾਲੀ ਪਰਾਲ਼ੀ ਕਰਕੇ ਬੀਤੇ ਸਾਲ ਅਕਤੂਬਰ ਤੇ ਨਵੰਬਰ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਤਰਾ ਦੁੱਗਣੀ ਹੋ ਗਈ।

ਸੀ.ਈ.ਏ.ਐਸ. ਦੇ ਵਿਦਿਆਰਥੀ ਡੇਨੀਅਲ ਐਚ. ਕੂਜ਼ਵਰਥ ਨੇ ਦੱਸਿਆ ਕਿ ਦਿੱਲੀ ਵਿੱਚ ਉਕਤ ਦੋ ਮਹੀਨਿਆਂ ਦੌਰਾਨ ਵਿਸ਼ਵ ਸਿਹਤ ਅਦਾਰੇ (WHO) ਵੱਲੋਂ ਤੈਅ ਕੀਤੇ ਮਾਪਦੰਡਾਂ ਤੋਂ ਵੀਹ ਗੁਣਾ ਜ਼ਿਆਦਾ ਪ੍ਰਦੂਸ਼ਣ ਸੀ।

ਕੂਜ਼ਵਰਥ ਨੇ ਦੱਸਿਆ ਕਿ WHO ਮੁਤਾਬਕ ਇੱਕ ਘਣ ਮੀਟਰ ਵਿੱਚ 25 ਮਾਈਕ੍ਰੋਗ੍ਰਾਮ ਪ੍ਰਦੂਸ਼ਕ ਸੁਰੱਖਿਅਤ ਹਵਾ ਦੀ ਨਿਸ਼ਾਨੀ ਹੈ ਤੇ ਭਾਰਤ ਦਾ ਕੇਂਦਰੀ ਪ੍ਰਦੂਸ਼ਣ ਕੰਟ੍ਰੋਲ ਬੋਰਡ ਇੱਕ ਘਣ ਮੀਟਰ ਵਿੱਚ 25 ਦੀ ਥਾਂ 60 ਮਾਈਕ੍ਰੋਗ੍ਰਾਮ ਤਕ ਪ੍ਰਦੂਸ਼ਕਾਂ ਦੀ ਮਾਤਰਾ ਵੀ ਸੁਰੱਖਿਅਤ ਹਵਾ ਹੈ।

ਉਨ੍ਹਾਂ ਦਿਨਾਂ ਵਿੱਚ ਦਿੱਲੀ ਦੀ ਆਬੋ-ਹਵਾ ਵਿੱਚ ਪ੍ਰਦੂਸ਼ਕਾਂ ਦੀ ਮਾਤਰਾ 300 ਮਾਈਕ੍ਰੋਗ੍ਰਾਮ ਮਿਣੀ ਗਈ ਸੀ ਜਦਕਿ ਆਮ ਦਿਨਾਂ ਵਿੱਚ ਦਿੱਲੀ ਦੇ 46 ਮਿਲੀਅਨ ਲੋਕਾਂ ਨੂੰ ਇੱਕ ਘਣ ਮੀਟਰ ਹਵਾ ਵਿੱਚ 150 ਮਾਈਕ੍ਰੋਗ੍ਰਾਮ ਪ੍ਰਦੂਸ਼ਕਾਂ ਨੂੰ ਸਹਿਣ ਕਰਨਾ ਪੈਂਦਾ ਹੈ।

ਖੋਜ ਮੁਤਾਬਕ ਕਿ ਉਨ੍ਹਾਂ ਦਿਨਾਂ ਵਿੱਚ ਉੱਤਰ ਭਾਰਤ ਅੰਦਰ ਮਾਨਸੂਨ ਤੋਂ ਬਾਅਦ ਹਵਾ ਦਾ ਵਹਾਅ ਬਹੁਤ ਹੀ ਘੱਟ ਹੁੰਦਾ ਹੈ, ਇਸ ਲਈ ਸਾੜੀ ਗਈ ਪਰਾਲ਼ੀ ਦੇ ਕਣ (ਪ੍ਰਦੂਸ਼ਕ) ਵਾਤਾਵਰਨ ਵਿੱਚ ਅੱਗੇ ਨਹੀਂ ਜਾ ਸਕਦੇ ਤੇ ਉੱਥੇ ਹੀ ਫਸੇ ਰਹੇ। ਸਾਲ ਦੇ ਬਾਕੀ ਸਮੇਂ ਦੌਰਾਨ ਹਵਾ ਦਾ ਵਹਾਅ ਤੇਜ਼ ਹੋਣ ਕਾਰਨ ਇਹ ਧੂੰਆਂ ਵਾਤਾਵਰਨ ਵਿੱਚ ਉੱਡ-ਪੁੱਡ ਜਾਂਦਾ ਹੈ।

ਪੰਜਾਬ ਸਰਕਾਰ

“ਅੰਬੇਦਕਰ ਦੇ ਮੁੰਬਈ ਨਿਵਾਸ 'ਤੇ ਹੋਈ ਭੰਨ-ਤੋੜ”,ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇ—ਕੈਂਥ

July 08, 2020 06:44 PM
More

ਚੰਡੀਗੜ੍: ਮੁੰਬਈ ਸਥਿਤ ਮੰਗਲਵਾਰ ਸ਼ਾਮ ਨੂੰ ਯਾਦਗਾਰ ਵਿਚ ਤਬਦੀਲ ਕੀਤੇ ਗਏ ਡਾ: ਬਾਬਾ ਸਾਹਿਬ ਅੰਬੇਦਕਰ ਦੇ ਘਰ ਰਾਜਗ੍ਰਹਿ ਦੀ ਭੰਨਤੋੜ 'ਤੇ ਹਮਲਾ ਕਰਨ ਵਾਲੇ ਅਣਪਛਾਤੇ ਬਦਮਾਸ਼ਾਂ ਇਸ ਕਾਇਰਤਾਪੂਰਨ ਕਾਰਵਾਈ ਦੀ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਅਲਾਇੰਸ ਪ੍ਰਧਾਨ ਪਰਮਜੀਤ ਸਿੰਘ ਕੈਂਥ ਕਿਹਾ ਕਿ ਭਾਰਤੀ ਸੰਵਿਧਾਨ ਦੇ ਆਰਕੀਟੈਕਟ ਡਾ: ਬਾਬਾ ਸਾਹਿਬ ਅੰਬੇਦਕਰ ਦੇ ਘਰ ਦੀ ਭੰਨ-ਤੋੜ ਕਰਨ ਵਾਲੀਆਂ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਹਨਾਂ ਅੱਗੇ ਕਿਹਾ ਕਿ ਇਹ “ਦੁਸ਼ਟ ਮਾਨਸਿਕਤਾ ਵਾਲੇ ਸਮਾਜ ਵਿਰੋਧੀ ਅਨਸਰਾਂ ਦਾ ਕੰਮ” ਹੈ।ਡਾ. ਬਾਬਾ ਸਾਹਿਬ ਅੰਬੇਦਕਰ ਦੀ ਮੁੰਬਈ ਵਿੱਚ ਰਿਹਾਇਸ਼ ਉੱਤੇ ਹੋਈ ਭੰਨਤੋੜ ਨੂੰ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਕਿਸੇ ਵੀ ਕੀਮਤ ‘ਤੇ ਯਾਦਗਾਰ ਦੀ ਬੇਇੱਜ਼ਤੀ ਬਰਦਾਸ਼ਤ ਨਹੀਂ ਕਰਾਂਗੇ।ਕੈਂਥ ਕਿਹਾ ਕਿ ਵਿਅਕਤੀਆਂ ਨੇ ਸ਼ੀਸ਼ੇ ਦੀਆਂ ਖਿੜਕੀਆਂ 'ਤੇ ਪੱਥਰ ਸੁੱਟੇ ਅਤੇ ਸੀ.ਸੀ.ਟੀ.ਵੀ ਕੈਮਰੇ ਅਤੇ ਪੌਦਿਆਂ ਨੂੰ ਨੁਕਸਾਨ ਪਹੁੰਚਾਇਆ।ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿਚ ਸਮਾਜਿਕ ਤਨਾਅ ਪੈਂਦਾ ਹੁੰਦਾ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੂੰ ਤੁਰੰਤ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਮੁੰਬਈ ਨਿਵਾਸ 'ਤੇ ਹੋਈ ਭੰਨ-ਤੋੜ ਦੋ ਮੰਜ਼ਿਲਾ ਵਿਰਾਸਤੀ ਬੰਗਲੇ ਵਿੱਚ ਅੰਬੇਦਕਰ ਅਜਾਇਬ ਘਰ ਹੈ ਜਿੱਥੇ ਬਾਬੇ ਸਾਹਿਬ ਦੀਆਂ 50,000 ਤੋਂ ਵੱਧ ਕਿਤਾਬਾਂ ਦਾ ਸੰਗ੍ਰਹਿ, ਪੋਰਟਰੇਟ, ਅਸਥੀਆਂ ਅਤੇ ਸਮਾਨ ਹੈ। ਉਹਨਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਜੋ ਸਮਾਜ ਵਿਚ ਮੰਦਭਾਗੀਆਂ ਘਟਨਾਵਾਂ ਵਾਪਰ ਦੀਆਂ ਹਨ ਤਾਂ ਸਮਾਜਿਕ ਤਾਣੇ ਬਾਨੇ ਵਿੱਚ ਸਤਿਕਾਰ ਦੀ ਭਾਵਨਾਵਾਂ ਨੂੰ ਧੱਕਾ ਲਗਦਾ ਹੈ। ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿਚ ਸਮਾਜਿਕ ਤਨਾਅ ਪੈਂਦਾ ਹੁੰਦਾ ਹੈ।ਕੈਂਥ ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਪੰਜਾਬ ਸਰਕਾਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਾਰਕਫੈਡ ਦੇ ਆਧੁਨਿਕ ਕੈਟਲਫੀਡ ਪਲਾਂਟ ਕਪੂਰਥਲਾ ਦਾ ਆਨਲਾਈਨ ਉਦਘਾਟਨ

PUNJAB NEWSLINE BUREAU
July 08, 2020 05:39 PM
More

ਚੰਡੀਗੜ੍ਹ,: ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਮਾਰਕਫੈਡ ਦੇ ਕਪੂਰਥਲਾ ਸਥਿਤ ਆਧੁਨਿਕ ਕੈਟਲਫੀਡ ਅਤੇ ਅਲਾਇਡ ਇੰਡਸਟਰੀਜ਼ ਪਲਾਂਟ ਦਾ ਆਨਲਾਈਨ ਉਦਘਾਟਨ ਕੀਤਾ।
ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਇਸ ਮੌਕੇ ਬੋਲਦਿਆਂ ਲੌਕਡਾਊਨ ਵਿੱਚ ਮਾਰਕਫੈਡ ਵੱਲੋਂ ਕੀਤੀ ਗਈ ਵਪਾਰਕ ਪਹਿਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਇਕ ਇਹੋ ਜਿਹੇ ਪਲਾਂਟ ਦੀ ਲੋੜ ਸੀ ਜੋ ਇਕ ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰ ਸਕੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮਾਰਕਫੈਡ ਵੱਲੋਂ ਕਪੂਰਥਲਾ ਪਲਾਂਟ ਦੇ ਆਧਾਰ 'ਤੇ ਇਕ ਹੋਰ ਪਲਾਂਟ ਗਿੱਦੜਬਾਹਾ ਵਿਖੇ ਵੀ ਲਗਾਇਆ ਜਾਵੇ। ਉਨ੍ਹਾਂ ਕਪੂਰਥਲਾ ਪਲਾਂਟ ਦੇ ਪਿਛਲੇ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਦੀ ਵੀ ਪ੍ਰਸੰਸਾ ਕੀਤੀ ਗਈ।
ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜਮ ਨੇ ਪਲਾਂਟ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਹ ਪਲਾਂਟ ਪੂਰੀ ਤਰ੍ਹਾਂ ਸਵੈ-ਚਾਲਿਤ ਹੈ ਅਤੇ ਇਸ ਪਲਾਂਟ ਵਿੱਚ ਉਤਪਾਦਨ ਦੌਰਾਨ ਕਿਸੇ ਪ੍ਰਕਾਰ ਦਾ ਇਨਸਾਨੀ ਛੋਹ ਨਹੀਂ ਹੈ। ਉਨਾਂ ਦੱਸਿਆ ਕਿ ਮੌਜੂਦਾ ਸਮੇਂ ਇਹ ਸੂਬੇ ਦਾ ਸਭ ਤੋਂ ਜ਼ਿਆਦਾ ਆਧੁਨਿਕ ਪਲਾਂਟ ਹੈ।  ਕੋਵਿਡ-19 ਦੇ ਚੁਣੌਤੀ ਭਰੇ ਸਮੇਂ ਦੌਰਾਨ ਵੀ ਇਸ ਪਲਾਂਟ ਨੇ ਆਪਣੀ ਉਤਪਾਦਨ ਸਮਰੱਥਾ ਤੋਂ 240 ਮੀਟਰਿਕ ਟਨ ਵੱਧ ਉਤਪਾਦਨ ਕਰਕੇ ਰਿਕਾਰਡ ਕਾਇਮ ਕੀਤਾ ਹੈ ਅਤੇ ਬਿਹਤਰ ਲਾਭ ਹਾਸਿਲ ਕੀਤਾ ਹੈ।  ਉਨ੍ਹਾਂ ਦੱਸਿਆ ਕਿ ਇਹ ਪਲਾਂਟ 13 ਕਰੋੜ ਦੀ ਲਾਗਤ ਨਾਲ ਰਿਕਾਰਡ ਸਮੇਂ ਵਿਚ ਤਿਆਰ ਹੋ ਗਿਆ ਹੈ ਅਤੇ ਇਸ ਦੀ ਉਤਪਾਦਨ ਸਮਰੱਥਾ 150 ਟੀ.ਪੀ.ਡੀ. ਹੈ ਜੋ ਕਿ 300 ਟੀ.ਪੀ.ਡੀ. ਤੱਕ ਵਧਾਈ ਜਾ ਸਕਦੀ ਹੈ। ਸ੍ਰੀ ਰੂਜਮ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਕੈਟਲਫੀਡ ਖਰੀਦ ਉਪਰ ਇਨਾਮੀ ਸਕੀਮ ਵੀ ਸ਼ੁਰੂ ਕੀਤੀ ਜਾਵੇਗੀ।
ਚੰਡੀਗੜ੍ਹ ਸਥਿਤ ਮੁੱਖ ਦਫਤਰ ਤੋਂ ਕੀਤੇ ਇਸ ਡਿਜੀਟਲ ਉਦਘਾਟਨ ਸਮਾਗਮ ਦੌਰਾਨ ਮਾਰਕਫੈਡ ਦੇ ਚੇਅਰਮੈਨ ਸ੍ਰੀ ਅਮਰਜੀਤ ਸਿੰਘ ਸਮਰਾ ਨੇ ਸਭਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਵਧੀਕ ਐਮ.ਡੀ. ਸ੍ਰੀ ਰਾਹੁਲ ਗੁਪਤਾ ਅਤੇ ਬੋਰਡ ਦੇ ਸਮੂਹ ਮੈਂਬਰ ਵੀ ਮੌਜੂਦ ਸਨ।
ਫੋਟੋ ਕੈਪਸ਼ਨ
ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ ਤੋਂ ਹੀ ਕਪੂਰਥਲਾ ਦੇ ਆਧੁਨਿਕ ਕੈਟਲਫੀਡ ਅਤੇ ਅਲਾਇਡ ਇੰਡਸਟਰੀਜ਼ ਪਲਾਂਟ ਦਾ ਆਨਲਾਈਨ ਉਦਘਾਟਨ ਕਰਦੇ ਹੋਏ

Punjab

ਪੁਲਵਾਮਾ 'ਚ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦਾ ਜੱਦੀ ਪਿੰਡ ਦੋਦੜਾ 'ਚ ਅੰਤਿਮ ਸਸਕਾਰ

punjab newsline
July 08, 2020 05:20 PM
More

ਸਮਾਣਾ/ਪਟਿਆਲਾ:ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅਤਿਵਾਦੀਆਂ ਨਾਲ ਬਹਾਦਰੀ ਨਾਲ ਲੜਦਿਆਂ ਸ਼ਹੀਦ ਹੋਏ ਸਮਾਣਾ ਨੇੜਲੇ ਪਿੰਡ ਦੋਦੜਾ ਦੇ ਵਸਨੀਕ ਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ (29 ਸਾਲ) ਦੇ ਅੰਤਿਮ ਸਸਕਾਰ ਮੌਕੇ ਸਾਰਾ ਪਿੰਡ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।
ਪਰਿਵਾਰ ਦੀ ਦੁੱਖ ਦੀ ਘੜੀ 'ਚ ਸ਼ਾਮਲ ਹੋਏ ਹਰ ਸ਼ਖ਼ਸ ਨੇ ਭਾਵੁਕ ਹੁੰਦਿਆਂ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਜਦੋਂਕਿ ਸ਼ਹੀਦ ਦੇ ਪਿਤਾ ਸ. ਅਵਤਾਰ ਸਿੰਘ, ਮਾਤਾ ਸ੍ਰੀਮਤੀ ਮਹਿੰਦਰ ਕੌਰ, ਵੱਡੇ ਭਰਾ ਬਲਵੰਤ ਸਿੰਘ ਨੇ ਸ਼ਹੀਦ ਰਾਜਵਿੰਦਰ ਸਿੰਘ ਨੂੰ ਸਲਿਊਟ ਕਰਕੇ ਸਲਾਮੀ ਦਿੱਤੀ।
ਅੱਜ ਕਸ਼ਮੀਰ ਤੋਂ ਭਾਰਤੀ ਫ਼ੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਨਾਇਕ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਲਿਆ ਕੇ ਅੱਗੇ ਪਟਿਆਲਾ ਮਿਲਟਰੀ ਸਟੇਸ਼ਨ ਲਿਆਂਦਾ ਗਿਆ, ਜਿਥੋਂ ਸੜਕ ਰਸਤੇ ਰਾਹੀਂ ਵੱਡੇ ਕਾਫ਼ਲੇ ਨਾਲ ਪਿੰਡ ਦੋਦੜਾ ਵਿਖੇ ਲਿਆਂਦਾ ਗਿਆ। ਇਸ ਮਗਰੋਂ ਪੂਰੇ ਸਰਕਾਰੀ ਤੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਨਾਇਕ ਰਾਜਵਿੰਦਰ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ।
ਸ਼ਹੀਦ ਰਾਜਵਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਤਰਫ਼ੋਂ ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ ਨੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ ਨੇ ਸ਼ਹੀਦ ਦੀ ਦੇਹ 'ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ।
ਲੋਕ ਸਭਾ ਮੈਂਬਰ ਪਟਿਆਲਾ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਉਨ੍ਹਾਂ ਦੇ ਨਿਜੀ ਸਕੱਤਰ ਸ੍ਰੀ ਬਲਵਿੰਦਰ ਸਿੰਘ ਨੇ ਰੀਥ ਰੱਖੀ। ਭਾਰਤੀ ਫ਼ੌਜ ਦੇ ਮੁਖੀ ਜਨਰਲ ਐਮ.ਐਮ. ਨਰਵਾਣੇ ਦੀ ਤਰਫ਼ੋਂ ਪਟਿਆਲਾ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ ਨੇ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਜਦੋਂਕਿ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਹਰਪਾਲ ਸਿੰਘ ਚੀਮਾ ਨੇ ਵੀ ਰੀਥ ਰੱਖੀ।
ਇਸ ਤੋਂ ਪਹਿਲਾਂ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਪਟਿਆਲਾ ਮਿਲਟਰੀ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ ਨੇ ਸ਼ਹੀਦ ਦੇ ਤਾਬੂਤ 'ਤੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਅਤੇ ਪਿਤਾ ਅਵਤਾਰ ਸਿੰਘ ਨੂੰ ਸੌਂਪਕੇ ਸਲਿਊਟ ਕੀਤਾ।
ਇਸ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਸ਼ਹੀਦ ਦੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਹ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ ਪੰਜਾਬ ਸਰਕਾਰ ਉਨ੍ਹ੍ਹਾਂ ਦੇ ਨਾਲ ਖੜ੍ਹੀ ਹੈ।
ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਦੀ ਤਰਫ਼ੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਦੀ ਤਰਫ਼ੋਂ ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸ. ਪਲਵਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰੀਸ਼ਦ ਦੇ ਵਾਇਸ ਚੇਅਰਮੈਨ ਸ. ਸਤਨਾਮ ਸਿੰਘ, ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਣ ਦੀ ਤਰਫ਼ੋਂ ਤਹਿਸੀਲਦਾਰ ਸ. ਸੰਦੀਪ ਸਿੰਘ, ਡੀ.ਐਸ.ਪੀ. ਜਸਵੰਤ ਸਿੰਘ ਮਾਂਗਟ, ਟੂ ਕੋਰ ਕਮਾਂਡਰ ਅੰਬਾਲਾ ਦੀ ਤਰਫ਼ੋਂ ਕਰਨਲ ਉਠੱਈਆ, ਵਨ ਆਰਮਡ ਡਵੀਜਨ ਪਟਿਆਲਾ ਦੇ ਜੀਓਸੀ ਦੀ ਤਰਫ਼ੋਂ ਲੈਫਟੀਨੈਂਟ ਕਰਨਲ ਅਨਿਲ ਪੁੰਨ, 53 ਆਰ.ਆਰ. ਦੀ ਤਰਫ਼ੋਂ ਮੇਜਰ ਰਮੇਸ਼ ਭੱਟ ਤੇ ਸੂਬੇਦਾਰ ਹਰਪ੍ਰੀਤ ਸਿੰਘ, ਫਰਸਟ ਗਾਰਡ ਦੀ ਤਰਫ਼ੋਂ ਸੂਬੇਦਰ ਮੈਨਪਾਲ ਸਿੰਘ, 102 ਟੀ.ਏ. ਪੰਜਾਬ ਦੀ ਤਰਫ਼ੋਂ ਲਾਂਸ ਨਾਇਕ ਧਰਮਿੰਦਰ, ਗਾਰਡਸਮੈਂਨ ਦੀ ਤਰਫ਼ੋਂ ਸੈਨਿਕ ਅਕਾਸ਼ ਨੇ ਰੀਥਾਂ ਰੱਖੀਆਂ।
ਇਸ ਮੌਕੇ ਜੀ.ਓ.ਜੀ. ਦੇ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ ਡੀ.ਐਸ. ਗਰੇਵਾਲ ਦੀ ਤਰਫ਼ੋਂ ਸੂਬੇਦਾਰ ਕੁਲਵੰਤ ਸਿੰਘ ਤੇ ਹੌਲਦਾਰ ਸੁਖਵਿੰਦਰ ਸਿੰਘ, ਛ.ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸ. ਮਹਿੰਦਰ ਸਿੰਘ ਲਾਲਵਾ, ਜ਼ਿਲ੍ਹਾ ਪ੍ਰਧਾਨ ਆਪ ਚੇਤੰਨ ਸਿੰਘ ਜੌੜੇਮਾਜਰਾ, ਸ. ਹਰਚੰਦ ਸਿੰਘ ਬਰਸਟ, ਬਲਾਕ ਸੰਮਤੀ ਚੇਅਰਮੈਨ ਸ. ਸੋਨੀ ਸਿੰਘ, ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਸ. ਹਰਦੀਪ ਸਿੰਘ ਕੁਲਾਰਾਂ, ਪੀ.ਐਸ.ਈ.ਬੀ. ਦੇ ਬੋਰਡ ਮੈਂਬਰ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ, ਸਰਪੰਚ ਪਰਮਜੀਤ ਕੌਰ, ਨਿਰਭੈ ਸਿੰਘ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।
ਜਿਕਰਯੋਗ ਹੈ ਕਿ 15 ਅਕਤੂਬਰ 1990 ਨੂੰ ਪਿਤਾ ਅਵਤਾਰ ਸਿੰਘ ਤੇ ਮਾਤਾ ਮਹਿੰਦਰ ਕੌਰ ਦੇ ਘਰ ਪੈਦਾ ਹੋਇਆ ਨਾਇਕ ਰਾਜਵਿੰਦਰ ਸਿੰਘ ਭਾਰਤੀ ਫ਼ੌਜ 'ਚ 24 ਮਾਰਚ 2011 ਨੂੰ ਭਰਤੀ ਹੋਇਆ ਸੀ, ਸਿਖਲਾਈ ਪੂਰੀ ਕਰਨ ਤੋਂ ਬਾਅਦ ਉਸਨੇ 24 ਪੰਜਾਬ ਰੈਜੀਮੈਂਟ ਜੁਆਇਨ ਕੀਤੀ। ਫ਼ੌਜ ਦੇ ਸਭ ਤੋਂ ਵੱਧ ਸਰੀਰਕ ਤੇ ਮਾਨਸਿਕ ਤੌਰ 'ਤੇ ਫਿੱਟ ਸਿਪਾਹੀਆਂ ਦੇ ਯੂਨਿਟ ਘਾਤਕ ਪਲਟੂਨ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਰਾਜਵਿੰਦਰ ਸਿੰਘ ਨੇ ਆਪਣੀ ਇੱਛਾ ਨਾਲ 53 ਰਾਸ਼ਟਰੀਆ ਰਾਈਫਲਜ਼ ਦੇ ਕਾਊਂਟਰ ਟੈਰੋਰਿਸਜ਼ ਆਪ੍ਰੇਸ਼ਨ ਵਿੱਚ ਪੋਸਟਿੰਗ ਕਰਵਾਈ ਸੀ।
ਭਾਵੇਂਕਿ ਭਾਰਤੀ ਫ਼ੌਜ ਦੇ ਇਸ ਜਾਂਬਾਜ ਜਵਾਨ ਦੀ ਆਪਣੀ ਰੈਜੀਮੈਂਟ ਨਾਗਾਲੈਂਡ ਵਿਖੇ ਤਾਇਨਾਤ ਹੈ ਪਰੰਤੂ 53 ਰਾਸ਼ਟਰੀਆ ਰਾਈਫ਼ਲਜ਼ ਦੇ ਜਾਂਬਾਜ ਸੈਨਿਕ ਰਾਜਵਿੰਦਰ ਸਿੰਘ ਨੇ ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਪਿੰਡ ਗੋਸੂ ਵਿਖੇ ਅੱਤਵਾਦੀਆਂ ਖ਼ਿਲਾਫ਼ ਫ਼ੌਜ ਦੇ ਚੱਲ ਰਹੇ ਸਰਚ ਉਪਰੇਸ਼ਨ 'ਚ ਹਿੱਸਾ ਲੈਂਦਿਆਂ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਸਮੇਂ ਸਿੱਧੀ ਗੋਲੀ ਖਾ ਕੇ ਸ਼ਹਾਦਤ ਦਾ ਜਾਮ ਪੀਤਾ।
ਸ਼ਹੀਦ ਦੇ ਸਸਕਾਰ ਸਮੇਂ ਭਾਰਤੀ ਸੈਨਾ, ਪੰਜਾਬ ਸਰਕਾਰ, ਜ਼ਿਲ੍ਹਾ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਵੱਲੋਂ ਹਾਜ਼ਰ ਹੋਈਆਂ ਅਹਿਮ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਆਮ ਲੋਕਾਂ ਨੇ ਸ਼ਹੀਦ ਨੂੰ 'ਦੇਸ਼ ਭਗਤੀ ਅਤੇ ਸ਼ਹੀਦ ਰਾਜਵਿੰਦਰ ਸਿੰਘ ਅਮਰ ਰਹੇ'' ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।

Punjab

ਪੰਜਾਬ ਵਜ਼ਾਰਤ ਵੱਲੋਂ ਆਰਥਿਕਤਾ ਤੇ ਰੁਜ਼ਗਾਰ ਸਮਰੱਥਾ ਦੀ ਮਜ਼ਬੂਤੀ ਲਈ ਦੋ ਨਵੇਂ ਉਦਯੋਗਿਕ ਪਾਰਕਾਂ ਲਈ ਮਨਜ਼ੂਰੀ

punjab newsline
July 08, 2020 05:18 PM
More

ਚੰਡੀਗੜ੍ਹ:ਸੂਬੇ ਦੀ ਆਰਥਿਕਤਾ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 3200 ਕਰੋੜ ਰੁਪਏ ਦੀ ਲਾਗਤ ਨਾਲ 2000 ਏਕੜ ਸਰਕਾਰੀ ਅਤੇ ਪੰਚਾਇਤੀ ਜ਼ਮੀਨ 'ਤੇ ਆਧੁਨਿਕ ਉਦਯੋਗਿਕ ਪਾਰਕ ਅਤੇ ਏਕੀਕ੍ਰਿਤ ਉਤਪਾਦਨ ਕਲੱਸਟਰ ਕ੍ਰਮਵਾਰ ਮੱਤੇਵਾੜਾ (ਲੁਧਿਆਣਾ) ਨੇੜੇ ਅਤੇ ਰਾਜਪੁਰਾ (ਪਟਿਆਲਾ) ਵਿਖੇ ਸਥਾਪਤ ਕਰਨ ਲਈ ਪ੍ਰਵਾਨਗੀ ਦਿੱਤੀ ਗਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਉਪਰੰਤ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਦੋਵੇ ਪ੍ਰਾਜੈਕਟ ਸੂਬੇ ਦੀ ਆਰਥਿਕ ਤਰੱਕੀ ਲਈ ਉਦਯੋਗੀਕਰਨ ਦੀ ਗਤੀ ਨੂੰ ਤੇਜ਼ ਕਰਨ ਅਤੇ ਵੱਡੀ ਪੱਧਰ 'ਤੇ ਰੁਜ਼ਗਾਰ ਸਮਰੱਥਾ ਵਧਾਉਣ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਣਗੇ।
ਸੂਬੇ ਅੰਦਰ ਉਦਯੋਗਿਕ/ਆਰਥਿਕ ਕੇਂਦਰਾਂ ਦੇ ਵਿਕਾਸ ਦੀ ਜ਼ਰੂਰੀ  ਲੋੜ ਨੂੰ ਪੂਰਾ ਕਰਨ ਦੇ ਆਸ਼ੇ ਅਨੁਸਾਰ 1600-1600 ਕਰੋੜ ਦੀ ਲਾਗਤ ਨਾਲ 1000-1000 ਏਕੜ 'ਚ ਸਥਾਪਤ ਹੋਣ ਵਾਲੇ ਦੋਵੇਂ ਪ੍ਰਾਜੈਕਟ ਸੰਭਾਵਿਤ ਉੱਦਮੀਆਂ/ਉਦਯੋਗਪਤੀਆਂ ਦੁਆਰਾ ਉਨ੍ਹਾਂ ਦੇ ਪ੍ਰਾਜੈਕਟ ਤੇਜ਼ੀ ਨਾਲ ਸਥਾਪਤ ਕੀਤੇ ਜਾਣ ਦੀਆਂ ਜ਼ਰੂਰਤਾਂ ਦੀ ਪੂਰਤੀ ਕਰਨਗੇ। ਇਨ੍ਹਾਂ ਪ੍ਰਾਜੈਕਟਾਂ ਲਈ ਪੰਚਾਇਤੀ ਜ਼ਮੀਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮਿਸ਼ਰਤ ਜ਼ਮੀਨ ਵਰਤੋਂ/ਉਦਯੋਗਿਕ ਪਾਰਕ/ਏਕੀਕ੍ਰਿਤ ਉਤਪਾਦਨ ਕਲੱਸਟਰ (ਆਈ.ਐਮ.ਸੀ) ਵਜੋਂ ਵਿਕਸਿਤ ਕਰਨ ਲਈ ਖਰੀਦੀ ਜਾਵੇਗੀ।
ਬੁਲਾਰੇ ਅਨੁਸਾਰ ਮੱਤੇਵਾੜਾ ਦੇ ਅਹਿਮ ਪ੍ਰਾਜੈਕਟ ਦੀ ਰੂਪ-ਰੇਖਾ ਅਤੇ ਪੈਰਵੀ ਉਦਯੋਗਿਕ ਵਿਭਾਗ ਵੱਲੋਂ ਕੀਤੀ  ਜਾ ਰਹੀ ਸੀ ਅਤੇ ਸਰਕਾਰੀ  ਵਿਭਾਗਾਂ ਦੀ ਜ਼ਮੀਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਓ.ਯੂ.ਵੀ.ਜੀ.ਐਲ. ਤਹਿਤ ਪ੍ਰਾਪਤ ਕੀਤੀ ਜਾਵੇਗੀ। ਪ੍ਰਾਜੈਕਟ ਵਾਲੀ ਥਾਂ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਸੀ ਅਤੇ ਉਦਯੋਗਿਕ ਵਿਭਾਗ ਵੱਲੋਂ ਇਸ ਨੂੰ ਮੂਲ ਰੂਪ ਵਿੱਚ ਸੋਚਿਆ ਗਿਆ ਅਤੇ ਇਸ ਦੀ ਲਗਾਤਾਰ ਪੈਰਵੀ ਕੀਤੀ ਜਾ ਰਹੀ ਸੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਿੱਤ ਅਤੇ ਵੱਡੇ ਪੈਮਾਨੇ ਦੇ ਪ੍ਰਾਜੈਕਟ ਨੂੰ ਅਮਲੀਜਾਮਾ ਪਹਿਨਾਉਣ ਦੀ ਸਮਰੱਥਾ ਨੂੰ ਵਿਚਾਰਦਿਆਂ ਇਹ ਇਸ   ਵਿਭਾਗ ਨੂੰ ਸੌਂਪਿਆ ਗਿਆ।
ਮੱਤੇਵਾੜਾ ਵਿਖੇ ਸਥਾਪਤ ਹੋਣ ਵਾਲੇ ਆਧੁਨਿਕ ਉਦਯੋਗਿਕ ਪਾਰਕ/ਮਿਸ਼ਰਤ  ਜ਼ਮੀਨ ਵਿਕਾਸ  ਲਈ ਉਪਲਬਧ ਜ਼ਮੀਨ ਦੀ ਵਿਸਥਾਰਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ  ਦੱਸਿਆ ਕਿ 955.6 ਏਕੜ ਵਿੱਚੋਂ 207.07 ਏਕੜ ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਹੈ,  285.1 ਏਕੜ ਮੁੜ ਵਸੇਬਾ ਵਿਭਾਗ (ਆਲੂ ਬੀਜ ਫਾਰਮ), 416.1 ਏਕੜ ਗ੍ਰਾਮ ਪੰਚਾਇਤ ਸੇਖੋਵਾਲ, 27.1ਏਕੜ ਗ੍ਰਾਮ ਪੰਚਾਇਤ ਸਲੇਮਪੁਰ (ਆਲੂ ਬੀਜ ਫਾਰਮ) ਅਤੇ 20.3 ਏਕੜ ਗ੍ਰਾਮ ਪੰਚਾਇਤ ਸੈਲਕਲਾਂ ਦੀ  ਹੈ।
ਏਕੀਕ੍ਰਿਤ ਉਦਪਾਦਨ ਕਲੱਸਟਰ (ਆਈ.ਐਮ.ਸੀ) ਨੇੜੇ ਰਾਜਪੁਰਾ ਨੂੰ ਕੌਮੀ ਉਦਯੋਗਿਕ ਕੋਰੀਡੋਰ ਵਿਕਾਸ ਕਾਰਪੋਰੇਸ਼ਨ ਦੀ ਸਹਾਇਤਾ ਨਾਲ 1000 ਏਕੜ ਸਰਕਾਰੀ ਅਤੇ ਪੰਚਾਇਤੀ ਜ਼ਮੀਨ ਉੱਪਰ ਵਿਕਸਤ ਕੀਤਾ ਜਾਵੇਗਾ। ਕੁੱਲ 1102 ਏਕੜ ਪੰਚਾਇਤੀ ਜ਼ਮੀਨ ਵਿਚੋਂ492 ਏਕੜ ਪਿੰਡ ਸੇਹਰਾ, 202 ਸੇਹਰੀ, 183 ਆਕਰੀ, 177 ਪਾਬਰਾ ਅਤੇ 48 ਤਖਤੂ ਮਾਜਰਾ ਨਾਲ ਸਬੰਧਤ ਹੈ।

ਪੰਜਾਬ ਸਰਕਾਰ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਜੂਨ ਮਹੀਨੇ ਵਿੱਚ 1231 ਅਪੀਲਾਂ ਅਤੇ ਸ਼ਿਕਾਇਤਾਂ ਦੀ ਆਨਲਾਈਨ ਕੀਤੀ ਸੁਣਵਾਈ

punjab newsline
July 08, 2020 05:16 PM
More

ਚੰਡੀਗੜ:ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਫੈਲਾਅ ਕਾਰਨ ਲਗਾਈਆਂ ਪਾਬੰਦੀਆਂ ਵਿੱਚ ਦਿੱਤੀ ਰਾਹਤ ਦੀ ਪਾਲਣਾ ਕਰਦਿਆਂ ਪੀਐਸਆਈਸੀ ਸੂਚਨਾ ਦਾ ਅਧਿਕਾਰ ਐਕਟ-2005 ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਮੁੜ ਕਾਰਜਸ਼ੀਲ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜ਼ਿੰਦਗੀ ਅਤੇ ਆਜ਼ਾਦੀ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਲਈ ਕਰਫਿਊ ਅਤੇ ਲਾਕਡਾਊਨ ਦੌਰਾਨ ਵੀ ਕਮਿਸ਼ਨ ਖੁੱਲ•ਾ ਰਿਹਾ, ਜਿਸ ਲਈ 16 ਅਪਰੈਲ 2020 ਨੂੰ ਮੁੱਖ ਸੂਚਨਾ ਕਮਿਸ਼ਨਰ (ਸੀਆਈਸੀ) ਸ਼੍ਰੀ ਸੁਰੇਸ਼ ਅਰੋੜਾ ਅਤੇ ਰਾਜ ਸੂਚਨਾ ਕਮਿਸ਼ਨਰ ਸ਼੍ਰੀ ਅਸਿਤ ਜੌਲੀ ਦੇ ਡਬਲ ਬੈਂਚ ਦਾ ਗਠਨ ਕੀਤਾ ਗਿਆ ਸੀ।
ਕੋਵਿਡ-19 ਮਹਾਮਾਰੀ ਕਾਰਨ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀਐਸਆਈਸੀ) ਵੱਲੋਂ ਅਪੀਲਕਰਤਾਵਾਂ ਅਤੇ ਸ਼ਿਕਾਇਤਕਰਤਾਵਾਂ ਨੂੰ ਰਾਹਤ ਦਿੰਦੇ ਹੋਏ ਜੂਨ 2020 ਦੌਰਾਨ ਵੀਡੀਓ ਕਾਨਫਰੰਸ ਅਤੇ ਵੈੱਬ ਮੀਟਿੰਗਾਂ ਰਾਹੀਂ ਵੱਡੇ ਪੱਧਰ 'ਤੇ ਅਪੀਲਾਂ ਅਤੇ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ।
ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਵੱਖ-ਵੱਖ ਬੈਂਚਾਂ ਵੱਲੋਂ ਜੂਨ ਮਹੀਨੇ ਦੌਰਾਨ 1231 ਅਪੀਲਾਂ ਅਤੇ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ ਅਤੇ 438 ਨਵੇਂ ਮਾਮਲੇ ਦਰਜ ਅਤੇ ਸੁਣਵਾਈ ਲਈ ਵੱਖ-ਵੱਖ ਕਮਿਸ਼ਨਰਾਂ ਨੂੰ ਅਲਾਟ ਕੀਤੇ ਗਏ। ਜਦਕਿ ਇਸੇ ਮਿਆਦ ਦੌਰਾਨ ਕਰੀਬ 364 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਫੈਲਾਅ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਰਿਆਇਤ ਮਿਲਣ ਉਪਰੰਤ ਪੀਐਸਆਈਸੀ ਨੇ ਸੁਰੱਖਿਆ ਅਤੇ ਸਮਾਜਿਕ ਵਿੱਥ ਨੂੰ ਧਿਆਨ ਵਿੱਚ ਰੱਖਦਿਆਂ ਬਹੁਤੇ ਮਾਮਲਿਆਂ ਦੀ ਵੀਡੀਓ ਸੁਣਵਾਈ ਕਾਨਫਰੰਸ/ਵੈੱਬ ਮੀਟਿੰਗਾਂ ਰਾਹੀਂ ਕਰਨ ਦਾ ਫੈਸਲਾ ਲਿਆ। ਜੂਨ, 2020 ਦੌਰਾਨ 1231 ਮਾਮਲਿਆਂ ਦੀ ਸੁਣਵਾਈ ਕੀਤੀ ਗਈ, ਜਿਨ•ਾਂ ਵਿੱਚੋਂ 792 ਮਾਮਲਿਆਂ ਦੀ ਵੱਖ-ਵੱਖ ਜ਼ਿਲ•ਾ ਹੈੱਡਕੁਆਰਟਰਾਂ 'ਤੇ ਨੈਸ਼ਨਲ ਇਨਫਾਰਮੈਟਿਕਸ ਸੈਂਟਰ (ਐਨਆਈਸੀ) ਸਹੂਲਤਾਂ ਰਾਹੀਂ ਸੁਣਵਾਈ ਕੀਤੀ ਗਈ ਜਦਕਿ 277 ਮਾਮਲੇ ਸਿਸਕੋ ਵੈੱਬੈਕਸ ਰਾਹੀਂ ਸੁਣੇ ਗਏ। ਇਸ ਤਰ•ਾਂ ਸੁਰੱਖਿਆ ਚਿੰਤਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਹੱਲ ਕਰਦਿਆਂ ਕਮਿਸ਼ਨ ਵੱਲੋਂ ਅਪੀਲਕਰਤਾਵਾਂ/ਸ਼ਿਕਾਇਤਕਰਤਾਵਾਂ ਦੇ ਨਾਲ-ਨਾਲ ਵੱਖ-ਵੱਖ ਜਨਤਕ ਅਥਾਰਟੀਆਂ ਨੂੰ ਚੰਡੀਗੜ• ਵਿਖੇ ਕਮਿਸ਼ਨ ਦੀ ਯਾਤਰਾ ਕਰਨ ਦੀ ਲੋੜ ਨੂੰ ਪੂਰਾ ਕਰਦਿਆਂ ਵਿੱਤੀ ਰਾਹਤ ਵੀ ਦਿੱਤੀ ਗਈ।
ਬੁਲਾਰੇ ਨੇ ਦੱਸਿਆ ਕਿ 30 ਜੂਨ, 2020 ਤਕ ਕਮਿਸ਼ਨ ਦੇ ਵੱਖ-ਵੱਖ ਬੈਂਚਾਂ ਅੱਗੇ 2499 ਅਪੀਲਾਂ ਅਤੇ ਸ਼ਿਕਾਇਤਾਂ ਦੇ ਕੇਸ ਵਿਚਾਰ ਅਧੀਨ ਸਨ।

ਪੰਜਾਬ ਸਰਕਾਰ

ਪੰਜਾਬ ਵਜ਼ਾਰਤ ਨੇ ਮੁੱਖ ਮੰਤਰੀ ਵੱਲੋਂ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਦੇ ਲਏ ਫੈਸਲੇ ਨੂੰ ਪ੍ਰਵਾਨਗੀ ਦਿੱਤੀ

punjab newsline
July 08, 2020 04:47 PM
More

ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਹਫਤੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ।
ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਵਿੱਚ ਮੌਕਿਆਂ ਦੀ ਗਿਣਤੀ ਵਿੱਚ ਇਹ ਵਾਧਾ ਹੁਣ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਦਿੱਤੇ ਜਾਂਦੇ ਮੌਕਿਆਂ ਦੇ ਪੈਟਰਨ ਅਨੁਸਾਰ ਕਰ ਦਿੱਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਇਸ ਸਬੰਧੀ ਸਾਬਕਾ ਸੈਨਿਕਾਂ ਲਈ ਭਰਤੀ ਦੇ ਕਾਨੂੰਨ 'ਪੰਜਾਬ ਰਿਕੂਰਟਮੈਂਟ ਆਫ ਐਕਸ ਸਰਵਿਸਮੈਨ ਰੂਲਜ਼, 1982 ਦੇ ਰੂਲ 5 ਦੀ ਕਲਾਜ (1) ਵਿੱਚ ਮੌਜੂਦਾ ਉਪਬੰਧ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।
ਇਸ ਪ੍ਰਵਾਨਗੀ ਨਾਲ ਜਨਰਲ ਸ਼੍ਰੇਣੀ ਦੇ ਸਾਬਕਾ ਸੈਨਿਕ ਉਮੀਦਵਾਰਾਂ ਨੂੰ ਮੌਜੂਦਾ ਸਮੇਂ ਮਿਲਦੇ ਚਾਰ ਦੀ ਬਜਾਏ ਹੁਣ ਛੇ ਮੌਕੇ ਮਿਲਣਗੇ। ਇਸੇ ਤਰ੍ਹਾਂ ਪਛੜੀ ਸ਼੍ਰੇਣੀ ਦੇ ਸਾਬਕਾ ਸੈਨਿਕ ਉਮੀਦਵਾਰਾਂ ਲਈ ਚਾਰ ਮੌਕਿਆਂ ਤੋਂ ਵਧਾ ਕੇ 9 ਮੌਕੇ ਕਰ ਦਿੱਤੇ ਹਨ ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਸਾਬਕਾ ਸੈਨਿਕਾਂ ਲਈ ਅਣਗਿਣਤ ਮੌਕੇ ਕਰ ਦਿੱਤੇ ਗਏ ਹਨ।
ਇਹ ਫੈਸਲਾ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਯੂ.ਪੀ.ਐਸ.ਸੀ. ਦੇ ਪੈਟਰਨ 'ਤੇ ਕੀਤਾ ਗਿਆ ਹੈ ਜਿਸ ਨਾਲ ਸਾਬਕਾ ਸੈਨਿਕਾਂ ਦੀ ਭਰਤੀ ਦੇ 1982 ਦੇ ਨਿਯਮਾਂ ਦੇ ਰੂਲ 5 ਵਿਚਲੀ ਤਰੁਟੀ ਦੂਰ ਹੋ ਜਾਵੇਗੀ। ਮੌਜੂਦਾ ਨਿਯਮਾਂ ਤਹਿਤ ਪੀ.ਸੀ.ਐਸ. ਦੀ ਪ੍ਰੀਖਿਆ ਲਈ ਸਾਰੇ ਵਰਗਾਂ ਦੇ ਸਾਬਕਾ ਸੈਨਿਕ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਚਾਰ ਹੀ ਮੌਕੇ ਮਿਲਦੇ ਸਨ।
ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪਹਿਲਾਂ ਵੀ ਮੁੱਖ ਸਕੱਤਰ ਨੂੰ ਦੱਸਿਆ ਸੀ ਕਿ ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਲਈ ਸਾਬਕਾ ਸੈਨਿਕਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਨਿਰਧਾਰਤ ਕੀਤੇ ਮੌਕਿਆਂ ਦੀ ਤਰੁਟੀ ਨੂੰ ਦੂਰ ਕਰਕੇ ਮੌਕੇ ਵਧਾਉਣ ਲਈ ਉਨ੍ਹਾਂ ਕੋਲ ਕਈ ਮੰਗ ਪੱਤਰ ਪਹੁੰਚੇ ਸਨ।

ਪੰਜਾਬ ਸਰਕਾਰ

ਵਾਧੂ ਮਾਲੀਆ ਜੁਟਾਉਣ ਲਈ ਮੰਤਰੀ ਮੰਡਲ ਨੇ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕੀਤੀ

punjab newsline
July 08, 2020 04:43 PM
More

ਚੰਡੀਗੜ੍ਹ:ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਵਾਧੂ ਮਾਲੀਆ ਜੁਟਾਉਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਨੂੰ ਲਗਪਗ 10 ਕਰੋੜ ਰੁਪਏ ਦੀ ਮਾਲੀ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਜ਼ਮੀਨ ਮਾਲਕਾਂ ਦੇ ਹਿੱਤ ਵਿੱਚ ਸਾਰੇ ਬਕਾਇਆ ਇੰਤਕਾਲ ਨਿਪਟਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਉਣ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਇੰਤਕਾਲ ਫੀਸ ਵਸੂਲਣ ਅਤੇ ਜ਼ਮੀਨ ਦੀ ਰਜਿਸਟਰੀ ਮੌਕੇ ਇੰਤਕਾਲ ਲਈ ਦਸਤਾਵੇਜ਼ਾਂ ਨੂੰ ਛੇਤੀ ਮੁੰਕਮਲ ਕਰਨ 'ਤੇ ਵਿਚਾਰਨ ਕਰਨ ਦੇ ਹੁਕਮ ਦਿੱਤੇ ਤਾਂ ਕਿ ਇਸ ਸਬੰਧ ਵਿੱਚ ਬੇਲੋੜੀ ਦੇਰੀ ਨੂੰ ਰੋਕਿਆ ਜਾ ਸਕੇ। ਕੁਝ ਮੰਤਰੀਆਂ ਨੇ ਮੀਟਿੰਗ ਦੌਰਾਨ ਇਹ ਨੁਕਤਾ ਉਠਾਇਆ ਕਿ ਅਨੇਕਾਂ ਇੰਤਕਾਲ ਸਾਲਾਂ ਤੋਂ ਬਕਾਇਆ ਹਨ ਤਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਮਾਲ) ਨੂੰ ਇਹ ਮਾਮਲਾ ਵਿਚਾਰਨ ਅਤੇ ਲੋੜੀਂਦੇ ਕਦਮ ਚੁੱਕਣ ਲਈ ਆਖਿਆ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਸਰਕਾਰ ਵੱਲੋਂ ਤੈਅ ਕੀਤੀ ਫੀਸ ਅਜੋਕੇ ਮੁਦਰਾ ਪਾਸਾਰ ਦੇ ਮਾਹੌਲ ਵਿੱਚ ਮਾਲੀਆ ਉਗਰਾਹੁਣ ਲਈ ਬਹੁਤ ਘੱਟ ਹੈ। ਇਹ ਫੀਸ ਪਿਛਲੀ ਵਾਰ ਅਕਤੂਬਰ, 2012 ਵਿੱਚ ਵਧਾਈ ਗਈ ਸੀ ਜੋ 150 ਰੁਪਏ ਤੋਂ ਵਧਾ ਕੇ 300 ਰੁਪਏ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਖਜ਼ਾਨੇ 'ਤੇ ਖਰਚੇ ਦਾ ਬੋਝ ਵਧਣ ਕਰਕੇ ਸੂਬਾ ਸਰਕਾਰ ਨੇ ਅੱਠ ਸਾਲਾਂ ਦੇ ਲੰਮੇ ਸਮੇਂ ਬਾਅਦ ਇੰਤਕਾਲ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ।
ਗ੍ਰਹਿ ਮੰਤਰਾਲੇ ਦੀ ਰਿਪੋਰਟ ਮਨਜ਼ੂਰ
ਇਸ ਦੌਰਾਨ ਮੰਤਰੀ ਮੰਡਲ ਨੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਦੀ ਸਾਲ 2015 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਸਿਹਤ ਸਹੂਲਤਾਂ

ਅਰਬਨ ਪ੍ਰਾਇਮਰੀ ਹੈਲਥ ਸੈਂਟਰ ਅਤੇ ਅਰਬਨ ਸਬ ਸੈਂਟਰ ਵਿਖੇ ਮਮਤਾ ਦਿਵਸ ਮਨਾਇਆ ਗਿਆ

punjab newsline
July 08, 2020 03:43 PM
More

ਨਵਾਂਸ਼ਹਿਰ:ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਅਰਬਨ ਸਬ ਸੈਂਟਰ ਅਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ, ਜਿੱਥੇ ਗਰਭਵਤੀ ਮਹਿਲਾਵਾਂ ਅਤੇ ਨਿੱਕੇ ਬੱਚਿਆਂ ਵਾਲੀਆਂ ਮਾਂਵਾਂ ਨੂੰ ਟੀਕਕਾਰਣ ਦੇ ਨਾਲ-ਨਾਲ ਕੋਰੋਨਾ ਤੋਂ ਰੋਕਥਾਮ ਲਈ ਵੀ ਜਾਗਰੂਕ ਕੀਤਾ ਗਿਆ।
ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਦਵਿੰਦਰ ਢੰਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਮਨਾਏ ਗਏ ਮਮਤਾ ਦਿਵਸ ਦੌਰਾਨ ਜਾਣਕਾਰੀ ਦਿੰਦਿਆਂ ਡਾਕਟਰ ਇੰਦੂ ਕਟਾਰੀਆ ਨੇ ਦੱਸਿਆ ਕਿ ਅੱਜ ਮਮਤਾ ਦਿਵਸ ਦੇ ਮੌਕੇ ’ਤੇ ਮਨਪ੍ਰੀਤ ਕੌਰ, ਮਨਜੀਤ ਕੌਰ, ਸੋਨੀਆ, ਜੋਤੀ, ਬਲਜੀਤ ਕੌਰ, ਰਿੰਪੀ ਸਹੋਤਾ, ਏ ਐਨ ਐਮਜ਼ ਵਲੋ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਣ ਕੀਤਾ ਗਿਆ। ਡਾ. ਇੰਦੂ ਕਟਾਰੀਆ ਨੇ ਦੱਸਿਆ ਕਿ ਅੱਜ ਆਈਆਂ ਹੋਈਆਂ ਮਾਵਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵਿਸ਼ਵ ਆਬਾਦੀ ਦਿਵਸ ਜੋ ਆਉਣ ਵਾਲੇ ਦਿਨਾਂ ਵਿੱਚ ਮਨਾਇਆ ਜਾਵੇਗਾ, ਉਸ ਤਹਿਤ ਚਲ ਰਹੇ ਪੰਦਰਵਾੜੇ ਤਹਿਤ ਆਏ ਹੋਏ ਯੋਗ ਜੋੜਿਆ ਨੂੰ ਸਿਹਤ ਵਿਭਾਗ ਵਲੋਂ ਪ੍ਰਦਾਨ ਕੀਤੇ ਜਾਣ ਵਾਲੇ ਕੱਚੇ ਅਤੇ ਪੱਕੇ ਪਰਿਵਾਰ ਨਿਯੋਜਨ ਦੇ ਤਰੀਕਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਟੀਕਾਕਰਣ ਤੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਬੱਚਿਆਂ ਨੂੰ ਪਹਿਲੇ 6 ਮਹੀਨੇ ਸਿਰਫ ਮਾਂ ਦਾ ਦੁੱਧ ਦੇਣ, ਇਸ ਨਾਲ ਜਿੱਥੇ ਬੱਚਾ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ ਉਥੇ ਮਾਂ ਨੂੰ ਵੀ ਛਾਤੀ ਦਾ ਕੈਂਸਰ ਨਹੀਂ ਹੁੰਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਭਰੂਣ ਹੱਤਿਆਂ ਰੋਕਣ ਲਈ 104 ਨੰਬਰ ਤੇ ਜਾਣਕਾਰੀ ਦੇਣ ਸਬੰਧੀ ਵੀ ਪ੍ਰੇਰਿਆ ਗਿਆ। ਸਰਬੱਤ ਸਿਹਤ ਬੀਮਾ ਯੋਜਨਾ ਅਤੇ ਸੰਸਥਾਗਤ ਜਣੇਪਾ ਕਰਵਾਉਣ ਲਈ ਸਿਹਤ ਸਿੱਖਿਆ ਦਿੱਤੀ ਗਈ। ਇਸ ਦੇ ਨਾਲ ਹੀ ਗਰਭਵਤੀ ਮਾਵਾਂ ਨੂੰ ਪੌਸ਼ਟਿਕ ਖੁਰਾਕ ਲੈਣ ਦੇ ਨਾਲ-ਨਾਲ ਆਪਣੀ ਡਾਕਟਰੀ ਜਾਂਚ ਵੀ ਕਰਵਾਉਂਦੇ ਰਹਿਣ ਲਈ ਕਿਹਾ ਗਿਆ ਚਾਹੀਦਾ ਹੈ।

 ਬੀ ਈ ਈ ਤਰਸੇਮ ਲਾਲ ਨੇ ਦੱਸਿਆ ਕਿ ਜਿੱਥੇ ਸਾਨੂੰ ਕੋਵਿਡ-19 ਤਹਿਤ ਮੂੰਹ ਢੱਕ ਕੇ ਰੱਖਣ, ਹੱਥ ਵਾਰ-ਵਾਰ ਧੋਣ, ਸੋਸ਼ਲ ਡਿਸਟੈਂਸ ਰੱਖਣ ਲਈ ਜਾਗਰੂਕ ਕੀਤਾ ਗਿਆ ਉੱਥੇ ਨਾਲ ਹੀ ਡੇਂਗੂ ਤੋਂ ਬਚਾਅ ਲਈ ਆਪਣੀਆਂ ਫਰਿੱਜਾਂ ਦੀਆਂ ਟਰੇਆਂ, ਪੁਰਾਣੇ ਟਾਇਰਾਂ, ਗਮਲਿਆਂ, ਟੁੱਟੇ-ਫੁੱਟੇ ਬਰਤਨਾਂ ਆਦਿ ਵਿੱਚੋਂ ਪਾਣੀ ਸਾਪਲ ਕਰਕੇ ਹਫ਼ਤੇ ਵਿਚ ਇੱਕ ਵਾਰ ਜ਼ਰੂਰ ਸੁਕਾਉਣਾ ਚਾਹੀਦਾ ਹੈ।

ਪੰਜਾਬ ਸਰਕਾਰ

ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਪੜ•ਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ

punjab newsline
July 08, 2020 03:41 PM
More

ਚੰਡੀਗੜ:ਪੰਜਾਬ ਸਰਕਾਰ ਨੇ ਜ਼ਿਲ•ਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟਸ) ਵਿੱਚ ਵਿਦਿਆਰਥੀਆਂ ਦੀ ਪੜ•ਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਇਨ•ਾਂ ਹੁਕਮਾਂ 'ਤੇ ਹਸਤਾਖਰ ਕਰ ਦਿੱਤੇ ਹਨ।
ਬੁਲਾਰੇ ਅਨੁਸਾਰ ਇਹ ਫੈਸਲਾ ਸਟਾਫ ਦੀ ਤਾਇਨਾਤੀ ਨੂੰ ਤਰਕਸੰਗਤ ਬਨਾਉਣ ਅਤੇ ਲੋਕ ਹਿੱਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕਈ ਜ਼ਿਲ•ਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਇੱਕ ਵਿਸ਼ੇ ਦੇ ਵੱਧ ਲੈਕਚਰਾਰ ਸਨ ਅਤੇ ਕਈ ਹੋਰਾਂ ਵਿੱਚ ਉਸ ਵਿਸ਼ੇ ਦੇ ਲੈਕਚਰਾਰ ਨਹੀਂ ਸਨ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਨਵੰਬਰ 2019 ਵਿੱਚ ਇੱਕ ਜਨਤਿਕ ਨੋਟਿਸ ਰਾਹੀਂ ਡਾਇਟਾਂ ਵਿੱਚ ਤਾਇਨਾਤ ਹੋਣ ਦੇ ਚਾਹਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਸੀ। ਇਸ ਦੇ ਆਧਾਰ 'ਤੇ ਯੋਗ ਉਮੀਦਵਾਰਾਂ ਦੀ ਚੋਣ ਕਰਨ ਉਪਰੰਤ 43 ਲੈਕਚਰਾਰਾਂ ਨੂੰ ਸਕੂਲਾਂ ਤੋਂ ਜ਼ਿਲ•ਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਜਦਕਿ 28 ਲੈਕਚਰਾਰਾਂ ਨੂੰ ਡਾਇਟਾਂ ਤੋਂ ਬਦਲ ਕੇ ਸਕੂਲਾਂ ਵਿੱਚ ਭੇਜਿਆ ਗਿਆ ਹੈ।

Punjab

ਬਲਾਚੌਰ ’ਚ ਐਸ ਡੀ ਐਮ ਜਸਬੀਰ ਸਿੰਘ ਨੇ ਸਵੈ-ਇੱਛਾ ਨਾਲ ਕਰਵਾਇਆ ਕੋਰੋਨਾ ਟੈਸਟ

punjab newsline
July 08, 2020 03:05 PM
More

ਬਲਾਚੌਰ:ਤਹਿਸੀਲਦਾਰ ਚੇਤਨ ਬੰਗੜ ਦੀ ਕਲ੍ਹ ਕੋਵਿਡ-19 ਰਿਪੋਰਟ ਪਾਜ਼ਿਟਿਵ ਆਉਣ ਬਾਅਦ, ਅੱਜ ਪਹਿਲ ਕਰਦਿਆਂ ਐਸ ਡੀ ਐਮ ਜਸਬੀਰ ਸਿੰਘ ਨੇ ਸਿਹਤ ਵਿਭਾਗ ਦੀ ਸੈਂਪਲਿੰਗ ਟੀਮ ਪਾਸੋਂ ਆਪਣਾ ਟੈਸਟ ਖੁਦ ਕਰਵਾਇਆ। ਉਨ੍ਹਾਂ ਇਸ ਮੌਕੇੇ ਕਿਹਾ ਕਿ ਆਪਣੇ ਇੱਕ ਅਧਿਕਾਰੀ ਦੇ ਪਾਜ਼ਿਟਿਵ ਆਉਣ ਬਾਅਦ, ਉਹ ਜਿੱਥੇ ਖੁਦ ਸਵੈ-ਇਕਾਂਤਵਾਸ ’ਚ ਚਲੇ ਗਏ ਹਨ, ਉੱਥੇ ਆਪਣੇ ਸਟਾਫ਼ ਨੂੰ ਵੀ ਇਹ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਜੋ ਨਿਯਮ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਲਈ ਬਣਾਏ ਗਏ ਹਨ, ਉਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਵੀ ਇੰਨ-ਬਿੰਨ ਲਾਗੂ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਅੱਜ ਐਸ ਐਮ ਓ ਬਲਾਚੌਰ ਡਾ. ਰਵਿੰਦਰ ਸਿੰਘ ਠਾਕੁਰ ਦੀ ਅਗਵਾਈ ਹੇਠਲੀ ਟੀਮ ਵੱਲੋਂ ਉਨ੍ਹਾਂ ਸਮੇਤ ਤਹਿਸੀਲ ਸਟਾਫ਼ ਦੇ 59 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਤਹਿਸੀਲ ਕੰਪਲੈਕਸ ਨੂੰ ਕਲ੍ਹ ਤੋਂ ਸੈਨੇਟਾਈਜ਼ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਅੱਜ ਵੀ ਪੂਰੀ ਤਰ੍ਹਾਂ ਸੈਨੇਟਾਈਜ਼ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਹਿੱਤ ਵਿੱਚ ਅਤੇ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਜਾਰੀ ਪ੍ਰੋਟੋਕਾਲ ਤਹਿਤ ਤਹਿਸੀਲ ਨੂੰ ਸ਼ੁੱਕਰਵਾਰ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਅੱਜ ਸੈਂਪਲ ਦੇਣ ਵਾਲੇ ਸਮੁੱਚੇ ਸਟਾਫ਼ ਨੂੰ ਰਿਪੋਰਟ ਆਉਣ ਤੱਕ ਆਪੋ-ਆਪਣੇ ਘਰਾਂ ’ਚ ਸਵੈ-ਇਕਾਂਤਵਾਸ ’ਚ ਜਾਣ ਦੀ ਹਦਾਇਤ ਕੀਤੀ ਗਈ ਹੈ।

ਐਸ ਐਮ ਓ ਜਸਬੀਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਰਿਆਤ ਕੈਂਪਸ ਵਿਖੇ ਬਣਾਏ ਗਏ ਸਟੇਟ ਇਕਾਂਤਵਾਸ ’ਚ ਐਸ ਐਮ ਓ ਡਾ. ਗੁਰਿੰਦਰਜੀਤ ਸਿੰਘ ਦੀ ਟੀਮ ਵੱਲੋਂ ਆਮ ਵਾਂਗ 40 ਸੈਂਪਲ ਲਏ ਗਏ, ਜਿਨ੍ਹਾਂ ’ਚ ਉੱਥੇ ਬਾਹਰੋਂ ਆਏ ਅਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਸੈਂਪਲ ਕਰਵਾਉਣ ਆਏ ਲੋਕ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਬਾਕਾਇਦਾ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਭਵਿੱਖ ਦੀ ਰਣਨੀਤੀ ਉਲੀਕੀ ਗਈ ਅਤੇ ਅੱਜ ਲਏ ਗਏ ਸੈਂਪਲਾਂ ਦੇ ਨਤੀਜੇ ਆਉਣ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ।

 ਉਨ੍ਹਾਂ ਨੇ ਸਬ ਡਵੀਜ਼ਨ ਬਲਾਚੌਰ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਤੋਂ ਬਚਾਅ ਲਈ ਘਰਾਂ ਤੋਂ ਬਾਹਰ ਘੱਟ ਨਿਕਲਣ ਅਤੇ ਜ਼ਰੂਰੀ ਹਾਲਤਾਂ ’ਚ ਬਿਨਾਂ ਮਾਸਕ ਤੋਂ ਬਾਹਰ ਨਾ ਆਉਣ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦਾ ਖਿਆਲ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ। ਜੇਕਰ ਉਨ੍ਹਾਂ ਨੂੰ ਕੋਵਿਡ-19 ਨਾਲ ਸਬੰਧਤ ਕੋਈ ਲੱਛਣ ਜਿਵੇਂ ਕਿ ਤੇਜ਼ ਬੁਖਾਰ, ਸੁੱਕੀ ਖੰਘ, ਸਾਹ ਲੈਣ ’ਚ ਤਕਲੀਫ਼ ਜਾਂ ਫ਼ਲੂ ਦੇ ਲੱਛਣ ਹਨ ਤਾਂ ਉਹ ਤੁਰੰਤ ਨੇੜਲੇ ਸਰਕਾਰੀ ਹਸਪਤਾਲ ’ਚ ਬਣਾਏ ਫ਼ਲੂ ਕਾਰਨਰ ’ਤੇ ਸੰਪਰਕ ਕਰਨ।

ਸਿਹਤ ਸਹੂਲਤਾਂ

ਪੰਜਾਬ ਵਿੱਚ ਇਕ ਲੱਖ ਖਿਡਾਰੀਆਂ ਨੂੰ ਖੇਡ ਸਹੂਲਤਾਂ ਨਾਲ ਜੋੜਿਆ ਜਾਵੇਗਾ

punjab newsline
July 08, 2020 01:04 PM
More

ਚੰਡੀਗੜ:ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਤੇ ਇਸ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਨੇ ਅਗਲੇ ਤਿੰਨ ਸਾਲਾਂ ਵਿੱਚ ਰਾਜ ਵਿੱਚ ਇਕ ਲੱਖ ਖਿਡਾਰੀਆਂ ਨੂੰ ਖੇਡ ਸਹੂਲਤਾਂ ਨਾਲ ਜੋੜਨ ਦਾ ਫੈਸਲਾ ਕੀਤਾ ਹੈ, ਜਦੋਂ ਕਿ ਮੌਜੂਦਾ ਸਮੇਂ ਸਿਰਫ਼ 20 ਹਜ਼ਾਰ ਖਿਡਾਰੀ ਖੇਡ ਸਹੂਲਤਾਂ ਨਾਲ ਜੁੜੇ ਹੋਏ ਹਨ।

ਇਹ ਖੁਲਾਸਾ ਕਰਦਿਆਂ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਦਵਿੰਦਰ ਪਾਲ ਸਿੰਘ ਖਰਬੰਦਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਖਿਡਾਰੀਆਂ ਨੂੰ ਵੱਧ ਰਿਆਇਤਾਂ ਦੇਣ ਲਈ ਖੇਡ ਨੀਤੀ 2019 ਨੋਟੀਫਾਈ ਕੀਤੀ। ਇਸ ਨੀਤੀ ਦਾ ਉਦੇਸ਼ ਖਿਡਾਰੀਆਂ ਦੀ ਚੋਣ ਲਈ ਵਿਆਪਕ ਆਧਾਰ ਪੈਦਾ ਕਰਨ ਵਾਸਤੇ ਜ਼ਿਆਦਾ ਤੋਂ ਜ਼ਿਆਦਾ ਖਿਡਾਰੀਆਂ ਨੂੰ ਖੇਡਾਂ ਵੱਲ ਲਿਆਉਣਾ ਹੈ। ਉਨ•ਾਂ ਕਿਹਾ ਕਿ ਇਸ ਖੇਡ ਨੀਤੀ ਅਨੁਸਾਰ ਖੇਡ ਵਿਭਾਗ ਨੇ ਅਗਲੇ ਤਿੰਨ ਸਾਲਾਂ ਵਿੱਚ ਇਕ ਲੱਖ ਖਿਡਾਰੀਆਂ ਨੂੰ ਖੇਡ ਸਹੂਲਤਾਂ ਨਾਲ ਜੋੜਨ ਦਾ ਫੈਸਲਾ ਕੀਤਾ ਹੈ, ਜਦੋਂ ਕਿ ਮੌਜੂਦਾ ਸਮੇਂ ਸਿਰਫ਼ 20 ਹਜ਼ਾਰ ਖਿਡਾਰੀ ਖੇਡ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਉਨ•ਾਂ ਕਿਹਾ ਕਿ ਵਿਭਾਗ ਪਿੰਡਾਂ ਤੇ ਬਲਾਕਾਂ ਵਿੱਚ ਆਪਣੇ ਕੋਚਾਂ ਤੋਂ ਇਲਾਵਾ 18 ਹਜ਼ਾਰ ਵਾਲੰਟੀਅਰਾਂ ਜਿਨ•ਾਂ ਵਿੱਚ ਫੌਜੀ ਅਧਿਕਾਰੀ, ਡੀਪੀਈਜ਼, ਪੀਈਟੀਜ਼, ਖਿਡਾਰੀ ਸ਼ਾਮਲ ਹਨ, ਦੀ ਮਦਦ ਨਾਲ ਹਰੇਕ ਸਾਲ 25 ਹਜ਼ਾਰ ਖਿਡਾਰੀਆਂ ਨੂੰ ਆਪਣੇ ਨਾਲ ਜੋੜੇਗਾ। ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਪਿੰਡਾਂ ਵਿੱਚ ਵੀਡੀਓਜ਼ ਵੀ ਦਿਖਾਈਆਂ ਜਾਣਗੀਆਂ ਤਾਂ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਵੱਲ ਲਿਆ ਕੇ ਸੂਬੇ ਨੂੰ ਮੁੜ ਤੋਂ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ।

ਸੂਬੇ ਵਿੱਚ ਖੇਡ ਗਤੀਵਿਧੀਆਂ ਦੇ ਵਿਸਥਾਰ ਲਈ ਸੂਬਾ ਸਰਕਾਰ ਵੱਲੋਂ ਠੋਸ ਯਤਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਖਰਬੰਦਾ ਨੇ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਪਹਿਲਾਂ ਹੀ ਰਾਜ ਵਿੱਚ ਕੋਚਿੰਗ ਸੈਂਟਰ, ਡੇਅ-ਸਕਾਲਰ ਵਿੰਗ, ਰਿਹਾਇਸ਼ੀ ਵਿੰਗ ਤੇ ਅਕਾਦਮੀਆਂ ਚਲਾਈਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਰਾਜ ਵਿੱਚ ਖੇਡਾਂ ਦੀ ਉੱਨਤੀ ਲਈ ਪੰਜਾਬ ਰਾਜ ਖੇਡ ਸੰਸਥਾ (ਪੀ.ਆਈ.ਐਸ.) ਦੀ ਸਥਾਪਨਾ ਮੀਲ ਪੱਥਰ ਸਾਬਤ ਹੋ ਰਹੀ ਹੈ ਕਿਉਂ ਜੋ 1800 ਪ੍ਰਸਿੱਧ ਖਿਡਾਰੀਆਂ ਨੂੰ ਰਾਜ ਭਰ ਦੇ 12 ਸੈਂਟਰ ਆਫ਼ ਐਕਸੀਲੈਂਸ ਵਿੱਚ ਵਿਗਿਆਨਕ ਸਿਖਲਾਈ ਦੇਣ ਲਈ ਦਾਖ਼ਲ ਕੀਤਾ ਗਿਆ ਹੈ, ਜਿੱਥੇ ਖਿਡਾਰੀਆਂ ਨੂੰ ਮੁਫ਼ਤ ਰਿਹਾਇਸ਼ ਅਤੇ ਬੋਰਡਿੰਗ, ਸਿੱਖਿਆ, ਸਿਖਲਾਈ ਅਤੇ ਡਾਕਟਰੀ ਸਹਾਇਤਾ ਆਦਿ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

Punjab

ਅਕਾਲ ਡਿਗਰੀ ਕਾਲਜ (ਲੜਕੀਆਂ) ਵਿੱਚ ਕਲਾਸ ਬੀ.ਏ. ਭਾਗ ਪਹਿਲਾ ਲਈ ਦਾਖ਼ਲਾ ਜਾਰੀ ਰਹੇਗਾ: ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ

punjab newsline
July 08, 2020 11:28 AM
More

ਚੰਡੀਗੜ:ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸਪੱਸ਼ਟ ਕੀਤਾ ਕਿ ਅਕਾਲ ਡਿਗਰੀ ਕਾਲਜ (ਲੜਕੀਆਂ) ਸੰਗਰੂਰ ਵਿੱਚ ਬੀ.ਏ. ਭਾਗ ਪਹਿਲਾ ਲਈ ਦਾਖ਼ਲਾ ਜਾਰੀ ਰਹੇਗਾ। ਉਨ•ਾਂ ਦੱਸਿਆ ਕਿ ਲੜਕੀਆਂ ਦੇ ਨਿਰਵਿਘਨ ਦਾਖ਼ਲੇ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਾਵਨਾ ਦਾ ਸਨਮਾਨ ਕਰਦਿਆਂ ਕਾਲਜ ਦੀ ਪ੍ਰਬੰਧਕ ਕਮੇਟੀ ਨੂੰ ਬੀ.ਏ. ਦਾ ਰੈਗੂਲਰ ਕੋਰਸ ਬੰਦ ਕਰਨ, ਡੀ.ਪੀ.ਆਈ. (ਕਾਲਜਾਂ) ਦੇ ਸਪੱਸ਼ਟੀਕਰਨ ਦਾ ਠੋਸ ਜਵਾਬ ਨਾ ਦੇਣ ਅਤੇ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਤਤਕਾਲ ਪ੍ਰਭਾਵ ਨਾਲ ਮੁਅੱਤਲ ਕਰਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਨੂੰ ਕਾਲਜ ਦਾ ਪ੍ਰਬੰਧਕ ਨਿਯੁਕਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਾਲਜ ਦੀਆਂ ਵਿੱਤੀ ਬੇਨਿਯਮੀਆਂ ਦੀ ਪੜਤਾਲ ਲਈ ਕਪਤਾਨ ਪੁਲਿਸ (ਸਿਟੀ), ਪਟਿਆਲਾ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕਮੇਟੀ ਗਠਤ ਕੀਤੀ ਗਈ ਹੈ। ਸ੍ਰੀ ਬਾਜਵਾ ਨੇ ਕਮੇਟੀ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਸ਼ਿਕਾਇਤਾਂ ਸਬੰਧੀ ਹਰ ਪੱਖ ਤੋਂ ਘੋਖ ਕਰਕੇ 15 ਦਿਨਾਂ ਦੇ ਅੰਦਰ ਰਿਪੋਰਟ ਦਿੱਤੀ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਾਜਵਾ ਨੇ ਦੱਸਿਆ ਕਿ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਸੰਗਰੂਰ ਦੇ ਅਕਾਲ ਡਿਗਰੀ ਕਾਲਜ (ਲੜਕੀਆਂ) ਦੀ ਪ੍ਰਬੰਧਕ ਕਮੇਟੀ ਵੱਲੋਂ ਕਾਲਜ ਵਿੱਚ ਸ਼ੁਰੂ ਤੋਂ ਚਲ ਰਹੇ ਬੀ.ਏ. ਦੇ ਰੈਗੂਲਰ ਕੋਰਸ ਨੂੰ ਬੰਦ ਕਰਨ ਦੇ ਮੰਤਵ ਨਾਲ ਸਾਲ 2020-21 ਤੋਂ ਬੀ.ਏ. ਭਾਗ-ਪਹਿਲਾ ਦੀ ਕਲਾਸ ਵਿੱਚ ਦਾਖ਼ਲਾ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਕੋਰਸ ਨੂੰ ਬੰਦ ਕਰਨ ਨਾਲ ਇਲਾਕੇ ਦੇ ਲੋਕਾਂ ਵਿੱਚ ਰੋਸ ਅਤੇ ਵਿਰੋਧਤਾ ਪਾਈ ਜਾ ਰਹੀ ਹੈ ਕਿਉਂ ਜੋ ਇਹ ਕਾਲਜ ਸਰਕਾਰ ਤੋਂ ਗ੍ਰਾਂਟ-ਇਨ-ਏਡ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਦਾ ਹੈ ਅਤੇ ਕਾਲਜ ਨੂੰ ਹੁਣ ਤੱਕ ਕਰੋੜਾਂ ਰੁਪਏ ਦੀ ਗ੍ਰਾਂਟ ਸਰਕਾਰ ਵੱਲੋਂ ਦਿੱਤੀ ਜਾ ਚੁੱਕੀ ਹੈ। ਭਾਰਤ ਸਰਕਾਰ/ਯੂ.ਜੀ.ਸੀ. ਅਤੇ ਹੋਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਏਜੰਸੀਆਂ ਵੱਲੋਂ ਵੀ ਕਾਲਜ ਨੂੰ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਸ਼ਿਕਾਇਤਾਂ ਅਨੁਸਾਰ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਪ੍ਰਾਪਤ ਗ੍ਰਾਂਟਾਂ ਦੀ ਦੁਰਵਰਤੋਂ ਕਰਦਿਆਂ ਪੈਸੇ ਨੂੰ ਦੂਜੇ ਕੰਮਾਂ ਲਈ ਵਰਤਿਆ/ਟਰਾਂਸਫ਼ਰ ਕੀਤਾ ਗਿਆ ਹੈ। ਸ੍ਰੀ ਬਾਜਵਾ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਦੀਆਂ ਵਿੱਤੀ ਬੇਨਿਯਮੀਆਂ ਦੇ ਮੱਦੇਨਜ਼ਰ ਪੜਤਾਲ ਲਈ ਪੁਲਿਸ ਕਪਤਾਨ (ਸਿਟੀ), ਪਟਿਆਲਾ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਸ਼ਿਕਾਇਤਾਂ ਦੀ ਮੁੰਕਮਲ ਪੜਤਾਲ ਕਰਕੇ ਰਿਪੋਰਟ 15 ਦਿਨਾਂ ਵਿੱਚ ਦਾਖ਼ਲ ਦੇ ਹੁਕਮ ਦਿੱਤੇ ਗਏ ਹਨ।

ਉਨ•ਾਂ ਦੱਸਿਆ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਅਖ਼ਬਾਰਾਂ ਵਿੱਚ ਵਾਰ-ਵਾਰ ਇਸ਼ਤਿਹਾਰ ਦੇ ਕੇ ਲਿਖਿਆ ਜਾ ਰਿਹਾ ਹੈ ਕਿ ਕਲਾਸ ਬੀ.ਏ. ਭਾਗ ਪਹਿਲਾ ਲਈ ਕਾਲਜ ਵਿੱਚ ਦਾਖ਼ਲਾ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਦਫ਼ਤਰ ਡੀ.ਪੀ.ਆਈ. (ਕਾਲਜਾਂ) ਵੱਲੋਂ ਕਾਲਜ ਤੋਂ ਇਸ ਮੁੱਦੇ 'ਤੇ ਮੰਗੇ ਗਏ ਸਪੱਸ਼ਟੀਕਰਨ/ਸੂਚਨਾ ਦਾ ਵੀ ਕੋਈ ਠੋਸ/ਯੋਗ ਉੱਤਰ ਕਾਲਜ ਮੈਨੇਜਮੈਂਟ ਵੱਲੋਂ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਲਈ ਕਾਲਜ ਦੀ ਪ੍ਰਬੰਧਕ ਕਮੇਟੀ ਨੂੰ ਤਤਕਾਲ ਪ੍ਰਭਾਵ ਨਾਲ ਮੁਅੱਤਲ ਕਰਦਿਆਂ ਏ.ਡੀ.ਸੀ. (ਜ), ਸੰਗਰੂਰ ਨੂੰ ਕਾਲਜ ਦਾ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ

ਕਾਂਗਰਸੀ ਆਗੂਆਂ ਨੇ ਬਿਕਰਮ ਮਜੀਠੀਆਂ ਨੂੰ ਔਰਤ ਦੀ ਨਿਰਾਦਰੀ ਵਾਲੀ ਵਿਵਾਦਤ ਟਿੱਪਣੀ ਲਈ ਆੜੇ ਹੱਥੀ ਲਿਆ

punjabnewsline
July 08, 2020 11:18 AM
More

ਚੰਡੀਗੜ:ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਔਰਤ ਦੀ ਨਿਰਾਦਰੀ ਵਾਲੀ ਕੀਤੀ ਟਿੱਪਣੀ ਉਤੇ ਉਸ ਨੂੰ ਆੜੇ ਹੱਥੀ ਲੈਂਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਾਬਕਾ ਮੰਤਰੀ ਨੇ ਆਪਣਾ ਦਿਮਾਗੀ ਤਵਾਜਨ ਗੁਆ ਲਿਆ ਹੈ ਜਿਸ ਕਾਰਨ ਬੁਖਲਾਹਟ ਵਿੱਚ ਆਪਹੁਦਰੀਆਂ ਤੇ ਅਸੱਭਿਅਕ ਟਿੱਪਣੀਆਂ ਉਤੇ ਉਤਰ ਆਇਆ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ ਤੇ ਭਾਰਤ ਭੂਸ਼ਣ ਆਸ਼ੂ ਅਤੇ ਵਿਧਾਇਕਾਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਡਾ.ਹਰਜੋਤ ਕਮਲ, ਸੁਖਜੀਤ ਸਿੰਘ ਲੋਹਗੜ• ਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਮਜੀਠੀਆ ਮਰਿਆਦਾਵਾਂ ਦੀ ਉਲੰਘਣਾ ਦੀ ਜਿਉਂਦੀ ਜਾਗਦੀ ਉਦਾਹਰਨ ਹੈ ਜਿਸ ਨੇ ਅੱਜ ਆਪਣੇ ਬਿਆਨ ਵਿੱਚ ਔਰਤ ਜਾਤੀ ਦਾ ਵੀ ਨਿਰਾਦਰ ਕੀਤਾ ਹੈ। ਉਨ•ਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਦੱਸਣ ਲਈ ਅੱਜ ਮਜੀਠੀਆ ਇਥੋਂ ਤੱਕ ਗਿਰ ਗਏ ਕਿ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦਾ ਨਿਰਾਦਰ ਕਰਨ ਲਈ ਅਸੱਭਿਅਕ ਸ਼ਬਦਾਂ ਦੀ ਵਰਤੋਂ ਕੀਤੀ। ਉਨ•ਾਂ ਕਿਹਾ ਕਿ ਇਹ ਕਾਂਗਰਸੀ ਆਗੂ ਦਾ ਅਪਮਾਨ ਨਹੀਂ ਬਲਕਿ ਸਮੁੱਚੀ ਔਰਤ ਜਾਤੀ ਦਾ ਅਪਮਾਨ ਹੈ। ਉਨ•ਾਂ ਅਕਾਲੀ ਦਲ ਦੀਆਂ ਮਹਿਲਾ ਲੀਡਰਾਂ ਨੂੰ ਇਸ ਮਾਮਲੇ ਉਤੇ ਸਥਿਤੀ ਸਪੱਸ਼ਟ ਕਰਨ ਨੂੰ ਕਿਹਾ ਹੈ ਕਿ ਕੀ ਉਹ ਰਾਜਸੀ ਵਿਰੋਧ ਦੇ ਚੱਲਦਿਆਂ ਔਰਤ ਜਾਤੀ ਉਤੇ ਅਜਿਹੇ ਦੋਸ਼ ਲਾਉਣ ਦੇ ਹੱਕ ਵਿੱਚ ਹਨ?
ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੇ ਕਿਹਾ ਕਿ ਮਜੀਠੀਆ ਨੇ ਆਪਹੁਦਰੇ ਤੇ ਮਰਿਆਦਾਵਾਂ ਦੀਆਂ ਉਲੰਘਣਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਨ•ਾਂ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤਾਂ ਪਹਿਲਾਂ ਹੀ ਮਜੀਠੀਆ ਦੇ ਇਸ ਵਿਵਹਾਰ ਤੋਂ ਦੁਖੀ ਹਨ। ਉਨ•ਾਂ ਕਿਹਾ ਕਿ ਜਿਸ ਆਗੂ ਨੇ ਗੁਰਬਾਣੀ ਦਾ ਨਿਰਾਦਰ ਕੀਤਾ ਹੋਵੇ, ਉਸ ਕੋਲੋਂ ਮਰਿਆਦਾਵਾਂ ਦੇ ਪਾਲਣ ਦੀ ਆਸ ਨਹੀਂ ਕੀਤੀ ਜਾ ਸਕਦੀ। ਕਾਂਗਰਸੀ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੇ ਰਿਸ਼ਤੇਦਾਰ ਦੀ ਇਸ ਟਿੱਪਣੀ ਲਈ ਮੁਆਫੀ ਮੰਗਣ ਲਈ ਵੀ ਕਿਹਾ।

ਪੰਜਾਬ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ ਐਕਸ ਗ੍ਰੇਸ਼ੀਆ ਤੇ ਇਕ ਪਰਿਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ

punjabnewsline
July 08, 2020 11:10 AM
More

ਪਟਿਆਲਾ ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਡਿਊਟੀ ਕਰਦਿਆਂ ਜਾਨ ਵਾਰਨ ਵਾਲੇ 53 ਰਾਸ਼ਟਰੀਆ ਰਾਈਫਲਜ਼ (24 ਪੰਜਾਬ) ਦੇ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਮੁਆਵਜ਼ੇ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ।
ਪਟਿਆਲਾ ਦੇ 29 ਵਰ੍ਹਿਆਂ ਦੇ ਨੌਜਵਾਨ ਸੈਨਿਕ ਜਿਸ ਨੇ ਜੰਮੂ ਕਸ਼ਮੀਰ ਵਿੱਚ ਪੁਲਵਾਮਾ ਖੇਤਰ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅਤਿਵਾਦੀਆਂ ਨਾਲ ਬਹਾਦਰੀ ਨਾਲ ਲੜਦਿਆਂ ਜਾਨ ਦਿੱਤੀ, ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਅਤੇ ਸਹਿਯੋਗ ਦੇਵੇਗੀ।
ਪਟਿਆਲਾ ਜ਼ਿਲੇ ਦੀ ਤਹਿਸੀਲ ਸਮਾਣਾ ਦੇ ਪਿੰਡ ਦੋਦੜਾ ਦੇ ਰਹਿਣ ਵਾਲੇ ਨਾਇਕ ਰਾਜਵਿੰਦਰ ਸਿੰਘ ਆਪਣੇ ਪਿੱਛੇ ਮਾਪੇ, ਪਤਨੀ ਗੁਰਪ੍ਰੀਤ ਕੌਰ ਤੇ ਭਰਾ ਬਲਵੰਤ ਸਿੰਘ ਨੂੰ ਛੱਡ ਗਏ।
ਸ਼ਹੀਦ ਸੈਨਿਕ 24 ਮਾਰਚ 2011 ਨੂੰ ਪੰਜਾਬ ਰੈਜੀਮੈਂਟ ਵਿੱਚ ਸ਼ਾਮਲ ਹੋਇਆ ਸੀ ਅਤੇ ਸਿਖਲਾਈ ਪੂਰੀ ਕਰਨ ਤੋਂ ਬਾਅਦ 24 ਪੰਜਾਬ ਜੁਆਇਨ ਕਰ ਲਈ ਸੀ। ਰਾਜਵਿੰਦਰ ਸਿੰਘ ਨੇ ਘਾਤਕ ਪਲਟੂਨ ਜਿਹੜੀ ਸਭ ਤੋਂ ਵੱਧ ਸਰੀਰਕ ਤੇ ਮਾਨਸਿਕ ਤੌਰ 'ਤੇ ਫਿੱਟ ਸਿਪਾਹੀਆਂ ਦਾ ਯੂਨਿਟ ਹੈ, ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਇਸ ਤੋਂ ਬਾਅਦ ਉਸ ਨੇ ਆਪਣੀ ਇੱਛਾ ਨਾਲ 53 ਰਾਸ਼ਟਰੀਆ ਰਾਈਫਲਜ਼ ਦੇ ਕਾਊਂਟਰ ਟੈਰੋਰਿਸਜ਼ ਆਪ੍ਰੇਸ਼ਨ ਵਿੱਚ ਪੋਸਟਿੰਗ ਕਰਵਾ ਲਈ ਜਿੱਥੇ ਉਸ ਨੇ ਜੰਮੂ ਕਸ਼ਮੀਰ ਵਿੱਚ ਆਪਣਾ ਫਰਜ਼ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ।

Punjab

ਪੰਜਾਬ ਸਰਕਾਰ ਨੇ ਟੈਲੀਕੰਸਲਟੇਸ਼ਨ ਰਾਹੀਂ ਗਾਇਨੀਕਾਲੋਜੀ ਓਪੀਡੀ ਅਤੇ ਜਨਰਲ ਓਪੀਡੀ ਸੇਵਾਵਾਂ ਲਈ ਈ-ਸੰਜੀਵਨੀਓਪੀਡੀ ਦਾ ਸਮਾਂ ਵਧਾਇਆ

punjabnewsline
July 08, 2020 11:08 AM
More

ਚੰਡੀਗੜ: ਸਵੇਰ 8:00 ਤੋਂ 2:00 ਵਜੇ ਤੱਕ ਉਪਬਲਬਧ ਰਹੇਗੀ ਈ-ਸੰਜੀਵਨੀਓਪੀਡੀ
ਹੁਣ ਹਰ ਕੋਈ ਘਰ ਬੈਠਕੇ ਹੀ ਆਪਣੇ ਸਮਾਰਟ ਫੋਨ ਰਾਹੀਂ ਲੈ ਸਕੇਗਾ ਓਪੀਡੀ ਸਬੰਧੀ ਸੇਵਾਵਾਂ

ਕੋਵਿਡ -19 ਦੇ ਵਧ ਰਹੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਨੇ ਗਾਇਨੀਕਾਲੋਜੀ ਓਪੀਡੀ ਅਤੇ ਜਨਰਲ ਓਪੀਡੀ ਸੇਵਾਵਾਂ ਲਈ ਈ-ਸੰਜੀਵਨੀਓਪੀਡੀ ਦਾ ਸਮਾਂ ਸਵੇਰੇ 8:00 ਤੋਂ 2:00  (ਸੋਮਵਾਰ ਤੋਂ ਸਨੀਵਾਰ) ਤੱਕ ਵਧਾ ਦਿੱਤਾ ਹੈ। ਇਹ ਕਦਮ ਮਾਹਰ ਡਾਕਟਰਾਂ ਨੂੰ ਵੱਧ ਤੋਂ ਵੱਧ ਸਮੇਂ ਲਈ ਮਰੀਜਾਂ ਲਈ  ਉਪਲਬਧ ਕਰਵਾਉਣ ਅਤੇ ਰਾਜ ਭਰ ਵਿਚ ਆਨਲਾਈਨ ਟੈਲੀਕਾੱਨਸੁਲੇਸਨ ਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।
ਇੱਕ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲਾਂ ਸਿਰਫ ਆਪਣੇ ਲੈਪਟਾਪ / ਕੰਪਿਊਟਰ ਉੱਤੇ ਘੱਟੋ ਘੱਟ 2 ਐਮਬੀਪੀਐਸ ਇੰਟਰਨੈਟ ਦੀ ਗਤੀ ਦੀਆਂ 'ਤੇ ਹੀ  ਈ- ਸੰਜੀਵਨੀਓਪੀਡੀ ਸੇਵਾ ਦਾ ਲਾਭ ਲੈਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇੱਕ ਐਂਡਰਾਇਡ ਮੋਬਾਈਲ ਐਪ ਵੀ ਮਰੀਜਾਂ ਲਈ ਉਪਲਬਧ ਹੈ ਤਾਂ ਜੋ ਲੈਪਟਾਪ / ਕੰਪਿਊਟਰ 'ਤੇ ਕੋਈ ਨਿਰਭਰਤਾ ਨਾ ਰਹੇ। ਉਹ ਸਿੱਧੇ ਆਪਣੇ ਸਮਾਰਟਫੋਨ ਦੀ ਵਰਤੋਂ ਕਰਕੇ ਟੈਲੀਕੰਸਲਟੇਸ਼ਨ ਦਾ ਲਾਭ ਲੈ ਸਕਦੇ ਹਨ। ਉਨ•ਾਂ ਕਿਹਾ ਕਿ ਈ-ਸੰਜੀਵਨੀਓਪੀਡੀ ਮੋਬਾਈਲ ਐਪ ਆਸਾਨੀ ਨਾਲ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।
ਮੰਤਰੀ ਨੇ ਰਜਿਸਟ੍ਰੇਸ਼ਨ ਦੀ ਆਸਾਨ ਪ੍ਰਕਿਰਿਆ ਬਾਰੇ ਦੱਸਦਿਆਂ ਕਿਹਾ ਕਿ ਪਹਿਲਾਂ ਮਰੀਜ ਨੂੰ ਆਪਣਾ ਨੰਬਰ ਈ-ਸੰਜੀਵਨੀਓਪੀਡੀ ਮੋਬਾਈਲ ਐਪ 'ਤੇ ਤਸਦੀਕ ਕਰਨਾ ਚਾਹੀਦਾ ਹੈ, ਫਿਰ ਰਜਿਸਟਰੇਸ਼ਨ ਹੋਣ ਤੋਂ ਬਾਅਦ ਟੋਕਨ ਤਿਆਰ ਕਰਨਾ ਚਾਹੀਦਾ ਹੈ। ਉਸਤੋਂ ਬਾਅਦ, ਲਾਭਪਾਤਰੀ ਨੂੰ ਇੱਕ ਨੋਟੀਫਿਕੇਸਨ ਮਿਲਣ ਤੇ ਲੌਗਇਨ ਪ੍ਰਕਿਰਿਆ ਵਿੱਚੋਂ ਲੰਘਣਾ ਹੁੰਦਾ ਹੈ ਅਤੇ ਆਪਣੀ ਵਾਰੀ ਆਉਣ ਦਾ ਇੰਤਜਾਰ ਕਰਨਾ ਚਾਹੀਦਾ ਹੈ। ਫਿਰ, ਇਲਾਜ ਲਈ ਸਲਾਹ ਲੈਣ ਸਬੰਧੀ ਮਾਹਰ ਡਾਕਟਰ ਦੇ ਸੁਝਾਅ ਅਤੇ ਡਾਕਟਰ ਦੁਆਰਾ ਦਸਤਖਤ ਕੀਤੇ ਇਕ ਈ-ਨੁਸਖੇ ਨੂੰ ਡਾਊਨਲੋਡ ਕਰੋ।
ਈ-ਸੰਜੀਵਨੀਓਪੀਡੀ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸ:ਸਿੱਧੂ ਨੇ ਕਿਹਾ ਕਿ ਟੈਲੀਮੈਡਸਨ ਭਵਿੱਖ ਵਿੱਚ ਵੀ ਰਾਜ ਭਰ ਦੇ ਮਰੀਜਾਂ ਲਈ ਵਰਦਾਨ ਸਿੱਧ ਹੋਵੇਗੀ, ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਪੁਰਾਣੀਆਂ ਬਿਮਾਰੀਆਂ ਦੇ ਇਲਾਜ ਲਈ ਦਿਨੋਂ-ਦਿਨ ਡਾਕਟਰੀ ਸਲਾਹ ,ਮਸ਼ਵਰੇ ਦੀ ਲੋੜ ਹੁੰਦੀ ਹੈ। ਜਨਰਲ ਮੈਡੀਸਨ ਲਈ ਟੈਲੀਮੇਡੀਸਨ ਤੋਂ ਇਲਾਵਾ, ਸਿਹਤ ਵਿਭਾਗ ਨੇ ਮਾਂ ਅਤੇ ਬੱਚੇ ਦੀ ਸਿਹਤ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਗਾਇਨੀਕੋਲੋਜੀ ਸੇਵਾਵਾਂ ਲਈ ਈ ਸੰਜੀਵਨੀ ਓਪੀਡੀ ਦੀ ਸੁਰੂਆਤ ਕੀਤੀ ਹੈ। ਉਨ•ਾਂ ਕਿਹਾ ਕਿ ਕੋਵਿਡ -19 ਦੇ ਮੱਦੇਨਜਰ ਹਸਪਤਾਲਾਂ ਵਿੱਚ ਭੀੜ ਤੋਂ ਬਚਣ ਲਈ ਵੀ ਇਹ ਉਪਰਾਲੇ ਮਦਦਗਾਰ ਵੀ ਸਾਬਤ ਹੋ ਸਕਦੇ ਹਨ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਵਿਚ ਗਰਭਵਤੀ ਔਰਤਾਂ ਨੂੰ ਹਸਪਤਾਲਾਂ ਤੋਂ ਲਾਗ ਲੱਗਣ ਦੀ ਵਧੇਰੇ ਸੰਭਾਵਨਾ ਹੁੰਦੀ ਹੈ ਅਤੇ ਉਨ•ਾਂ ਨੂੰ ਹਸਪਤਾਲ ਵਿਚ ਬੇਲੋੜੀਆਂ ਮੁਲਾਕਾਤਾਂ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸ ਲਈ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ ਲਈ ਅਤੇ ਗਾਇਨੀਕੋਲੋਜੀਕਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ 1 ਜੂਨ, 2020 ਤੋਂ ਐਮਸੀਐਚ ਲਈ ਈ-ਸੰਜੀਵਨੀ ਓਪੀਡੀ ਮੁਹੱਈਆ ਕਰਵਾ ਰਹੀ ਹੈ।
 ਮੰਤਰੀ ਨੇ ਲੋਕਾਂ ਨੂੰ ਘਰ ਰਹਿਣ ਅਤੇ ਹਸਪਤਾਲ ਤੇ ਹੋਰ ਭੀੜ ਵਾਲੀਆਂ ਥਾਵਾਂ ਦੇ ਬੇਲੋੜੀਆਂ ਮੁਲਾਕਾਤਾਂ ਤੋਂ ਪਰਹੇਜ ਕਰਨ ਤੇ ਸੁਰੱਖਿਅਤ ਕਰਨ ਸਬੰਧੀ ਅਪੀਲ ਵੀ ਕੀਤੀ।   

Punjab Crime

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

punjabnewsline
July 08, 2020 11:04 AM
More

ਚੰਡੀਗੜ:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ Àਸ ਵਲੋ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ।  
ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਪੰਜਾਬ ਸਰਕਾਰ

ਨੱਢਾ ਵੱਲੋਂ ਰਾਹੁਲ 'ਤੇ ਹਮਲਾ ਗਲਵਾਨ ਮੁੱਦੇ 'ਤੇ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਹਤਾਸ਼ ਕੋਸ਼ਿਸ਼

punjab newsline
July 07, 2020 04:54 PM
More

ਚੰਡੀਗੜ੍ਹ:ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਭਾਰਤ-ਚੀਨ ਵਿਚਾਲੇ ਤਲਖੀ ਦੇ ਮੁੱਦੇ 'ਤੇ ਰਾਹੁਲ ਗਾਂਧੀ 'ਤੇ ਕੀਤੇ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਭਾਜਪਾ ਆਗੂ ਨੂੰ ਵਰਜਦਿਆਂ ਕਿਹਾ ਕਿ ਇਹ ਗਲਵਾਨ ਵਾਦੀ ਵਿੱਚ ਭਾਰਤ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਇਕ ਹਤਾਸ਼ ਕੋਸ਼ਿਸ਼ ਹੈ।
ਭਾਜਪਾ ਪ੍ਰਧਾਨ ਦੀ ਕਾਰਵਾਈ ਨੂੰ ਧਿਆਨ ਭਟਕਾਉਣੀ ਰਣਨੀਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਲਵਾਨ ਘਾਟੀ ਦੇ ਲਗਾਤਾਰ ਅਤੇ ਢੁੱਕਵਾਂ ਜਵਾਬ ਦੇਣ ਵਿੱਚ ਅਸਫਲ ਰਹੀਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਰਾਹੁਲ ਗਾਂਧੀ ਉਤੇ ਨਿੱਜੀ ਹਮਲਾ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਕੱਲੇ ਰਾਹੁਲ ਗਾਂਧੀ ਹੀ ਨਹੀਂ ਬਲਕਿ ਪੂਰਾ ਦੇਸ਼ ਉਨ੍ਹਾਂ ਸਵਾਲਾਂ ਦਾ ਜਵਾਬ ਮੰਗ ਰਿਹਾ ਹੈ ਜਿਨ੍ਹਾਂ ਬਾਰੇ ਇਕੱਲੇ ਸਾਡੇ ਸੈਨਿਕ ਹੀ ਨਹੀਂ ਸਗੋਂ ਸਾਰੇ ਭਾਰਤੀ ਜਾਣਨਾ ਚਾਹੁੰਦੇ ਹਨ ਕਿ 15 ਜੂਨ ਨੂੰ ਗਲਵਾਨੀ ਘਾਟੀ ਵਿੱਚ ਕੀ ਗਲਤ ਹੋਇਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲੀਅਤ ਵਿੱਚ ਰਾਹੁਲ ਗਾਂਧੀ ਉਨ੍ਹਾਂ (ਮੁੱਖ ਮੰਤਰੀ) ਨਾਲ ਲੰਬੇ ਸਮੇਂ ਤੋਂ ਚੀਨ ਮੁੁੱਦੇ ਉਤੇ ਵਿਚਾਰ ਵਟਾਂਦਰਾ ਕਰਦੇ ਰਹੇ ਹਨ ਅਤੇ ਇਸ ਮਾਮਲੇ ਨੂੰ ਲੈ ਕੇ ਚਿੰਤਾ ਜ਼ਾਹਰ ਕਰਦੇ ਸਨ ਜਦੋਂ ਕਿ ਕੇਂਦਰ ਸਰਕਾਰ ਗਲਵਾਨ ਵਿੱਚ ਕਿਸੇ ਪ੍ਰਕਾਰ ਦੀ ਤਲਖੀ ਤੋਂ ਸਖਤ ਇਨਕਾਰੀ ਹੈ। ਖਿੱਤੇ ਵਿੱਚ ਕੋਈ ਘੁਸਪੈਠ ਨਾ ਹੋਣ ਦੇ ਪ੍ਰਧਾਨ ਮੰਤਰੀ ਦੇ ਤਾਜ਼ਾ ਬਿਆਨ ਉਤੇ ਬੋਲਦਿਆਂ ਉਨ੍ਹਾਂ ਪੁੱਛਿਆ ਕਿ ਚੀਨ ਪਹਿਲੇ ਸਥਾਨ 'ਤੇ ਭਾਰਤੀ ਇਲਾਕੇ ਵਿੱਚ ਦਾਖਲ ਹੋਣ ਤੋਂ ਬਿਨਾਂ ਹੁਣ ਵਾਪਸ ਕਿਵੇਂ ਜਾ ਰਿਹਾ ਹੈ। ਇਸ ਤਰ੍ਹਾਂ ਦੇ ਸਵਾਲ ਰਾਹੁਲ ਗਾਂਧੀ ਵੱਲੋਂ ਪੁੱਛੇ ਗਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਹੁਣ ਵੀ ਨਕਾਰਦੀ ਹੈ।
ਨੱਢਾ ਵੱਲੋਂ ਰਾਹੁਲ ਗਾਂਧੀ ਦੀ ਇਹ ਕਹਿ ਕੇ ਆਲੋਚਨਾ ਕਰਨ ਕਿ ਉਸ ਨੇ ਰੱਖਿਆ ਬਾਰੇ ਸਟੈਂਡਿੰਗ ਕਮੇਟੀ ਦੀ ਇਕ ਮੀਟਿੰਗ ਵਿੱਚ ਵੀ ਹਿੱਸਾ ਨਹੀਂ ਲਿਆ, ਬਾਰੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਟੈਂਡਿੰਗ ਕਮੇਟੀ ਲੜਾਈ ਦੇ ਮੈਦਾਨ ਨਾਲ ਸਬੰਧਤ ਜ਼ਮੀਨੀ ਫੈਸਲੇ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਹ ਸਟੈਂਡਿੰਗ ਕਮੇਟੀ ਫੈਸਲਾ ਨਹੀਂ ਕਰਦੀ ਕਿ ਸੈਨਿਕਾਂ ਨੂੰ ਸਰਹੱਦ ਉਤੇ ਲੋੜੀਂਦੇ ਹਥਿਆਰਾਂ ਅਤੇ ਗੋਲੀ ਸਿੱਕੇ ਨਾਲ ਭੇਜਣਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਕਮੇਟੀ ਇਸ ਸਥਿਤੀ ਉਤੇ ਵੀ ਕੋਈ ਨੀਤੀਗਤ ਫੈਸਲਾ ਨਹੀਂ ਕਰਦੀ ਕਿ ਸੈਨਿਕ ਹਥਿਆਰ ਚਲਾਉਣ ਜਾਂ ਨਾ ਚਲਾਉਣ।
ਸੰਸਦ ਮੈਂਬਰ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਰੱਖਿਆ 'ਤੇ ਸਟੈਡਿੰਗ ਕਮੇਟੀ ਦੇ ਮੈਂਬਰ ਦੇ ਤੌਰ 'ਤੇ ਆਪਣੇ ਤਜਰਬੇ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਤੱਕ ਕਿ ਸਾਜ਼ੋ-ਸਾਮਾਨ/ਖਰੀਦ ਦੀ ਘਾਟ ਨਾਲ ਸਬੰਧਤ ਜਿਹੜੇ ਵੀ ਅਜਿਹੇ ਮਸਲੇ ਇਨ੍ਹਾਂ ਮੀਟਿੰਗ ਵਿੱਚ ਵਿਚਾਰੇ ਜਾਂਦੇ ਹਨ, ਕਿਸੇ ਤਣ-ਪੱਤਣ ਨਹੀਂ ਲਗਦੇ।
ਮੁੱਖ ਮੰਤਰੀ ਜੋ ਖੁਦ ਸਾਬਕਾ ਫੌਜੀ ਹੈ, ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਸ਼ਾਮਲ ਹੋ ਕੇ ਗੋਲਾ-ਬਾਰੂਦ ਦੀ ਘਾਟ ਦਾ ਮੁੱਦਾ ਉਠਾਇਆ ਸੀ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਸਮੱਸਿਆ ਨੂੰ ਪੰਜ ਸਾਲ ਵਿੱਚ ਹੱਲ ਕਰ ਲਿਆ ਜਾਵੇਗਾ ਤਾਂ ਉਨ੍ਹਾਂ ਨੇ ਚੁਟਕੀ ਲੈਂਦਿਆਂ ਆਖਿਆ ਸੀ ਕਿ,''ਕੀ ਪਾਕਿਸਤਾਨ ਅਤੇ ਚੀਨ ਨੂੰ ਪੰਜ ਸਾਲ ਲਈ ਉਡੀਕ ਕਰਨ ਵਾਸਤੇ ਕਹਿ ਦੇਈਏ।'' ਉਨ੍ਹਾਂ ਦੱਸਿਆ ਕਿ ਇੱਥੋਂ ਤੱਕ ਕਿ ਕਾਰਗਿਲ ਜੰਗ ਦੌਰਾਨ ਵੀ ਭਾਰਤ ਨੇ ਇਜ਼ਰਾਈਲ ਅਤੇ ਦੱਖਣੀ ਅਫਰੀਕਾ ਵਰਗੇ ਮੁਲਕਾਂ ਪਾਸੋਂ ਵੱਧ ਕੀਮਤਾਂ 'ਤੇ ਗੋਲਾ-ਬਾਰੂਦ ਦੀ ਖਰੀਦ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸਲੇ ਦੀ ਚਿਰੋਕਣੀ ਘਾਟ ਨਾਲ ਨਿਪਟਣ ਲਈ ਸੈਨਿਕ ਅਭਿਆਸ ਬਾਰੂਦ ਦੀ ਵਰਤੋਂ ਕਰਨ ਵਾਸਤੇ ਮਜਬੂਰ ਹਨ। ਉਨ੍ਹਾਂ ਨੇ ਇਨ੍ਹਾਂ ਮੀਟਿੰਗਾਂ ਨੂੰ 'ਆਪਣੇ ਚਿਹਰੇ ਦਿਖਾਉਣ ਵਾਲੇ' ਮੰਚ ਦੱਸਿਆ ਅਤੇ ਇਸ ਵਿਚਾਰ-ਵਟਾਂਦਰੇ ਤੋਂ ਕੋਈ ਠੋਸ ਨਤੀਜੇ ਨਹੀਂ ਨਿਕਲਦੇ।
ਨੱਢਾ ਵੱਲੋਂ ਰਾਹੁਲ ਗਾਂਧੀ 'ਤੇ ਮੁਲਕ ਦਾ ਮਨੋਬਲ ਢਾਹੁਣ ਅਤੇ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ 'ਤੇ ਉਂਗਲ ਚੁੱਕਣ ਲਾਏ ਦੋਸ਼ਾਂ ਦਾ ਜਵਾਬ ਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਅਸਲ ਵਿੱਚ ਮੁਲਕ ਅਤੇ ਸਾਡੀਆਂ ਫੌਜਾਂ ਦੇ ਹਿੱਤਾਂ ਦੀ ਦੇਖਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਇਲਾਵਾ ਹਰੇਕ ਹੋਰ ਭਾਰਤੀ ਵਾਂਗ ਰਾਹੁਲ ਗਾਂਧੀ ਨੂੰ ਸਰਕਾਰ ਅੱਗੇ ਸਵਾਲ ਚੁੱਕਣ ਦਾ ਹੱਕ ਹੈ ਅਤੇ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦੇ ਇਹ ਯਕੀਨੀ ਬਣਾਉਣ ਲਈ ਮਹੱਤਵਪੂਰਨ ਹਨ ਕਿ ਅਸੀਂ ਦੁਬਾਰਾ ਅਜਿਹੀ ਸਥਿਤੀ ਵਿੱਚੋਂ ਨਾ ਗੁਜ਼ਰੀਏ ਅਤੇ ਸਾਡੇ ਸੈਨਿਕਾਂ ਦੀਆਂ ਕੀਮਤਾਂ ਜਾਨਾਂ ਦੀ ਬੇਲੋੜੀ ਕੁਰਬਾਨੀ ਨਾ ਦੇਣੀ ਪਵੇ, ਜਿਵੇਂ ਕਿ ਗਲਵਾਨ ਵਿੱਚ ਵਾਪਰਿਆ ਹੈ।
ਮੁੱਖ ਮੰਤਰੀ ਨੇ ਨੱਢਾ ਵੱਲੋਂ 'ਪਰਿਵਾਰਵਾਦ ਦੀ ਰਵਾਇਤ' ਬਾਰੇ ਕੀਤੀ ਟਿੱਪਣੀ ਦੀ ਨਿਖੇਧੀ ਕਰਦਿਆਂ ਰਾਹੁਲ ਗਾਂਧੀ ਆਪਣੇ ਪਰਿਵਾਰਕ ਅਸਰ ਰਸੂਖ ਕਰਕੇ ਨਹੀਂ ਸਗੋਂ ਵੋਟਾਂ ਰਾਹੀਂ ਲੋਕ ਸਭਾ ਦੇ ਮੈਂਬਰ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਕ ਸੰਸਦ ਮੈਂਬਰ ਅਤੇ ਇਕ ਸੂਝਵਾਨ ਭਾਰਤੀ ਦੇ ਨਾਤੇ ਰਾਹੁਲ ਗਾਂਧੀ ਦੀ ਭਰੋਸੇਯੋਗਤਾ 'ਤੇ ਸਵਾਲ ਚੁੱਕਣ ਨਾਲ ਸੱਤਾਧਿਰ ਦੇ ਗਲਵਾਨ ਵਿੱਚ ਕੇਂਦਰ ਸਰਕਾਰ ਦੀ ਨਾਕਮੀ ਦਾ ਪਰਦਾਫਾਸ਼ ਹੋਇਆ ਹੈ ਜੋ ਕੀਮਤੀ ਮਨੁੱਖੀ ਜ਼ਿੰਦਗੀਆਂ ਦੇ ਰੂਪ ਵਿੱਚ ਮੁਲਕ ਨੂੰ ਵੱਡਾ ਘਾਟਾ ਪਿਆ ਹੈ।
-----

ਪੰਜਾਬ ਸਰਕਾਰ

ਸਰਕਾਰ ਨੇ ਹਾਊਸ/ਪ੍ਰਾਪਰਟੀ ਟੈਕਸਾਂ ਦੇ ਬਕਾਏ ਬਿਨਾਂ ਵਿਆਜ ਜਮ੍ਹਾਂ ਕਰਵਾਉਣ ਦੀ ਮਿਆਦ 31 ਜੁਲਾਈ ਤੱਕ ਵਧਾਈ

punjab newsline
July 07, 2020 02:28 PM
More

ਨਵਾਂਸ਼ਹਿਰ:ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਮਹਿਕਮੇ ਨੇ ਸ਼ਹਿਰੀ ਸੰਸਥਾਂਵਾਂ ’ਚ ਬਕਾਇਆ ਖੜ੍ਹੇ ਹਾਊਸ ਟੈਕਸ/ਪ੍ਰਾਪਰਟੀ ਟੈਕਸ ਬਿਨਾਂ ਵਿਆਜ ਜਮ੍ਹਾਂ ਕਰਵਾਉਣ ਦਾ ਇੱੱਕ ਹੋਰ ਮੌਕਾ ਦਿੰਦਿਆਂ ਅੰਤਮ ਤਾਰੀਖ ’ਚ 31 ਜੁਲਾਈ ਤੱਕ ਦਾ ਵਾਧਾ ਕਰ ਦਿੱਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ 31 ਜੁਲਾਈ ਤੱਕ ਜਮ੍ਹਾਂ ਕਰਵਾਉਣ ’ਤੇ ਸਬੰਧਤ ਵਿਅਕਤੀ ਨੂੰ ਬਿਨਾਂ ਵਿਆਜ ਅਤੇ ਬਿਨਾਂ ਜੁਰਮਾਨੇ ਤੋਂ ਬਣਦੀ ਟੈਕਸ ਦੀ ਰਕਮ 10 ਫ਼ੀਸਦੀ ਦੀ ਛੋਟ ਨਾਲ ਜਮ੍ਹਾਂ ਕਰਵਾਉਣ ਦਾ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ 31 ਜੁਲਾਈ ਤੱਕ ਵੀ ਟੈਕਸ ਜਮ੍ਹਾਂ ਨਹੀਂ ਕਰਵਾਉਂਦਾ, ਉਸ ਨੂੰ ਅਗਲੇ ਤਿੰਨ ਮਹੀਨੇ ਦੌਰਾਨ ਮੂਲ ਰਕਮ ’ਤੇ 10 ਫ਼ੀਸਦੀ ਜੁਰਮਾਨੇ ਨਾਲ ਬਕਾਇਆ ਜਮ੍ਹਾਂ ਕਰਵਾਉਣ ਦੀ ਮਨਜੂਰੀ ਮਿਲੇਗੀ।
ਜੇਕਰ ਕੋਈ ਵਿਅਕਤੀ ਉਕਤ ਦੋਵਾਂ ਸਮਾਂ-ਸੀਮਾਵਾਂ ’ਤੇ ਆਪਣਾ ਬਕਾਇਆ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਬਾਅਦ ਵਿੱਚ ਉਸ ਨੂੰ ਬਣਦੀ ਰਕਮ ’ਤੇ 20 ਫ਼ੀਸਦੀ ਜੁਰਮਾਨਾ ਅਤੇ ਬਕਾਏ ਦੀ ਮਿਤੀ ਤੋਂ 18 ਫ਼ੀਸਦੀ ਵਿਆਜ ਸਮੇਤ ਆਪਣਾ ਟੈਕਸ ਜਮ੍ਹਾਂ ਕਰਵਾਉਣਾ ਪਵੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਨਵਾਂਸ਼ਹਿਰ, ਰਾਹੋਂ, ਬੰਗਾ ਅਤੇ ਬਲਾਚੌਰ ਦੀ ਹਦੂਦ ’ਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਬਕਾਇਆ ਹਾਊਸ/ਪ੍ਰਾਪਰਟੀ ਟੈਕਸ ਸਰਕਾਰ ਦੀ ਉਕਤ ਛੋਟ ਯੋਜਨਾ ਤਹਿਤ ਤੁਰੰਤ ਜਮ੍ਹਾਂ ਕਰਵਾ ਕੇ, ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।

ਪੰਜਾਬ ਸਰਕਾਰ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜੈਨ ਸਟ੍ਰੀਟ ਰਾਹੋਂ ਨੂੰ ਕੰਨਟੇਨਮੈਂਟ ਜ਼ੋਨ ਐਲਾਨਿਆ

punjab newsline
July 07, 2020 02:26 PM
More

ਨਵਾਂਸ਼ਹਿਰ:ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਰਾਹੋਂ ਦੀ ਜੈਨ ਸਟ੍ਰੀਟ ਨੂੰ ਕੰਨਟੇਨਮੈਂਟ ਜੌਨ ਅਤੇ ਮੁਹੱਲਾ ਰੌਂਤਾ ਨੂੰ ਮਾਈਕ੍ਰੋ ਕੰਨਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ। ਇਹ ਫੈਸਲਾ ਕੋਰਨਾ ਵਾਇਰਸ ਦੀ ਇਨ੍ਹਾਂ ਇਲਾਕਿਆਂ ’ਚ ਰੋਕਥਾਮ ਦੇ ਉਦੇਸ਼ ਨਾਲ ਲਿਆ ਗਿਆ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਇਲਾਕਿਆਂ ’ਚ ਸਰਕਾਰ ਵੱਲੋਂ  ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੰਨਟੇਨਮੈਂਟ ਪਲਾਨ ਅਤੇ ਐਡਵਾਇਜ਼ਰੀ ਲਾਗੂ ਰਹੇਗੀ, ਜਿਸ ਤਹਿਤ ਉਕਤ ਇਲਾਕੇ ਪੂਰੀ ਤਰ੍ਹਾਂ ਸੀਲ ਰਹਿਣਗੇ। ਇਨ੍ਹਾਂ ਇਲਾਕਿਆਂ ’ਚ
ਲੋਕਾਂ ਦੀਆਂ ਗਤੀਵਿਧੀਆਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਸਕੂਲ, ਦਫ਼ਤਰ ਬੰਦ ਰਹਿਣਗੇ ਅਤੇ ਲੋਕਾਂ ਦਾ ਇਕੱਠ ਹੋਣ ’ਤੇ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਇਲਾਕਿਆਂ ’ਚ ਸਰਕਾਰੀ ਤੇ ਮੈਡੀਕਲ ਵਾਹਨਾਂ ਨੂੰ ਛੱਡ ਕੇ, ਦੂਸਰੇ ਵਾਹਨਾਂ ਦੇ ਚੱਲਣ ’ਤੇ ਪਾਬੰਦੀ ਰਹੇਗੀ। ਉਕਤ ਇਲਾਕੇ ’ਚ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਘਰ-ਘਰ ਸਰਵੇਖਣ ਕਰਕੇ ਪਾਜ਼ਿਟਿਵ ਮਰੀਜ਼ਾਂ ਦੇ ਸੰਪਰਕ ’ਚ ਆਉਣ ਵਾਲੇ ਲੋਕਾਂ ਦੀ ਸੂਚੀ ਬਣਾਈ ਜਾਵੇਗੀ। ਇਨ੍ਹਾਂ ਇਲਾਕਿਆਂ ’ਚ ਕੋਵਿਡ-19 ਦੇ ਸ਼ੱਕੀ ਕੇਸਾਂ ਨੂੰ ਘਰਾਂ ’ਚ ਇਕਾਂਸਵਾਸ ਕੀਤਾ ਜਾਵੇਗਾ। ਇਨ੍ਹਾਂ ਇਲਾਕਿਆਂ ’ਚ ਜ਼ਰੂਰੀ ਵਸਤਾਂ ਦੀ ਸਪਲਾਈ ਅਤੇ ਮੈਡੀਕਲ ਸਹੂਲਤਾਂ ਜਾਰੀ ਰਹਿਣਗੀਆਂ।
 ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 3 ਜੁਲਾਈ ਨੂੰ ਕੰਨਟੇਨਮੈਂਟ ਜ਼ੋਨ ਅਤੇ ਬਫ਼ਰ ਜ਼ੋਨ ’ਚ ਗਤੀਵਿਧੀਆਂ ਦੀ ਯੋਜਨਾ ਬਣਾਉਣ ਅਤੇ ਲਾਗੂ ਕਰਵਾਉਣ ਲਈ ਬਣਾਈ ਗਈ ਜ਼ਿਲ੍ਹਾ ਯੋਜਨਾ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Punjab

ਪੰਜਾਬ ਸਰਕਾਰ ਵੱਲੋਂ ਵਿਸਾਖੀ ਬੰਪਰ-2020 ਦੀਆਂ ਵਿਕੀਆਂ ਟਿਕਟਾਂ ਦੇ ਪੈਸੇ ਹੋਣਗੇ ਵਾਪਿਸ

punjab newsline
July 07, 2020 10:40 AM
More

ਚੰਡੀਗੜ:ਪੰਜਾਬ ਸਰਕਾਰ ਵੱਲੋਂ ਵਿਸਾਖੀ ਬੰਪਰ-2020 ਦੀਆਂ ਵਿਕੀਆਂ ਟਿਕਟਾਂ ਦੇ ਖਰੀਦਦਾਰ ਨੂੰ ਪੈਸੇ ਵਾਪਸ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ ਪੰਜਾਬ ਸਟੇਟ ਲਾਟਰੀਜ਼ ਵਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਵਿੱਚ ਲਗਾਏ ਗਏ ਲਾਕਡਾਊਨ/ਕਰਫਿਊ ਕਾਰਨ ਪੰਜਾਬ ਸਟੇਟ ਵਿਸਾਖੀ ਬੰਪਰ-2020 ਦਾ ਡਰਾਅ 12 ਅਪ੍ਰੈਲ 2020 ਨੂੰ ਰੱਦ ਕਰ ਦਿੱਤਾ ਗਿਆ ਸੀ।
ਬੁਲਾਰੇ ਅਨੁਸਾਰ ਇਸ ਸਬੰਧੀ ਪੰਜਾਬ ਲਾਟਰੀ ਵਿਭਾਗ ਵੱਲੋਂ ਲਾਟਰੀ ਡਰਾਅ ਦੇ ਰੱਦ ਕੀਤੇ ਪਬਲਿਕ ਨੋਟਿਸ ਵਿੱਚ ਹੀ ਸੂਚਿਤ ਕਰ ਦਿੱਤਾ ਗਿਆ ਸੀ ਕਿ ਟਿਕਟ ਖਰੀਦਦਾਰ ਵਿਸਾਖੀ ਬੰਪਰ-2020 ਦੀਆਂ ਟਿਕਟਾਂ ਦੇ ਪੈਸੇ ਸਬੰਧਤ ਸੈਲਰ/ਰਿਟੇਲਰ/ਡਾਕਘਰ ਤੋਂ ਪ੍ਰਾਪਤ ਕਰ ਸਕਦੇ ਹਨ।
ਉਨ•ਾਂ ਦੱਸਿਆ ਕਿ ਲਾਟਰੀ ਵਿਭਾਗ ਵੱਲੋਂ ਟਿਕਟਾਂ ਦੀ ਵਿਕਰੀ ਦੋ ਏਜੰਸੀਆਂ ਮੈਸ: ਸਕਿੱਲ ਲੋਟੋ ਸਲਿਊਸ਼ਨਜ ਪ੍ਰਾਈਵੇਟ ਲਿਮਟਿਡ ਲੁਧਿਆਣਾ ਅਤੇ ਮੈਸ: ਐਮ.ਐਨ.ਸੀ. ਪ੍ਰਾਪਰਟੀ ਡਿਵੈਲਪਰ ਪ੍ਰਾਈਵੇਟ ਲਿਮਟਿਡ ਲੁਧਿਆਣਾ ਅਤੇ ਪੰਜਾਬ ਦੇ ਡਾਕ ਘਰਾਂ ਰਾਹੀਂ ਕੀਤੀ ਜਾਂਦੀ ਹੈ। ਉਨ•ਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਪੰਜਾਬ ਰਾਜ ਵਿਸਾਖੀ ਬੰਪਰ-2020 ਦੀ ਟਿਕਟ ਖਰੀਦੀ  ਹੈ ਤਾਂ ਉਹ ਸਬੰਧਤ ਵਿਕਰੇਤਾ ਜਾਂ ਰਿਟੇਲਰ ਤੋਂ ਟਿਕਟ ਵਾਪਸ ਕਰਕੇ ਪੈਸੇ ਪ੍ਰਾਪਤ ਕਰ ਸਕਦਾ ਹੈ। ਕਾਬਿਲੇਗੌਰ ਹੈ ਕਿ ਲਾਟਰੀ ਵਿਭਾਗ ਕਿਸੇ ਵੀ ਬੰਪਰ ਦੀਆਂ ਟਿਕਟਾਂ ਸਿੱਧੇ ਤੌਰ 'ਤੇ ਖੁਦ ਮਾਰਕੀਟ ਵਿੱਚ ਨਹੀਂ ਵੇਚਦਾ।
ਰਾਖੀ ਬੰਪਰ ਦੀਆਂ ਟਿਕਟਾਂ ਦੀ ਵਿਕਰੀ ਸ਼ੁਰੂ:
ਪੰਜਾਬ ਦੇ ਲਾਟਰੀ ਵਿਭਾਗ ਵੱਲੋਂ ਰੱਖੜੀ ਤਿਓਹਾਰ ਦੇ ਮੌਕੇ 'ਤੇ ਰਾਖੀ ਬੰਪਰ-2020 ਦੀਆਂ ਟਿਕਟਾਂ ਦੀ  ਵਿਕਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਾ ਡਰਾਅ 20 ਅਗਸਤ 2020 ਨੂੰ ਕੱਢਿਆ ਜਾਵੇਗਾ ਅਤੇ ਹਰ ਸਾਲ ਦੀ ਤਰ•ਾਂ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਵਿਕੀਆਂ ਹੋਈਆਂ ਟਿਕਟਾਂ ਵਿਚੋਂ ਹੀ ਕੱਢਿਆ ਜਾਵੇਗਾ। ਇਕ ਟਿਕਟ ਦੀ ਕੀਮਤ 250 ਰੁਪਏ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਰਾਜ ਦੇ ਲਾਟਰੀ ਬੰਪਰਾਂ ਦੀ ਲੋਕਪ੍ਰਿਅਤਾ ਨੂੰ ਵੇਖਦੇ  ਹੋਏ ਇਸ ਬੰਪਰ ਦੀ ਕਾਫੀ ਮੰਗ ਹੈ।

Copyright © 2020, Punjab Newsline, Canada, All rights reserved. Terms & Conditions Privacy Policy