ਖ਼ਬਰਾਂ

ਅੱਤਵਾਦੀ ਹਮਲਾ

ਮੁੰਬਈ ਦੀ ਤਰਜ 'ਤੇ ਗੁਜਰਾਤ ਚੋਣਾਂ ਦੌਰਾਨ ਹੋ ਸਕਦੈ ਅੱਤਵਾਦੀ ਹਮਲਾ

October 27, 2017 04:36 PM
More

ਅਹਿਮਦਾਬਾਦ, 27 ਅਕਤੂਬਰ : ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਮੁੰਬਈ ਦੀ ਤਰਜ 'ਤੇ ਹੋਏ 26/11 ਜਿਹਾ ਹਮਲਾ ਹੋ ਸਕਦਾ ਹੈ। ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਇਹ ਹਮਲਾ ਸਮੁੰਦਰੀ ਰਸਤੇ ਦੇ ਜ਼ਰੀਏ ਕਰਵਾ ਸਕਦੀ ਹੈ। ਸਾਡੀ ਖੁਫ਼ੀਆ ਏਜੰਸੀਆਂ ਦਾ ਕਹਿਣਾ ਹੈ ਕਿ ਅਜਿਹਾ ਸ਼ੱਕ ਇਸ ਲਈ ਹੈ ਕਿਉਂਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਅਜਿਹੀ ਸਰਗਰਮੀਆਂ ਨੂੰ ਅੰਜ਼ਾਮ ਦਿੱਤਾ ਹੈ।

ਪਿਛਲੇ ਦਿਨੀਂ ਗੁਜਰਾਤ ਸਥਿਤ ਕੌਮਾਂਤਰੀ ਸਮੁੰਦਰੀ ਸਰਹੱਦ ਵਿਚ ਪਾਕਿਸਤਾਨ ਦੇ ਸੈਨਿਕਾਂ ਨੇ ਭਾਰਤੀ ਮਛੇਰਿਆਂ ਤੋਂ ਉਨ੍ਹਾਂ ਦੇ ਪਛਾਣ ਪੱਤਰ ਅਤੇ ਸਮੁੰਦਰੀ ਉਪਕਰਣ ਖੋਹ ਲਏ ਸੀ। ਏਜੰਸੀਆਂ ਨੂੰ ਸ਼ੱਕ ਹੈ ਕਿ ਉਹ ਇਨ੍ਹਾਂ ਦਾ ਇਸਤੇਮਾਲ ਅੱਤਵਾਦੀ ਹਮਲੇ ਵਿਚ ਕਰ ਸਕਦੇ ਹਨ। ਗੁਜਰਾਤ ਚੋਣਾਂ ਵਿਚ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੇ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਨ ਤੇ ਕਾਂਗਰਸ ਵਲੋਂ  ਸੋਨੀਆ ਗਾਂਧੀ ਅਤੇ ਰਾਹੁਲ ਦੀ ਕਈ ਰੈਲੀਆਂ ਅਤੇ ਪ੍ਰੋਗਰਾਮ ਹੋ ਸਕਦੇ ਹਨ। ਇਨ੍ਹਾਂ ਵਿਚ ਲੱਖਾਂ ਦੀ ਭੀੜ ਜੁਟਣ ਦੀ ਸੰਭਾਵਨਾ ਹੈ। ਹਮਲਾ ਅਜਿਹੀ ਹੀ ਭੀੜ ਵਾਲੇ ਪ੍ਰੋਗਰਾਮ ਵਿਚ ਹੋਣ ਦਾ ਸ਼ੱਕ ਹੈ।  ਇਹੀ ਕਾਰਨ ਹੈ ਕਿ ਏਜੰਸੀਆਂ ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। 

ਪਿਛਲੇ ਦਿਨੀਂ ਪੋਰਬੰਦਰ ਵਿਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਸੈਨਿਕਾਂ ਨੇ ਚਾਰ ਕਿਸ਼ਤੀਆਂ ਨੂੰ ਫੜਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਛੱਡ ਦਿੱਤਾ ਸੀ। ਦਰਅਸਲ ਅਰਬ ਸਾਗਰ ਵਿਚ ਸਰਹੱਦ ਰੇਖਾ ਸਪਸ਼ਟ ਨਹੀ ਹੈ। ਇਸ ਲਈ ਹਮੇਸ਼ਾ ਮਛੇਰੇ ਚਲੇ ਜਾਂਦੇ ਹਨ। ਭਾਰਤ ਅਤੇ ਪਾਕਿ ਦੇ ਸੈਨਿਕ ਇਕ ਦੂਜੇ ਦੇ ਮਛੇਰਿਆਂ ਨੂੰ ਫੜ ਲੈਂਦੇ ਹਨ ਜਾਂ ਪੁਛÎਗਿੱਛ ਕਰਕੇ ਛੱਡ ਦਿੰਦੇ ਹਨ। ਇਨ੍ਹਾਂ ਨਾਲ ਵੀ ਇਸ ਤਰ੍ਹਾਂ ਹੀ ਹੋਇਆ। ਪੁਛਗਿੱਛ ਦੌਰਾਨ ਪਾਕਿਸਤਾਨੀ ਸੈÎਨਿਕਾਂ ਨੇ  ਉਨ੍ਹਾਂ ਦੇ ਯੂਨਿਕ ਆਈਡੀ ਉਪਕਰਣ ਅਤੇ ਪਛਾਣ ਪੱਤਰ ਖੋਹ ਲਏ ਸੀ। ਯੂਆਈਡੀ ਉਪਕਰਣ ਉਹ ਹੁੰਦੇ ਹਨ ਜੋ ਰਜਿਸਟਰਡ ਹੁੰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅਜਿਹੇ ਹੀ ਉਪਕਰਣ ਦਾ ਇਸਤੇਮਾਲ ਕਰਕੇ ਗੁਜਰਾਤ ਵਿਚ ਅੱਤਵਾਦੀ ਹਮਲਾ ਹੋ ਸਕਦਾ ਹੈ।

Punjab Health

ਸਿਹਤ ਵਿਭਾਗ ਵੱਲੋਂ ਮੈਡੀਕਲ ਅਧਿਕਾਰੀਆਂ (ਮਾਹਰਾਂ) ਦੀਆਂ 323 ਅਸਾਮੀਆਂ ਲਈ ਇੰਟਰਵਿਊ ਰਾਹੀਂ ਕੀਤੀ ਜਾਵੇਗੀ ਭਰਤੀ

Punjab News Line
August 07, 2020 04:23 PM
More

ਚੰਡੀਗੜ੍ਹ:ਕੋਵਿਡ-19 ਮਹਾਂਮਾਰੀ ਦੌਰਾਨ ਮਾਹਰਾਂ ਦੀ ਘਾਟ ਪੂਰਾ ਕਰਨ ਲਈ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਰੈਗੂਲਰ ਅਧਾਰ 'ਤੇ ਮੈਡੀਕਲ ਅਧਿਕਾਰੀਆਂ (ਮਾਹਰਾਂ) ਦੀਆਂ 323 ਅਸਾਮੀਆਂ ਦੀ  ਭਰਤੀ ਇੰਟਰਵਿਊ ਰਾਹੀਂ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਸਪਤਾਲਾਂ ਵਿੱਚ ਮਾਹਿਰਾਂ ਦੀਆਂ ਖਾਲੀ ਅਸਾਮੀਆਂ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਸੂਬੇ ਦੇ ਦਿਹਾਤੀ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸਿਹਤ ਵਿਭਾਗ ਵਿਚ ਮਾਹਿਰਾਂ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਉਹ ਕੋਰੋਨਾ ਵਾਇਰਸ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾ ਸਕਣ।
ਭਰਤੀ ਸਬੰਧੀ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ 37 ਅਨੈਸਥੀਸੀਆ, 4 ਈ.ਐਨ.ਟੀ., 44 ਜਨਰਲ ਸਰਜਰੀ, 25 ਗਾਇਨੀਕੋਲੋਜੀ, 56 ਮੈਡੀਸਨ, 6 ਓਪਥਲੈਮੋਲੋਜੀ, 4 ਆਰਥੋਪੀਡਿਕਸ, 4 ਪੈਥੋਲੋਜੀ, 83 ਪੀਡੀਆਟ੍ਰਿਕਸ, 1 ਸਾਇਕੇਟਰੀ, 45 ਰੇਡੀਓਲੌਜੀ, 7 ਸਕੀਨ ਅਤੇ  ਵੀ ਡੀ ਅਤੇ 7 ਹੀ ਟੀ ਬੀ ਐਂਡ ਚੈਸਟ ਦੀਆਂ ਮਾਹਰ ਡਾਕਟਰਾਂ ਦੀ ਅਸਾਮੀਆਂ ਦੀ ਭਰਤੀ ਇੰਟਰਵਿਊ ਰਾਹੀਂ ਕੀਤੀ ਜਾਵੇਗੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ 470 ਬਿਨੈਕਾਰ ਨੇ ਅਪਲਾਈ ਕੀਤਾ ਹੈ ਜਦ ਕਿ ਇਹਨਾਂ ਯੋਗ ਉਮੀਦਵਾਰਾਂ ਤੋਂ ਆਨਨਲਾਈਨ ਬਿਨੈ ਪੱਤਰ ਮੰਗੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਪੈਟਰਨ ਅਨੁਸਾਰ ਤਨਖਾਹ ਅਤੇ ਹੋਰ ਭੱਤੇ ਦਿੱਤੇ ਜਾਣਗੇ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਮੈਡੀਸਨ ਅਤੇ ਟੀ ਬੀ ਐਂਡ ਚੈਸਟ ਦੀ ਇੰਟਰਵਿਊ 8 ਅਗਸਤ ਅਤੇ ਅਨੈਸਥੀਸੀਆ ਅਤੇ ਰੇਡੀਓਲੌਜੀ ਦੀ ਇੰਟਰਵਿਊ 9 ਅਗਸਤ ਨੂੰ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ, ਪਰਿਵਾਰ ਕਲਿਆਣ ਭਵਨ, ਸੈਕਟਰ-34-ਏ, ਚੰਡੀਗੜ੍ਹ ਵਿਖੇ ਕੀਤੀ ਜਾਵੇਗੀ। ਹਾਲਾਂਕਿ, ਮਾਹਰ ਈ.ਐਨ.ਟੀ., ਜਨਰਲ ਸਰਜਰੀ, ਗਾਇਨੀਕੋਲੋਜੀ, ਓਪਥਲੈਮੋਲੋਜੀ, ਆਰਥੋਪੀਡਿਕਸ, ਪੈਥੋਲੋਜੀ, ਪੀਡੀਆਟ੍ਰਿਕਸ, ਸਾਇਕੇਟਰੀ, ਸਕਿਨ ਅਤੇ ਵੀਡੀ ਦੇ ਇੰਟਰਵਿਊ ਬਾਰੇ ਕੁੱਝ ਸਮੇਂ ਵਿੱਚ ਸੂਚਿਤ ਕੀਤਾ ਜਾਵੇਗਾ।

Sikh Religion

ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਗੁਆਚਿਆ ਸਰੂਪ ਲੱਭਣ 'ਚ ਪੁਲਸ ਦੀ ਨਾਕਾਮੀ ਖਿਲਾਫ ਕੀਤੀ ਧਰਨੇ ਦੀ ਅਗਵਾਈ

Punjab News Line
August 07, 2020 03:39 PM
More

ਪਟਿਆਲਾ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲੇ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰ ਸਾਹਿਬ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਚੋਰੀ ਹੋਇਆ ਸਰੂਪ ਲੱਭਣ ਵਿਚ ਪੁਲਸ ਦੀ ਨਾਕਾਮੀ ਖਿਲਾਫ ਇਥੇ ਜ਼ਿਲਾ ਪੁਲਸ ਮੁਖੀ ਦੇ ਦਫ਼ਤਰ ਅੱਗੇ ਧਰਨੇ ਦੀ ਅਗਵਾਈ ਕੀਤੀ ਅਤੇ ਉਨ•ਾਂ ਇਸ ਮਾਮਲੇ 'ਤੇ ਚੁੱਪੀ ਧਾਰਨ ਲਈ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਤੇ ਪਟਿਆਲਾ ਦੇ ਐਮ. ਪੀ. ਪ੍ਰਨੀਤ ਕੌਰ ਦੀ ਨਿਖੇਧੀ ਕੀਤੀ।
ਇਥੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕਰਨ ਉਪਰੰਤ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਨ•ਾਂ ਨੂੰ ਲੰਬੇ ਹੱਥੀਂ ਲਿਆ, ਜਿਨ•ਾਂ ਨੇ ਬੇਅਦਬੀ ਮਾਮਲੇ 'ਤੇ ਰਾਜਨੀਤੀ ਕੀਤੀ ਅਤੇ ਪੁੱਛਿਆ ਕਿ ਇਹ ਜਥੇਬੰਦੀਆਂ ਹੁਣ ਚੁੱਪ ਕਿਉਂ ਹਨ।
ਉਨ•ਾਂ ਕਿਹਾ ਕਿ ਜਿਹੜੀਆਂ ਜਥੇਬੰਦੀਆਂ ਕਾਂਗਰਸ ਨੇ ਖੜ•ੀਆਂ ਕੀਤੀਆਂ ਸਨ, ਉਹ ਲਾਕਡਾਊਨ ਦੌਰਾਨ ਭੱਜ ਗਈਆਂ ਅਤੇ ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਅੱਗੇ ਆਈ। ਉਨ•ਾਂ ਕਿਹਾ ਕਿ ਪਹਿਲੇ ਵਿਸ਼ਵ ਯੁੱਧ ਸਮੇਂ ਲਿਆਂਦੇ ਗਏ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਦੇ ਲਾਪਤਾ ਹੋਣ ਤੋਂ ਬਾਅਦ 15 ਦਿਨ ਲੰਘਣ 'ਤੇ ਵੀ ਇਹ ਜਥੇਬੰਦੀਆਂ ਅਜੇ ਵੀ ਚੁੱਪ ਹਨ।
ਬਾਦਲ ਨੇ ਸਪਸ਼ਟ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ 'ਤੇ ਕਦੇ ਵੀ ਰਾਜਨੀਤੀ ਨਹੀਂ ਕਰੇਗਾ ਅਤੇ ਉਨ•ਾਂ ਨੇ ਕਿਸੇ ਹੋਰ ਮਾਮਲੇ 'ਤੇ ਬੋਲਣ ਤੋਂ ਵੀ ਨਾਹ ਕਰ ਦਿੱਤੀ।
ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਇਥੇ ਸਿਰਫ ਇਸ ਕਰਕੇ ਆਏ ਹਾਂ ਕਿਉਂਕਿ ਜ਼ਿਲਾ ਪੁਲਸ ਆਪਣੀ ਡਿਊਟੀ ਕਰਨ ਵਿਚ ਫੇਲ ਹੋ ਗਈ ਹੈ। ਉਨ•ਾਂ ਐਲਾਨ ਕੀਤਾ ਕਿ ਪਾਰਟੀ ਵਲੋਂ 18 ਅਗਸਤ ਤੱਕ ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ ਲਗਾਤਾਰ ਜਾਰੀ ਰੱਖਿਆ ਜਾਵੇਗਾ, ਜਿਸ ਵਿਚ ਇਹ ਸਰੂਪ ਬਰਾਮਦ ਕਰਨ ਅਤੇ ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਸ਼ਾਂਤਮਈ ਧਰਨੇ ਵਿਚ ਸਿਰਫ 51 ਵਿਅਕਤੀ ਹੀ ਭਾਗ ਲਿਆ ਕਰਨਗੇ। ਉਨ•ਾਂ ਕਿਹਾ ਕਿ 18 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ ਅਤੇ ਜੇਕਰ ਉਦੋਂ ਤੱਕ ਪੁਲਸ ਸਰੂਪ ਬਰਾਮਦ ਨਾ ਕਰ ਸਕੀ ਤੇ ਦੋਸ਼ੀਆਂ ਨੂੰ ਨਾ ਫੜ ਸਕੀ ਤਾਂ ਫਿਰ ਕੋਰ ਕਮੇਟੀ ਦੀ ਮੀਟਿੰਗ ਵਿਚ ਅਗਲੇ ਸੰਘਰਸ਼ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ।
ਬਾਦਲ ਨੇ ਇਸ ਮੌਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਸਿੱਖ ਪੰਥ ਦੀ ਸੇਵਾ ਅਤੇ ਗੁਰੂ ਘਰਾਂ ਦੀ ਸੇਵਾ ਸਭ ਤੋਂ ਵੱਡੀ ਤਰਜੀਹ ਹੈ। ਉਨ•ਾਂ ਕਿਹਾ ਕਿ ਪੰਥ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਹਮੇਸ਼ਾ ਪੂਰਾ ਵਿਸ਼ਵਾਸ਼ ਪ੍ਰਗਟ ਕੀਤਾ ਹੈ ਅਤੇ ਉਨ•ਾਂ ਭਰੋਸਾ ਦਵਾਇਆ ਕਿ ਦੋਵੇਂ ਜਥੇਬੰਦੀਆਂ ਹਮੇਸ਼ਾ ਪੰਥਕ ਸਿਧਾਂਤਾਂ 'ਤੇ ਡਟ ਕੇ ਪਹਿਰਾ ਦੇਣਗੀਆਂ। ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੇਵਾ ਵਿਚ ਵਿਸ਼ਵਾਸ਼ ਰੱਖਦਾ ਹੈ ਅਤੇ ਇਸ ਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ•ਾਂ ਕਿਹਾ ਕਿ ਅਸੀਂ ਕਦੇ ਵੀ ਕੈ. ਅਮਰਿੰਦਰ ਸਿੰਘ ਵਾਂਗ ਝੂਠੀ ਸਹੁੰ ਨਹੀਂ ਖਾਧੀ ਜਦੋਂ ਕਿ ਕੈਪਟਨ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਲਈ ਭਰਮਾਉਣ ਵਾਸਤੇ ਸਿੱਖ ਕੌਮ ਨੂੰ ਗੁੰਮਰਾਹ ਕੀਤਾ ਅਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ।
ਧਰਨੇ ਨੂੰ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਚਰਨਜੀਤ ਸਿੰਘ ਅਟਵਾਲ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਹਰਪਾਲ ਜੁਨੇਜਾ ਨੇ ਵੀ ਸੰਬੋਧਨ ਕੀਤਾ।
ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਕਿਵੇਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦਾ ਮੋਬਾਈਲ ਗੁੰਮ ਹੋ ਜਾਣ 'ਤੇ ਪਟਿਆਲਾ ਪੁਲਸ ਤੁਰੰਤ ਹਰਕਤ ਵਿਚ ਆ ਗਈ ਸੀ ਤੇ 24 ਘੰਟਿਆਂ ਵਿਚ ਹੀ ਮੋਬਾਈਲ ਫੋਨ ਲੱਭ ਲਿਆ ਸੀ ਪਰ ਕਈ ਦਿਨ ਬੀਤਣ ਦੇ ਬਾਵਜੂਦ ਵੀ ਗੁਆਚੇ ਸਰੂਪ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਰੂ ਪੰਥ ਅਤੇ ਗੁਰੂ ਗੰ੍ਰਥ ਦੇ ਸਨਮਾਨ ਲਈ ਸੰਘਰਸ਼ ਕਰੇਗਾ ਅਤੇ ਉਨ•ਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹ ਘਟਨਾ ਮੁੱਖ ਮੰਤਰੀ ਦੇ ਜੱਦੀ ਜ਼ਿਲੇ ਵਿਚ ਵਾਪਰੀ ਹੈ ਅਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸ ਉਪਰੰਤ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ ਨੇ ਐਸ. ਐਸ. ਪੀ. ਨਾਲ ਮੁਲਾਕਾਤ ਕੀਤੀ ਅਤੇ ਉਨ•ਾਂ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਅਤੇ ਉਨ•ਾਂ ਨੂੰ ਪਵਿੱਤਰ ਸਰੂਪ ਬਰਾਮਦ ਕਰਨ ਅਤੇ ਮਨੁੱਖਤਾ ਖਿਲਾਫ ਇਸ ਅਪਰਾਧ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ। 

ਪੰਜਾਬ ਸਰਕਾਰ

ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ; ਵੱਖ-ਵੱਖ ਪ੍ਰਾਜੈਕਟਾਂ ਲਈ ਜੰਗਲਾਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣਗੀਆਂ ਆਨਲਾਈਨ

Punjab News Line
August 07, 2020 03:26 PM
More

ਚੰਡੀਗੜ:ਕੋਵਿਡ ਮਹਾਂਮਾਰੀ ਦੇ ਦੌਰ ’ਚ ਜਦੋਂ ਬੇਰੋਜ਼ਗਾਰੀ ਭਾਰੂ ਹੈ, ਅਜਿਹੇ ਮੌਕੇ ਜੰਗਲਾਤ ਵਿਭਾਗ ਪੰਜਾਬ ਨੇ ਨਿਵੇਸ਼ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਨਵੇਂ ਨਿਵੇਸ਼ ਪ੍ਰਾਜੈਕਟਾਂ ਲਈ ਵਿਭਾਗੀ ਮਨਜ਼ੂਰੀਆਂ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆ ਨੂੰ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ।

ਵਿਭਾਗੀ ਕੰਮਕਾਜ ਵਿੱਚੋਂ ਲਾਲ ਫੀਤਾਸ਼ਾਹੀ ਤੇ ਬੇਲੋੜੀਆਂ ਦੇਰੀਆਂ ਖ਼ਤਮ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ’ਚ ਨਿਵੇਸ਼ ਨੂੰ ਵਧਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ, ਇਸੇ ਦਿਸ਼ਾ ’ਚ ਹੁਣ ਜੰਗਲਾਤ ਵਿਭਾਗ ਵੱਖ-ਵੱਖ ਨਵੇਂ ਨਿਵੇਸ਼ ਪ੍ਰਾਜੈਕਟਾਂ ਦੀਆਂ ਮਨਜ਼ੂਰੀਆਂ ਆਨਲਾਈਨ ਦੇਵੇਗਾ। ਉਨਾਂ ਕਿਹਾ ਕਿ ਇਸ ਕਦਮ ਨਾਲ ਜਿੱਥੇ ਵੱਖ-ਵੱਖ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਹੋਣੇ ਯਕੀਨੀ ਬਣਨਗੇ, ਉੱਥੇ ਹੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਸ. ਧਰਮਸੋਤ ਨੇ ਦੱਸਿਆ ਕਿ ਕਿ ਸਾਰੇ ਵਿਭਾਗ ਸਾਂਝੇ ਤੌਰ ’ਤੇ ਜ਼ਿਲ੍ਹੇਵਾਰ ਕੈਂਪ ਲਾ ਕੇ ਮਨਜ਼ੂਰੀਆਂ ਦੇਣਗੇ। ਉਨਾਂ ਦੱਸਿਆ ਕਿ ਪੰਜਾਬ ਦੇ ਹਰ ਜਿਲੇ ਵਿੱਚ ਐਫ.ਸੀ.ਏ. ਕੇਸਾਂ ਸਬੰਧੀ ਜੰਗਲਾਤ ਵਿਭਾਗ ਵੱਲੋੋਂ ਕੈਂਪਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿੱਚ ਸਬੰਧਤ ਜਿਲੇ ਦੇ ਡਿਪਟੀ ਕਮਿਸ਼ਨਰ, ਵਣ ਮੰਡਲ ਅਫਸਰ, ਪੀ.ਡਬਲਿਯੂ.ਡੀ./ ਐਨ.ਐਚ.ਏ.ਆਈ., ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਮੰਡੀ ਬੋਰਡ, ਇਰੀਗੇਸ਼ਨ ਅਤੇ ਯੂਜ਼ਰ ਏਜੰਸੀਆਂ ਆਦਿ ਦੇ ਨੁਮਾਇੰਦੇ ਹਾਜ਼ਰ ਹੋਣਗੇ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ’ਚ ਵੱਖ-ਵੱਖ ਮਸਲਿਆਂ ਮੌਕੇ ’ਤੇ ਨਜਿੱਠਿਆ ਜਾਵੇਗਾ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਦੇ ਪ੍ਰਚਾਰ ਲਈ ਰੇਡੀਓ ਅਤੇ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਜਾਣਗੇ।

ਜੰਗਲਾਤ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਫਾਰੈਸਟ ਕਲੀਅਰੈਂਸ ਦੇ ਕੇਸਾਂ ਨੂੰ ਪੇਪਰ ਲੈਸ ਕਰ ਦਿੱਤਾ ਗਿਆ ਹੈ ਅਤੇ ਹੁਣ ਹਰ ਕੇਸ ਨੂੰ ਈ-ਆਫਿਸ ਰਾਹੀਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਿਸਟਮ ਨੂੰ ਹੋਰ ਅਸਰਦਾਰ ਬਣਾਉਣ ਲਈ ਐਫ.ਸੀ.ਏ. ਕੇਸ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਭੇਜਣ ਲਈ ਸਿੰਗਲ ਫਾਇਲ ਪ੍ਰੋਸੈਸ ਅਪਣਾਇਆ ਜਾਵੇਗਾ, ਜਿਸ ਨਾਲ ਫਾਰੈਸਟ ਕਲੀਅਰੈਂਸ ਦੇ ਕੇਸਾਂ ਦੀ ਪ੍ਰਵਾਨਗੀ ਵਿੱਚ ਘੱਟ ਤੋਂ ਘੱਟ ਸਮਾਂ ਲੱਗੇਗਾ, ਜਿਸ ਨਾਲ ਸਬੰਧਤਾਂ ਨੂੰ ਨਿੱਜੀ ਤੌਰ ’ਤੇ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।

ਸ. ਧਰਮਸੋਤ ਨੇ ਦੱਸਿਆ ਕਿ ਇਹ ਫੈਸਲਾ ਵੀ ਲਿਆ ਗਿਆ ਕਿ ਫਾਰੈਸਟ ਕਲੀਅਰੈਂਸ ਦੇ ਕੇਸਾਂ ਵਿੱਚ ਸਿਧਾਂਤਕ ਪ੍ਰਵਾਨਗੀ ਤੋਂ ਬਾਅਦ ਵਿਭਾਗ ਦੇ ਨੋਡਲ ਅਫਸਰ (ਐਫ.ਸੀ.ਏ.), ਸਮੁੱਚੀਆਂ ਸ਼ਰਤਾਂ ਵਾਚਣ ਮਗਰੋਂ ਅੰਤਿਮ ਪ੍ਰਵਾਨਗੀ ਜਾਰੀ ਕਰਨਗੇ। ਉਨਾਂ ਕਿਹਾ ਕਿ ਸੂਬੇ ’ਚ ਜਿਹੜੇ ਜੰਗਲ ਅਬਾਦੀ ਦੇ ਨਾਲ ਲਗਦੇ ਹਨ, ਉਨਾਂ ਨੂੰ ਨਗਰ ਵਣ ਦੇ ਤੌਰ ਤੇ ਵਿਕਸਿਤ ਕੀਤੇ ਜਾਣ ਦੀ ਤਜਵੀਜ਼ ਤਿਆਰ ਕਰਕੇ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ।

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਚੋਰੀ ਕਰਨ ਵਾਲੇ ਜਲਦ ਕਾਨੂੰਨ ਦੀ ਗ੍ਰਿਫ਼ਤ 'ਚ ਹੋਣਗੇ-ਧਰਮਸੋਤ

Punjab News Line
August 07, 2020 03:02 PM
More

ਪਟਿਆਲਾ:ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਨੂੰ ਚੋਰੀ ਕਰਨ ਦੇ ਦੋਸ਼ੀਆਂ ਨੂੰ ਪਟਿਆਲਾ ਪੁਲਿਸ ਵੱਲੋਂ ਜਲਦ ਬੇਪਰਦ ਕੀਤਾ ਜਾਵੇਗਾ। ਸ. ਧਰਮਸੋਤ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਪਰੰਤੂ ਜਲਦਬਾਜੀ 'ਚ ਕਿਸੇ ਬੇਦੋਸ਼ੇ ਨੂੰ ਵੀ ਫੜਕੇ ਅੰਦਰ ਨਹੀਂ ਕੀਤਾ ਜਾ ਸਕਦਾ।
ਸ. ਧਰਮਸੋਤ ਅੱਜ ਪਟਿਆਲਾ ਵਿਖੇ ਮਿਸ਼ਨ ਫ਼ਤਿਹ ਯੋਧਿਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟਾਂ ਨਾਲ ਸਨਮਾਨਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਵੱਲੋਂ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀਂ ਕੀਤੇ ਸਵਾਲ ਦਾ ਜਵਾਬ ਦਿੰਦਆਂ ਸ. ਧਰਮਸੋਤ ਨੇ ਕਿਹਾ ਕਿ ਜਿਹੜੇ ਲੋਕਾਂ ਦੀ ਆਪਣੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ, ਬਰਗਾੜੀ ਵਰਗੇ ਭਿਆਨਕ ਕਾਂਡ ਹੋਏ, ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਤੇ ਸਵਾਲ ਉਠਾਉਣ ਦਾ ਕੋਈ ਅਧਿਕਾਰ ਨਹੀਂ।
ਸ. ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੋਚ 'ਤੇ ਤਰਸ ਆਉਂਦਾ ਹੈ, ਕਿ ਜੋ ਉਸ ਸ਼ਖ਼ਸੀਅਤ ਨੂੰ ਮਰਿਆਦਾ ਦਾ ਪਾਠ ਪੜ੍ਹਾ ਰਹੇ ਹਨ, ਜਿਨ੍ਹਾਂ ਦੇ ਪੁਰਖਿਆਂ 'ਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ। ਇੱਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਕਰਕੇ ਹੋਈਆਂ ਮੌਤਾਂ ਦੁਖਦਾਈ ਹਨ ਪਰੰਤੂ ਕੈਪਟਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਜਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਅਤੇ ਕਤਲ ਦਾ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ।
ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਆਪਣੀ ਸਰਕਾਰ ਸਮੇਂ ਚਿੱਟੇ ਤੇ ਹੋਰ ਨਸ਼ਿਆਂ ਰੂਪੀ ਜਹਿਰ ਦੀ ਖੇਤੀ ਕੀਤੀ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ 'ਤੇ ਸਵਾਲ ਉਠਾਉਣ ਦਾ ਵੀ ਕੋਈ ਅਧਿਕਾਰ ਨਹੀਂ ਹੈ।

Punjab

ਡਿਪਟੀ ਕਮਿਸ਼ਨਰ ਵੱਲੋਂ ਰਾਜਿੰਦਰਾ ਹਸਪਤਾਲ ਦੀ ਐਮ.ਸੀ.ਐਚ. ਇਮਾਰਤ ਦਾ ਦੌਰਾ, ਕੋਵਿਡ ਆਈਸੋਲੇਸ਼ਨ ਵਾਰਡ ਦੀ ਸਥਿਤੀ ਦਾ ਜਾਇਜ਼ਾ

Punjab News Line
August 07, 2020 01:42 PM
More

ਪਟਿਆਲਾ:ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਦੇਰ ਸ਼ਾਮ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮ.ਸੀ.ਐਚ. ਇਮਾਰਤ ਵਿਖੇ ਸਥਾਪਤ ਕੋਵਿਡ ਆਈਸੋਲੇਸ਼ਨ ਵਾਰਡ ਦੀ ਪਹਿਲੀ ਮੰਜ਼ਿਲ ਦਾ ਦੌਰਾ ਕਰਕੇ, ਕੋਵਿਡ ਵਾਰਡ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਡਾਕਟਰਾਂ ਦੇ ਹੌਂਸਲੇ ਬੁਲੰਦ ਹਨ ਅਤੇ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਮਰੀਜਾਂ ਦੇ ਇਲਾਜ ਦੇ ਬਿਹਤਰ ਪ੍ਰਬੰਧ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਰੀਜਾਂ ਦੀ ਗਿਣਤੀ ਵਧਣ 'ਤੇ ਰਾਜਿੰਦਰਾ ਹਸਪਤਾਲ ਵਿਖੇ ਨਵੇਂ ਬਣੇ ਸੁਪਰ ਸਪੈਸ਼ਲਿਟੀ ਬਲਾਕ ਦੀ ਇਮਾਰਤ ਨੂੰ ਵੀ ਕੋਵਿਡ ਆਈਸੋਲੇਸ਼ਨ ਲਈ ਵਰਤਿਆ ਜਾ ਸਕਦਾ ਹੈ, ਜਿਸ ਲਈ ਇਹ ਇਮਾਰਤ ਵੀ ਪੂਰੀ ਤਰ੍ਹਾਂ ਤਿਆਰ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਹਸਪਤਾਲ ਦੇ ਕੋਵਿਡ ਕੇਅਰ ਇੰਚਾਰਜ, ਪੀਡੀਏ ਦੇ ਮੁੱਖ ਪ੍ਰਸ਼ਾਸਕ ਤੇ ਮੈਡੀਕਲ ਸਿਖਿਆ ਤੇ ਖੋਜ ਦੇ ਵਧੀਕ ਸਕੱਤਰ ਸ੍ਰੀਮਤੀਸੁਰਭੀਮਲਿਕ, ਸਹਾਇਕ ਕਮਿਸ਼ਨਰ ਡਾ. ਨਿਰਮਲ ਓਸੀਪਚਨ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਰਮੇਸ਼ ਕੁੰਡਲ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡਾਂਗਵਾਲ ਸਮੇਤ ਹੋਰ ਡਾਕਟਰ ਅਤੇ ਅਧਿਕਾਰੀ ਮੌਜੂਦ ਸਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਮਿਸ਼ਨ ਫ਼ਤਿਹ ਤਹਿਤ ਕਿਸੇ ਵੀ ਕੋਵਿਡ ਮਰੀਜ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਰੀਜਾਂ ਦਾ ਇਲਾਜ ਬਹੁਤ ਹੀ ਬਿਹਤਰ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਵਿਖੇ ਮਰੀਜਾਂ ਦੇ ਵਾਰਸਾਂ ਨੂੰ ਜਾਣਕਾਰੀ ਦੇਣ ਲਈ ਸਥਾਪਤ ਕੀਤੇ ਗਏ ਕਾਲ ਸੈਂਟਰ ਤੋਂ ਹੁਣ ਤੱਕ 125 ਮਰੀਜਾਂ ਦੇ ਵਾਰਸਾਂ ਨੂੰ ਫੋਨ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਸਪਤਾਲ ਦੇ ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਅਤੇ ਦਰਜਾ ਚਾਰ ਅਮਲੇ ਨੂੰ ਵੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ।

Punjab

ਜ਼ਮੀਨ ਹੇਠਲੇ ਪਾਣੀ ਦੀ ਕਮਰਸ਼ੀਅਲ ਵਰਤੋਂ ਵਾਸਤੇ ਇਤਰਾਜ਼ਹੀਣਤਾ ਸਰਟੀਫਿਕੇਟ ਲੈਣਾ ਜ਼ਰੂਰੀ-ਡੀ. ਸੀ

Punjab News Line
August 07, 2020 01:39 PM
More

ਨਵਾਂਸ਼ਹਿਰ:ਜ਼ਿਲਾ ਗਰਾਊਂਡ ਵਾਟਰ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿਚ ਸਾਰੇ ਕਮਰਸ਼ੀਅਲ ਪ੍ਰਾਜੈਕਟਾਂ ਲਈ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਕਰਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ ਲੈਣਾ ਜ਼ਰੂਰੀ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਮੀਨ ਹੇਠਲੇ ਪਾਣੀ ਨੂੰ ਕਮਰਸ਼ੀਅਲ ਤੌਰ ’ਤੇ ਵਰਤਣ ਲਈ ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਤੋਂ ਐਨ. ਓ. ਸੀ ਪ੍ਰਾਪਤ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸੂਚਨਾ ਹਿੱਤ ਸਹਾਇਕ ਜੀਓਲੋਜਿਸਟ ਜਸਪਾਲ ਸਿੰਘ ਨਾਲ ਮੋਬਾਈਲ ਨੰਬਰ 98760-76574 ਉੱਤੇ ਜਾਂ ਜੂਨੀਅਰ ਹਾਈਡਰੋਲੋਜਿਸਟ ਅਰਪਨ ਕੁਮਾਰ ਬੈਨਰਜੀ ਨਾਲ ਨਾਲ 86978-26011 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ, ਸਹਾਇਕ ਜੀਓਲੋਜਿਸਟ ਜਸਪਾਲ ਸਿੰਘ, ਜੂਨੀਅਰ ਹਾਈਡਰੋਲੋਜਿਸਟ ਅਰਪਨ ਕੁਮਾਰ ਬੈਨਰਜੀ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਕੁਮਾਰ ਸ਼ਰਮਾ, ਵਰਕਸ ਮੈਨੇਜਰ ਮਗਨਰੇਗਾ ਜੋਗਾ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Punjab Crime

ਵਿਜੀਲੈਂਸ ਬਿਓਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

Punjab News Line
August 06, 2020 05:14 PM
More

ਚੰਡੀਗੜ:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਨਕੋਦਰ ਸਹਿਰੀ, ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਅਮੀਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸੰਦੀਪ ਕੁਮਾਰ ਵਾਸੀ ਨਕੋਦਰ, ਜਿਲਾ ਜਲੰਧਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 5,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।   

Punjab

ਸ਼ਰਾਬ ਕਾਂਡ ਦੇ ਦੋਸ਼ੀਆਂ ਦੇ ਨਾਲ ਨਾਲ ਸਾਜਿਸਕਰਤਾਵਾਂ ਤੇ ਵੀ ਕਤਲ ਦਾ ਪਰਚਾ ਦਰਜ ਹੋਵੇ ਸੁਨੀਲ ਜਾਖੜ

Punjab News Line
August 06, 2020 04:50 PM
More

ਚੰਡੀਗੜ:ਪੰਜਾਬ  ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਕਿਹਾ ਕਿ ਸ਼ਰਾਬ ਕਾਂਡ ਦੇ ਦੋਸ਼ੀਆਂ ਦੇ ਨਾਲ ਨਾਲ ਇਸ ਮਨੁੱਖਤਾ ਵਿਰੋਧੀ ਕਾਰੇ ਵਿਚ ਸ਼ਾਮਿਲ ਸਾਜਿਸਕਰਤਾਵਾਂ, ਫਾਇਨੈਂਸਰਾਂ, ਸਰਪ੍ਰਸਤਾਂ ਅਤੇ ਆਪਣੀ ਡਿਊਟੀ ਵਿਚ ਅਣਗਹਿਲੀ ਕਰਨ ਵਾਲੇ ਸਾਰੇ ਲੋਕਾਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਮਿਸਾਲੀ ਸਜਾਵਾਂ ਦਿੱਤੀਆਂ ਜਾਣ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਇਹੀ ਰਹੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਨਾਲ ਸੂਬੇ ਵਿਚ ਪਿੱਛਲੇ 10 ਸਾਲ ਤੋਂ ਚੱਲ ਰਿਹਾ ਜੰਗਲ ਰਾਜ ਖਤਮ ਹੋਕੇ ਕਾਨੂੰਨ ਦਾ ਰਾਜ ਸਥਾਪਿਤ ਹੋਇਆ ਸੀ। ਪਰ ਸ਼ਰਾਬ ਕਾਂਡ ਕਾਰਨ ਸਰਕਾਰ ਦੀ ਛਵੀ ਨੂੰ ਵੀ ਵੱਟਾ ਲੱਗਿਆ ਹੈ। ਪਰ ਜਿਸ ਤਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਇਸ ਕਾਰਨ ਹੋਈਆਂ ਮੌਤਾਂ ਨੂੰ ਕਤਲ ਮੰਨਿਆ ਜਾਵੇਗਾ ਅਤੇ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਹੋਵੇਗੀ ਇਸ ਨਾਲ ਲੋਕਾਂ ਦੇ ਮਨਾਂ ਵਿਚ ਸਰਕਾਰ ਪ੍ਰਤੀ ਵਿਸਵਾਸ਼ ਹੋਰ ਪੱਕਾ ਹੋਇਆ ਹੈ ਅਤੇ ਲੋਕ ਮਨਾਂ ਨੂੰ ਸਰਕਾਰ ਦੇ ਇਸ ਨਿਰਣੇ ਨਾਲ ਤਸੱਲੀ ਹੋਈ ਹੈ। ਉਨਾਂ ਨੇ ਕਿਹਾ ਕਿ ਲੋਕਾਂ ਦੇ ਇਸ ਵਿਸਵਾਸ਼ ਨੂੰ ਚਿਰਸਥਾਈ ਬਣਾਈ ਰੱਖਣ ਲਈ ਲਾਜਮੀ ਹੈ ਕਿ ਇਸ ਕੇਸ ਵਿਚ ਜਾਂਚ ਦਾ ਕੰਮ ਤੇਜੀ ਨਾਲ ਹੋਵੇ ਅਤੇ ਦੋਸ਼ੀਆਂ ਦੇ ਨਾਲ ਨਾਲ ਇਸ ਸਾਜਿਸ ਵਿਚ ਸ਼ਾਮਿਲ ਲੋਕਾਂ, ਫਾਇਨੈਂਸਰਾਂ, ਸਰਪ੍ਰਸਤਾਂ ਨੂੰ ਵੀ ਬੇਨਕਾਬ ਕੀਤਾ ਜਾਵੇ ਅਤੇ ਉਨਾਂ ਖਿਲਾਫ ਵੀ ਕਤਲ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਖਿਆ ਹੈ ਕਿ ਇਸ ਕਾਂਡ ਦੀ ਸਰਪ੍ਰਸਤੀ ਵਿਚ ਜੋ ਕੋਈ ਵੀ ਸ਼ਾਮਿਲ ਹੋਵੇਗਾ ਚਾਹੇ ਉਹ ਕੋਈ ਸਿਆਸਤਦਨ ਹੋਵੇ ਜਾਂ ਅਧਿਕਾਰੀ ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ। ਸ੍ਰੀ ਜਾਖੜ ਨੇ ਕਿਹਾ ਕਿ ਇਸ ਤਰਾਂ ਦੇ ਧੰਦਿਆਂ ਦੀਆਂ ਜੜਾਂ 10 15 ਸਾਲ ਡੁੰਘੀਆਂ ਹਨ ਅਤੇ ਇਸ ਵਿਚ ਸ਼ਾਮਿਲ ਲੋਕਾਂ ਨੂੰ ਬੇਨਕਾਬ ਕਰਨਾ ਬਹੁਤ ਜਰੂਰੀ ਹੈ।
ਸ੍ਰੀ ਜਾਖੜ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਇਸ ਮੰਦਭਾਗੀ ਘਟਨਾ ਵਾਪਰਨ ਪਿੱਛੇ ਸਬੰਧਤ ਵਿਭਾਗੀ ਅਧਿਕਾਰੀਆਂ ਦੀ ਅਣਗਹਿਲੀ ਵੀ ਜਿੰਮੇਵਾਰ ਹੈ। ਉਨਾਂ ਨੇ ਕਿਹਾ ਕਿ ਇਸ ਤਰਾਂ ਦੀ ਘਟਨਾ ਦੇ ਦੋਸ਼ੀਆਂ ਦੀ ਜੇਕਰ ਕੋਈ ਅਧਿਕਾਰੀ ਸਰਪ੍ਰਸਤੀ ਕਰ ਰਿਹਾ ਸੀ ਜਾਂ ਕਿਸੇ ਅਧਿਕਾਰੀ ਨੇ ਅਜਿਹਾ ਗਲਤ ਵਰਤਾਰਾ ਰੋਕਣ ਲਈ ਕੋਈ ਕਾਰਵਾਈ ਨਾ ਕਰਕੇ ਆਪਣੇ ਫਰਜਾਂ ਦੀ ਪੂਰਤੀ ਨਹੀਂ ਕੀਤੀ ਤਾਂ ਅਜਿਹੇ ਦੋਨੋਂ ਪ੍ਰਕਾਰ ਦੇ ਲੋਕ ਹੀ ਦੋਸ਼ੀ ਹਨ ਅਤੇ ਇੰਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਅਜਿਹੇ ਅਧਿਕਾਰੀਆਂ ਖਿਲਾਫ ਬਦਲੀ ਅਤੇ ਮੁਅੱਤਲੀ ਹੀ ਕਾਫੀ ਨਹੀਂ ਹੈ ਸਗੋਂ ਇੰਨਾਂ ਖਿਲਾਫ ਅਪਰਾਧਕ ਮਾਮਲੇ ਦਰਜ ਕਰਕੇ ਇੰਨਾਂ ਨੂੰ ਵੀ ਮਿਸਾਲੀ ਸਜਾ ਦਿੱਤੀ ਜਾਵੇ ਤਾਂ ਜੋ ਮੁੜ ਕੋਈ ਆਪਣੇ ਫਰਜਾਂ ਪ੍ਰਤੀ ਅਣਗਹਿਲੀ ਨਾ ਵਰਤੇ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਇਸ ਅਪਰਾਧ ਵਿਚ ਸ਼ਾਮਿਲ ਲੋਕਾਂ ਨੂੰ ਸਜਾ ਦੇਣ ਲਈ ਪੂਰੀ ਤਰਾਂ ਨਾਲ ਦਿ੍ਰੜ ਹੈ ਅਤੇ ਮੁੱਖ ਮੰਤਰੀ ਪੀੜਤਾਂ ਨੂੰ ਫੌਰੀ ਨਿਆਂ ਦਿੱਤਾ ਜਾਣਾ ਯਕੀਨੀ ਬਣਾਉਣ ਦੇ ਨਾਲ ਨਾਲ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣਗੇ।

Punjab

ਸ਼੍ਰੋਮਣੀ ਕਮੇਟੀ ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਪੂਰਾ ਖ਼ਰਚਾ ਚੁੱਕੇਗੀ- ਭਾਈ ਲੌਂਗੋਵਾਲ

Punjab News Line
August 06, 2020 04:49 PM
More

ਚੰਡੀਗੜ੍ਹ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਦੇ ਸਿੱਖਾਂ ਲਈ ਇਕ ਵੱਡਾ ਫੈਸਲਾ ਕੀਤਾ ਹੈ। ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਪ੍ਰਵਾਨ ਕੀਤਾ ਗਿਆ ਕਿ ਅਫ਼ਗਾਨਿਸਤਾਨ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਸਾਰਾ ਖ਼ਰਚਾ ਸ਼੍ਰੋਮਣੀ ਕਮੇਟੀ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਫ਼ਗਾਨਿਸਤਾਨ ਵੱਸਦੇ ਸਿੱਖਾਂ ’ਤੇ ਲਗਾਤਾਰ ਹਮਲੇ ਹੋ ਰਹੇ ਹਨ, ਉਨ੍ਹਾਂ ਦਾ ਜੀਵਨ ਅਤੇ ਇੱਜ਼ਤ ਮਹਿਫੂਜ ਨਹੀਂ ਹੈ। ਇਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨੀ ਸਿੱਖਾਂ ਨੂੰ ਭਾਰਤ ਵਸਾਉਣ ਲਈ ਮੱਦਦ ਕੀਤੀ ਜਾਵੇਗੀ। ਇਥੇ ਆਉਣ ਮਗਰੋਂ ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ ਲਈ ਵੀ ਸਹਿਯੋਗ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਯੂ.ਏ.ਪੀ.ਏ. ਤਹਿਤ ਸਿੱਖ ਨੌਜੁਆਨਾਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਪਾਸੋਂ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਇਸ ਕਾਨੂੰਨ ਦੀ ਆੜ ਹੇਠ ਜਾਣਬੁਝ ਕੇ ਸਿੱਖ ਨੌਜੁਆਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਇਸ ਮਾਮਲੇ ਵਿਚ ਕਾਨੂੰਨੀ ਮੱਦਦ ਵੀ ਕਰੇਗੀ। ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਸਬੰਧੀ ਸੋਸ਼ਲ ਮੀਡੀਆ ’ਤੇ ਮਨਘੜਤ ਬਿਆਨਬਾਜ਼ੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੰਤਿ੍ਰੰਗ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਅੱਜ ਹੀ ਦੀਪ ਸਿੱਧੂ ਨਾਂ ਦੇ ਵਿਅਕਤੀ ਵੱਲੋਂ ਇਕ ਵੀਡਿਓ ਰਾਹੀਂ ਪਾਵਨ ਸਰੂਪ ਨਾਗਪੁਰ ਭੇਜਣ ਦਾ ਸ਼੍ਰੋਮਣੀ ਕਮੇਟੀ ’ਤੇ ਬੇ-ਬੁਨਿਆਦ ਇਲਜਾਮ ਲਗਾਇਆ ਗਿਆ ਹੈ। ਇਸ ਵਿਅਕਤੀ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕਰੇਗੀ।  ਉਨ੍ਹਾਂ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਿਚ ਜਾਂਚ ਜਾਰੀ ਹੈ ਅਤੇ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਭਾਈ ਲੌਂਗੋਵਾਲ ਪਟਿਆਲਾ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚੋਂ ਛੋਟੇ ਅਕਾਰ ਦਾ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਖਿਆ ਕਿ ਕਈ ਹਫ਼ਤੇ ਬੀਤਣ ਮਗਰੋਂ ਵੀ ਇਹ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਭਲਕੇ 7 ਅਗਸਤ ਤੋਂ ਲਗਾਏ ਜਾ ਰਹੇ ਧਰਨੇ ਦੀ ਉਹ 8 ਅਗਸਤ ਨੂੰ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਸਾਹਿਬਾਨ ਨੂੰ ਲਵ ਕੁਛ ਦੀ ਵੰਸ਼ ਵਿੱਚੋਂ ਕਹਿਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਵਗਾੜਨਾ ਸਾਬਕਾ ਜਥੇਦਾਰ ਨੂੰ ਸ਼ੋਭਾ ਨਹੀਂ ਦਿੰਦਾ।
ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਪ੍ਰਮੁਖ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸ਼ਹੀਦ ਭਾਈ ਜੰਗ ਸਿੰਘ ਕਰਨਾਲ, ਸੰਤ ਕਰਤਾਰ ਸਿੰਘ ਬਰਿਆਰਾਂ ਵਾਲੇ, ਸੰਤ ਬਾਬਾ ਹਰਦਵ ਸਿੰਘ ਲੂਲੋਂ ਵਾਲੇ, ਸੰਤ ਹਾਕਮ ਸਿੰਘ ਵਸਾਊਕੋਟ ਅਤੇ ਸ. ਦਲੀਪ ਸਿੰਘ ਤਲਵੰਡੀ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਬੀਬੀ ਕੁਲਦੀਪ ਕੌਰ ਟੌਹੜਾ, ਸ. ਜਸਮੇਰ ਸਿੰਘ ਲਾਛੜੂ, ਬੀਬੀ ਪਰਮਜੀਤ ਕੌਰ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਪਾਲ ਸਿੰਘ ਗੋਰਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਲਖਮੀਰ ਸਿੰਘ, ਸ. ਜਗੀਰ ਸਿੰਘ ਮੈਨੇਜਰ ਆਦਿ ਮੌਜੂਦ ਸਨ।
 

Punjab

ਕੋਵਿਡ-19 ਤੋਂ ਠੀਕ ਹੋਏ ਅਨੀਸ਼ ਗਰਗ ਨੇ ਰਾਜਿੰਦਰਾ ਹਸਪਤਾਲ ਵਿਖੇ ਪਲਾਜ਼ਮਾ ਦੇਣ ਦਾ ਤਜ਼ਰਬਾ ਕੀਤਾ ਸਾਂਝਾ

Punjab News Line
August 06, 2020 04:46 PM
More

ਪਟਿਆਲਾ:ਪਲਾਜ਼ਮਾ ਦੇਣ ਨਾਲ ਕੋਈ ਸਰੀਰਕ ਕਮਜ਼ੋਰੀ ਨਹੀਂ ਆਉਂਦੀ, ਮੈਂ ਖ਼ੁਦ ਆਪਣੀ ਇੱਛਾ ਅਨੁਸਾਰ ਆਪਣੇ ਵਾਹਨ 'ਤੇ ਰਾਜਿੰਦਰਾ ਹਸਪਤਾਲ ਪਹੁੰਚ ਕੇ ਆਪਣਾ ਪਲਾਜ਼ਮਾ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੋਵਿਡ ਤੋ ਠੀਕ ਹੋਣ ਉਪਰੰਤ ਪਲਾਜ਼ਮਾ ਦਾਨ ਦੇਣ ਵਾਲੇ ਸ੍ਰੀ ਅਨੀਸ਼ ਗਰਗ ਵੱਲੋਂ ਕੀਤਾ ਗਿਆ।
ਕਿਤਾਬਾਂ ਵਾਲੇ ਬਾਜ਼ਾਰ ਦੇ ਰਹਿਣ ਵਾਲੇ 30 ਸਾਲਾਂ ਅਨੀਸ਼ ਗਰਗ ਨੇ ਦੱਸਿਆ ਕਿ17ਅਪ੍ਰੈਲ ਨੂੰ ਮੇਰਾ ਕੋਰੋਨਾ ਸਬੰਧੀ ਰਾਜਿੰਦਰਾ ਹਸਪਤਾਲ ਵਿਚ ਟੈਸਟ ਹੋਇਆ ਸੀ ਅਤੇ ਅਗਲੇ ਦਿਨ ਫ਼ੋਨ ਆਇਆ ਕਿ ਤੁਹਾਡੀ ਕੋਵਿਡ ਰਿਪੋਰਟ ਪੌਜਟਿਵ ਆਈ ਹੈ ਜਿਸ ਨਾਲ ਉਸ ਨੂੰ ਕੁੱਝ ਘਬਰਾਹਟ ਵੀ ਹੋਈ, ਕਿਉਂਕਿ ਘਰ ਵਿਚ ਉਨ੍ਹਾਂ ਦੀ ਇੱਕ ਦੋ ਸਾਲ ਛੇ ਮਹੀਨੇ ਦੀ ਛੋਟੀ ਬੱਚੀ ਵੀ ਸੀ।
ਅਨੀਸ਼ ਗਰਗ ਨੇ ਦੱਸਿਆ ਕਿ ਪੌਜਟਿਵ ਆਉਣ 'ਤੇ ਮੈਨੂੰ ਹਸਪਤਾਲ ਲੈ ਗਏ ਅਤੇ ਮੇਰਾ ਸਾਰਾ ਪਰਿਵਾਰ ਜਿਸ ਵਿਚ ਮੇਰੇ ਮਾਤਾ ਪਿਤਾ, ਪਤਨੀ ਅਤੇ ਛੋਟੀ ਬੱਚੀ ਸ਼ਾਮਲ ਸੀ,ਨੂੰ ਵੀ ਰਾਜਿੰਦਰਾ ਹਸਪਤਾਲ ਲੈ ਕੇ ਗਏ ਜਿਥੇ ਸਾਰਿਆਂ ਦੇ ਕੋਵਿਡ ਟੈਸਟ ਹੋਏ ਅਤੇ ਟੈਸਟ ਦੀ ਰਿਪੋਰਟ ਆਉਣ 'ਤੇ ਸਾਰੇ ਕੋਵਿਡ ਪੌਜਟਿਵ ਆਏ।
ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਦਾਖਲ ਹੋਣ 'ਤੇ ਪਹਿਲੇ ਦਿਨ ਘਬਰਾਹਟ ਜ਼ਰੂਰ ਹੋਈ,ਉਸ ਤੋਂ ਬਾਦ ਸਾਨੂੰ ਹਸਪਤਾਲ ਦੇ ਡਾਕਟਰਾਂ ਨੇ ਸਮਝਾਇਆ ਅਤੇ ਹੌਸਲਾ ਦਿੱਤਾ ਕਿ ਘਬਰਾਹਟ ਦੀ ਕੋਈ ਗੱਲ ਨਹੀਂ ਹੈ, ਤੁਹਾਡੇ ਵਿਚ ਕੋਈ ਫਲੂ ਟਾਈਪ ਲੱਛਣ ਨਹੀਂ ਹਨ। ਡਾਕਟਰਾਂ ਨੇ ਸਲਾਹ ਦਿੱਤੀ ਕਿ ਤੁਸੀਂ ਜਿੰਨੀ ਸਮਾਜਿਕ ਦੂਰੀ ਬਣਾ ਕੇ ਰੱਖੋਗੇ,ਮਾਸਕ ਪਾ ਕੇ ਰੱਖੋਗੇ, ਹੱਥਾਂ ਨੂੰ ਵਾਰ ਵਾਰ ਧੋਵੋਗੇ ਅਤੇ ਪਾਣੀ ਵੱਧ ਤੋਂ ਵੱਧ ਪੀਉਗੇ,ਤਾਂ ਤੁਸੀਂ ਜਲਦੀ ਇਸ ਬਿਮਾਰੀ ਤੋਂ ਠੀਕ ਹੋ ਜਾਵੋਗੇ। ਅਨੀਸ਼ ਗਰਗ ਨੇ ਦੱਸਿਆ ਕਿ ਡਾਕਟਰਾਂ ਦੇ ਕਹੇ ਅਨੁਸਾਰ ਸਾਵਧਾਨੀਆਂ ਵਰਤੀਆਂ ਅਤੇ ਇਲਾਜ ਕਰਵਾਇਆ ਅਤੇਕੁੱਝ ਦਿਨਾਂ ਬਾਦ ਮੇਰੇ ਮਾਤਾ ਜੀ ਦੀ ਰਿਪੋਰਟ ਨੈਗੇਟਿਵ ਆਈ ਤੇ ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਕਰ ਦਿੱਤੀ ਗਈ ਅਤੇ28ਦਿਨਾਂ ਬਾਦ ਸਾਡੀ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਸਾਨੂੰ ਸਾਰਿਆਂਨੂੰ ਹਸਪਤਾਲ ਵਿਚੋਂ ਛੁੱਟੀ ਕਰ ਦਿੱਤੀ ਗਈ। ਸਾਨੂੰ ਅਗਲੇ ਸੱਤ ਦਿਨ ਘਰ ਵਿਚ ਹੀ ਏਕਾਤਵਾਸ 'ਚ ਰਹਿਣ ਲਈ ਕਿਹਾ ਗਿਆ ਅਤੇ ਅਜਿਹਾ ਕਰਨ ਨਾਲ ਸੱਤ ਦਿਨਾਂ ਬਾਦ ਅਸੀਂ ਮਹਿਸੂਸ ਕੀਤਾ ਕਿ ਹੁਣ ਅਸੀਂ ਬਿਲਕੁਲ ਠੀਕ ਠਾਕ ਹਾਂ ਅਤੇ ਆਮ ਵਾਂਗ ਜ਼ਿੰਦਗੀ ਬਤੀਤ ਕਰਨ ਲੱਗ ਪਏ।
ਅਨੀਸ਼ ਗਰਗ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਦਾ ਫ਼ੋਨ ਆਇਆ ਕਿ ਰਾਜਿੰਦਰਾ ਹਸਪਤਾਲ ਵਿੱਚ ਪੰਜਾਬ ਸਰਕਾਰ ਵੱਲੋਂ ਕੋਵਿਡ ਪੀੜਤ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾ ਥੈਰੇਪੀ ਸ਼ੁਰੂ ਕੀਤੀ ਗਈ ਹੈ ਅਤੇ ਮੈਨੂੰ ਸਮਾਜ ਸੇਵਾ ਦੇ ਤੌਰ 'ਤੇ ਪਲਾਜ਼ਮਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਪਲਾਜ਼ਮਾ ਦਾ ਨਾਮ ਸੁਣ ਕੇ ਮੇਰੇ ਮਨ ਵਿਚ ਕਾਫ਼ੀ ਸਵਾਲ ਆਏ ਕਿ ਪਲਾਜ਼ਮਾ ਦਾਨ ਕਰਨ ਨਾਲ ਸਰੀਰ ਨੂੰ ਕੀ ਕੋਈ ਨੁਕਸਾਨ ਹੋ ਸਕਦਾ ਹੈ ਜਾਂ ਫਿਰ ਇਸ ਦਾ ਸਾਨੂੰ ਕੀ ਫ਼ਾਇਦਾ ਹੈ ਤੇ ਪਲਾਜ਼ਮਾ ਚੜ੍ਹਾਉਣ ਵਾਲੇ ਨੂੰ ਇਸ ਦਾ ਕੀ ਫ਼ਾਇਦਾ ਹੋ ਸਕਦਾ ਹੈ।
ਜਿਨ੍ਹਾਂ ਦੇ ਜਵਾਬ ਵਿਚ ਡਾ. ਮਲਹੋਤਰਾ ਨੇ ਦੱਸਿਆ ਕਿ ਪਲਾਜ਼ਮਾ ਦੇਣ ਦੇ ਬਾਵਜੂਦ ਵੀ ਤੁਹਾਡੇ ਸਰੀਰ ਵਿੱਚ ਨਵੀਆਂ ਐਂਟੀ ਬਾਡੀਜ਼ ਬਣਨੀਆਂ ਜਾਰੀ ਰਹਿੰਦੀਆਂ ਹਨ ਅਤੇ ਤੁਹਾਡੇ ਸਰੀਰ ਦੀ ਰੋਗ ਰੋਕੂ ਸ਼ਕਤੀ ਵਿੱਚ ਕੋਈ ਫ਼ਰਕ ਨਹੀਂ ਪੈਂਦਾ, ਜਿਸ ਨੂੰ ਪਲਾਜ਼ਮਾ ਚੜ੍ਹੇਗਾ ਉਹ ਪਤਾ ਨਹੀਂ ਕਿਸ ਗੰਭੀਰ ਸਥਿਤੀ ਵਿਚ ਹੋਵੇਗਾ ਪ੍ਰੰਤੂ ਪਲਾਜ਼ਮਾ ਚੜ੍ਹਾਉਣ ਨਾਲ ਉਸ ਦੀ ਜ਼ਿੰਦਗੀ ਬਚ ਸਕਦੀ ਹੈ ਅਤੇ ਇਹ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਹੈ।
ਅਨੀਸ਼ ਗਰਗ ਨੇ ਦੱਸਿਆ ਕਿ ਡਾਕਟਰ ਸਾਹਿਬ ਦੇ ਸਮਝਾਉਣ ਨਾਲ ਸਹਿਮਤ ਹੁੰਦਿਆ ਮੈਂ ਪਲਾਜ਼ਮਾ ਦੇਣ ਲਈ ਤਿਆਰ ਹੋ ਗਿਆ ਤੇ ਮੈਂ25ਜੁਲਾਈ ਨੂੰ ਖ਼ੁਦ ਰਾਜਿੰਦਰਾ ਹਸਪਤਾਲ ਦੇ ਪਲਾਜ਼ਮਾ ਬੈਂਕ ਵਿਚ ਆਪਣੇ ਵਾਹਨ 'ਤੇ ਜਾ ਕੇ ਪਲਾਜ਼ਮਾ ਦੇ ਕੇ ਆਇਆਂ।  ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਇਹ ਗਲਤ ਫਹਿਮੀ ਕਿ ਪਲਾਜ਼ਮਾ ਦੇਣ ਨਾਲ ਸਰੀਰ ਵਿਚ ਕਮਜ਼ੋਰੀ ਆਉਂਦੀ ਹੈ ਬਿਲਕੁਲ ਗ਼ਲਤ ਹੈ,ਕਿਉਂਕਿ ਪਲਾਜ਼ਮਾ ਦੇਣ ਤੋਂ ਬਾਦ ਮੈਨੂੰ ਕਿਸੇ ਕਿਸਮ ਦੀ ਕਮਜ਼ੋਰੀ ਮਹਿਸੂਸ ਨਹੀਂ ਹੋਈ ਤੇਮੈ ਖ਼ੁਦ ਆਪਣੇ ਵਾਹਨ 'ਤੇ ਪਲਾਜ਼ਮਾ ਦੇ ਕੇ ਘਰ ਵਾਪਸ ਆਇਆ।
ਅਨੀਸ਼ ਗਰਗ ਨੇ ਕੋਵਿਡ ਤੋਂ ਠੀਕ ਹੋ ਚੁੱਕੇ ਉਨ੍ਹਾਂ ਵਿਅਕਤੀਆਂ ਨੂੰ ਜਿਨ੍ਹਾਂ ਨੂੰ ਠੀਕ ਹੋਏ28ਦਿਨ ਹੋ ਗਏ ਹਨ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਪਲਾਜ਼ਮਾ ਬੈਂਕ ਵਿਚ ਆ ਕੇ ਪਲਾਜ਼ਮਾ ਦੇਣ ਤਾਂ ਜੋ ਕੋਵਿਡ ਪੀੜਤ ਗੰਭੀਰ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੇ। ਪਲਾਜ਼ਮਾ ਦੇਣ ਸਮੇਂ ਉਨ੍ਹਾਂ ਦਾ ਖੂਨ ਦਾ ਟੈਸਟ ਲਿਆ ਜਾਂਦਾ ਹੈ ਅਤੇ ਟੈਸਟ ਠੀਕ ਆਉਣ ਤੇ ਹੀ ਤੁਹਾਡੀ ਸਹਿਮਤੀ 'ਤੇ ਹੀ ਪਲਾਜ਼ਮਾ ਲਿਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਵੀ ਮਾਸਕ ਪਾਉਣ,ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ।

Punjab

ਨਕਸ਼ੇ ਸਿਰਫ਼ ਆਨ ਲਾਈਨ ਪੋਰਟਲ ਰਾਹੀਂ ਕੀਤੇ ਜਾਣਗੇ ਮਨਜ਼ੂਰ: ਬ੍ਰਹਮ ਮਹਿੰਦਰਾ

punjab newsline
August 06, 2020 03:07 PM
More

ਚੰਡੀਗੜ੍ਹ:ਨਕਸ਼ਿਆਂ ਦੀ ਮਨਜ਼ੂਰੀ ਲੈਣ ਵਿਚ ਵਧੇਰੇ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦਾ ਸਮਾਂ ਬਚਾਉਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ, ਸ੍ਰੀ ਬ੍ਰਹਮ ਮਹਿੰਦਰਾ ਨੇ ਨਗਰ ਨਿਗਮਾਂ ਦੇ ਸਮੂਹ ਕਮਿਸ਼ਨਰਾਂ ਅਤੇ ਖੇਤਰੀ ਡਾਇਰੈਕਟਰਾਂ ਨੂੰ 6 ਅਗਸਤ, 2020 ਤੋਂ ਸਿਰਫ਼ ਆਨਲਾਈਨ ਪੋਰਟਲ ਰਾਹੀਂ ਨਕਸ਼ਿਆਂ ਨੂੰ ਮਨਜ਼ੂਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸ ਉਪਰਾਲੇ ਨਾਲ ਲੋਕਾਂ ਨੂੰ ਪ੍ਰਵਾਨਗੀ ਲੈਣ ਲਈ ਭਟਕਣਾ ਨਹੀਂ ਪਵੇਗਾ ਅਤੇ ਇਸ ਸਿਸਟਮ ਨਾਲ ਵਿਚੋਲਗੀ ਤੋਂ ਵੀ ਰਾਹਤ ਮਿਲੇਗੀ।
ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਈ-ਸਰਵਿਸ ਪ੍ਰੋਗਰਾਮ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਈ-ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ 15 ਅਗਸਤ, 2018 ਨੂੰ ਈ-ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਇਸ ਪੋਰਟਲ ਵਿੱਚ ਕੁਝ ਤਕਨੀਕੀ ਉਣਤਾਈਆਂ ਸਨ, ਜਿਸ ਨੂੰ ਹੁਣ ਠੀਕ ਕਰ ਦਿੱਤਾ ਗਿਆ ਹੈ ਅਤੇ ਪੋਰਟਲ ਨੂੰ ਸੁਚੱਜੇ ਢੰਗ ਨਾਲ ਮੁੜ ਚਾਲੂ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਨਕਸ਼ਿਆਂ ਦੀ ਆਨਲਾਈਨ ਪ੍ਰਵਾਨਗੀ ਅਤੇ ਹੋਰ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਪੰਜਾਬ ਸਰਕਾਰ ਨੇ ਆਨਲਾਈਨ ਬਿਲਡਿੰਗ ਪਲਾਨ ਪ੍ਰਵਾਨਗੀ ਪ੍ਰਣਾਲੀ (ਓਬੀਪੀਏਐੱਸ) ਦੇ ਨਾਲ-ਨਾਲ ਉਪਰੋਕਤ ਨਿਰਵਿਘਨ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕਰਕੇ ਇਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਹੁਣ ਆਮ ਲੋਕ ਓਬੀਪੀਏਐਸ ਸਿਸਟਮ ਨਾਲ ਰੈਗੂਲਰਾਈਜ਼ੇਸ਼ਨ ਪਾਲਿਸੀ ਤਹਿਤ ਪਲਾਟਾਂ ਦੀ ਆਨਲਾਈਨ ਨਕਸ਼ਿਆਂ ਦੀ ਮਨਜ਼ੂਰੀ, ਆਨਲਾਈਨ ਲੇਆਉਟ ਪ੍ਰਵਾਨਗੀ, ਜ਼ਮੀਨੀ ਵਰਤੋਂ ਤਬਦੀਲ ਸਬੰਧੀ ਆਨਲਾਈਨ ਪ੍ਰਵਾਨਗੀ, ਟੈਲੀਕਮਨੀਕੇਸ਼ਨ ਟਾਵਰ ਲਈ ਆਨਲਾਈਨ ਪ੍ਰਵਾਨਗੀ ਅਤੇ ਪਲਾਟਾਂ ਦੀ ਐਨਓਸੀ ਲਈ ਆਨਲਾਈਨ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ। ਇਹਨਾਂ ਸੇਵਾਵਾਂ ਦੀ ਸ਼ੁਰੂਆਤ ਨਾਲ ਸਥਾਨਕ ਸਰਕਾਰਾਂ ਵਿਭਾਗ ਸੂਬੇ ਦੇ ਨਾਗਰਿਕ ਲਈ ਤੇਜ਼ ਅਤੇ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਨਕਸ਼ਿਆਂ ਅਤੇ ਹੋਰ ਸੇਵਾਵਾਂ ਪੋਰਟਲ ਉੱਤੇ ਅਸਾਨੀ ਨਾਲ ਉਪਲਬਧ ਹਨ। ਉਨ੍ਹਾਂ ਕਿਹਾ ਕਿ 05 ਅਗਸਤ, 2020 ਤੋਂ ਬਾਅਦ ਵਿਭਾਗ ਵਿੱਚ ਇਹ ਸਾਰੇ ਕੰਮ ਸਿਰਫ਼ ਈ ਪੋਰਟਲ ਰਾਹੀਂ ਕੀਤੇ ਜਾ ਰਹੇ ਹਨ। ਹੁਣ ਲੋਕ ਆਨਲਾਈਨ ਪੋਰਟਲ - ਈਨਕਸ਼ਾ ਦੁਆਰਾ ਆਨਲਾਈਨ ਜਮ੍ਹਾਂ ਕਰਨ ਦੇ ਯੋਗ ਹੋਣਗੇ। ਇਸ ਵਿਚ ਸੀ.ਏ.ਡੀ. ਡਰਾਇੰਗ ਫਾਈਲ ਦੀ ਕੰਪਿਊਟਰ ਵੈਰੀਫਿਕੇਸ਼ਨ, ਆਨਲਾਈਨ ਭੁਗਤਾਨ ਦੀ ਸਹੂਲਤ, ਫਾਈਲਾਂ ਭੇਜਣ ਅਤੇ ਨਿਰਧਾਰਤ ਸਮਾਂ ਸੀਮਾ ਅੰਦਰ ਪ੍ਰਵਾਨਗੀ, ਬਿਨੈਕਾਰਾਂ ਨਾਲ ਆਨਲਾਈਨ ਸਥਿਤੀ ਨੂੰ ਈ-ਮੇਲ ਅਤੇ ਐਸਐਮਐਸ ਦੇ ਜ਼ਰੀਏ ਸਾਂਝਾ ਕਰਨਾ,  ਡਿਜ਼ੀਟਲ ਦਸਤਖ਼ਤਾਂ  ਵਾਲਾ ਕੰਪਿਊਟਰ ਦੁਆਰਾ ਤਿਆਰ ਕੀਤਾ ਸਰਟੀਫਿਕੇਟ ਅਤੇ ਰੇਰਾ ਦੀ ਪਾਲਣਾ ਲਈ ਪ੍ਰਾਜੈਕਟਾਂ ਦੀ ਬਿਹਤਰ ਨਿਗਰਾਨੀ ਕਰਨਾ ਸ਼ਾਮਲ ਹੈ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Punjab Crime

ਅਰਬਨ ਅਸਟੇਟ ਥਾਣੇ ਦੀ ਪੁਲਿਸ ਵੱਲੋਂ 456 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ

punjab newsline
August 06, 2020 02:28 PM
More

ਪਟਿਆਲਾ:ਨਜਾਇਜ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਵਿੱਢੀ ਮੁਹਿੰਤ ਤਹਿਤ ਅੱਜ ਥਾਣਾ ਅਰਬਨ ਅਸਟੇਟ ਦੀ ਪੁਲਿਸ ਪਾਰਟੀ ਨੇ 456 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸਬਾਰੇ ਜਾਣਕਾਰੀ ਦਿੰਦਿਆਂ ਐਸ.ਪੀ.  ਜਾਂਚ ਸ੍ਰੀ ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਐਸ.ਐਸ.ਪੀ. ਸ੍ਰੀ ਵਿਕਰਮਜੀਤ ਦੁੱਗਲ ਦੀ ਅਗਵਾਈ ਹੇਠ ਐਸ.ਐਚ.ਓ. ਇੰਸਪੈਕਟਰ ਹੈਰੀ ਬੋਪਾਰਾਏ ਦੀ ਪੁਲਿਸ ਪਾਰਟੀ ਨੇ ਬਿੰਦਰ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਦੰਦਰਾਲਾ ਖਰੋੜ ਨੂੰ ਗ੍ਰਿਫਤਾਰ ਕਰਕੇ ਕਾਰ ਨੰਬਰ ਪੀਬੀ 10 ਸੀਐਚ 2807 ਵਿਚੋ 456 ਬੋਤਲਾਂ ਨਜਾਇਜ ਸ਼ਰਾਬ ਲੇਬਲ ਫਸਟ ਚੁਆਇਸ ਹਰਿਆਣਾ ਬ੍ਰਾਮਦ ਕੀਤੀਆ।

Punjab

ਪੰਜਾਬ ਦੇ ਡੀਜਪੀ ਵਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਦਰਜ ਮਕੁੱਦਮਿਆਂ ਦੀ ਤੇਜੀ ਨਾਲ ਜਾਂਚ ਕਰਨ ਲਈ 2 ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ

punjab newsline
August 06, 2020 02:26 PM
More

ਚੰਡੀਗੜ:ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਦੋ ਵਿਸ਼ੇਸ ਜਾਂਚ ਟੀਮਾਂ (ਐਸ.ਆਈ.ਟੀ.) ਦੇ ਗਠਨ ਦਾ ਆਦੇਸ਼ ਦਿੱਤਾ ਹੈ ਤਾਂ ਜੋ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ਵਿਚ ਦਰਜ ਸਾਰੀਆਂ ਐਫ.ਆਈ.ਆਰਜ ਦੀ ਤੇਜੀ ਨਾਲ ਜਾਂਚ ਕੀਤੀ ਜਾ ਸਕੇ। ਏਡੀਜੀਪੀ (ਕਾਨੂੰਨ ਤੇ ਵਿਵਸਥਾ) ਈਸ਼ਵਰ ਸਿੰਘ ਦੋਵਾਂ ਐਸਆਈਟੀਜ਼ ਦੀ ਨਿਗਰਾਨੀ ਕਰਨਗੇ।
ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਕੁਲ ਪੰਜ ਮਕੁੱਦਮੇ ਦਰਜ ਕੀਤੇ ਹਨ ਜਿੰਨਾ ਵਿੱਚੋਂ ਤਰਨਤਾਰਨ ਵਿਚ 3, ਅੰਮਿ੍ਰਤਸਰ ਦਿਹਾਤੀ ਅਤੇ ਬਟਾਲਾ ਵਿਚ ਇੱਕ-ਇੱਕ ਐਫਆਈਆਰ ਦਰਜ ਕੀਤੀ ਗਈ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪਹਿਲੀ ਵਾਰ ਐਸਪੀ- ਪੱਧਰ ਦੇ ਅਧਿਕਾਰੀਆਂ ਨੂੰ ਇਨਾਂ ਮਾਮਲਿਆਂ ਲਈ ਤਫਤੀਸੀ ਅਧਿਕਾਰੀ (ਆਈ.ਓ.) ਨਾਮਜਦ ਕੀਤਾ ਗਿਆ ਹੈ ਤਾਂ ਜੋ ਅਪਰਾਧੀਆਂ ਦੇ ਦੋਸ਼ ਜਲਦ ਤੋਂ ਜਲਦ ਸਾਹਮਣੇ ਲਿਆਂਦੇ ਜਾ ਸਕਣ।
ਡੀ.ਜੀ.ਪੀ. ਨੇ ਜਾਂਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਐਸ.ਆਈ.ਟੀ. ਦੀ ਨਿਗਰਾਨੀ ਹੇਠ ਪੰਜਾਬ ਰਾਜ ਦੇ ਅੰਦਰ ਅਤੇ ਬਾਹਰ ਦੋਵੇਂ ਹਰ ਕਿਸਮ ਦੇ ਸਬੰਧਾਂ ਨੂੰ ਉਜਾਗਰ ਕਰਨ ਲਈ ਪੂਰੀ ਅਤੇ ਵਿਆਪਕ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਡੀ.ਜੀ.ਪੀ. ਨੇ ਕਿਹਾ ਕਿ ਆਈ.ਓਜ਼ ਸਬੰਧਤ ਅਦਾਲਤਾਂ ਵਿੱਚ ਜਲਦੀ ਤੋਂ ਜਲਦੀ ਆਪਣੇ ਦਸਤਖਤਾਂ ਹੇਠ ਅੰਤਮ ਰਿਪੋਰਟ  ਦਾਇਰ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।
ਡੀਆਈਜੀ (ਫਿਰੋਜਪੁਰ ਰੇਂਜ ਫਿਰੋਜਪੁਰ) ਹਰਦਿਆਲ ਸਿੰਘ ਮਾਨ ਤਰਨਤਾਰਨ ਵਿੱਚ ਦਰਜ ਮਕੁੱਦਮਿਆਂ ਦੀ ਜਾਂਚ ਲਈ ਐਸਆਈਟੀ ਦੀ ਅਗਵਾਈ ਕਰਨਗੇ ਜਦਕਿ ਆਈ.ਜੀ (ਬਾਰਡਰ ਰੇਂਜ ਅੰਮਿ੍ਰਤਸਰ) ਸੁਰਿੰਦਰਪਾਲ ਸਿੰਘ ਪਰਮਾਰ, ਅੰਮਿ੍ਰਤਸਰ ਅਤੇ ਬਟਾਲਾ ਵਿੱਚ ਦਰਜ ਮਕੁੱਦਮਿਆਂ ਦੀ ਪੜਤਾਲ ਕਰਨ ਵਾਲੀ ਐਸਆਈਟੀ ਦੀ ਨਿਗਰਾਨੀ ਕਰਨਗੇ।
ਤਰਨ ਤਾਰਨ ਐਸ.ਆਈ.ਟੀ. ਦੇ ਹੋਰ ਮੈਂਬਰਾਂ ਵਿੱਚ ਐਸ.ਐਸ.ਪੀ ਤਰਨ ਤਾਰਨ, ਧਰੁਮਨ ਨਿੰਬਲੇ, ਐਸ.ਪੀ (ਜਾਂਚ) ਤਰਨਤਾਰਨ, ਜਗਜੀਤ ਸਿੰਘ ਵਾਲੀਆ ਜਿਨਾਂ ਨੂੰ ਜਾਂਚ ਅਧਿਕਾਰੀ ਨਾਮਜਦ ਕੀਤਾ ਗਿਆ ਹੈ।
ਐਸ.ਐਸ.ਪੀ ਅੰਮਿ੍ਰਤਸਰ (ਦਿਹਾਤੀ) ਧਰੁਵ ਦਹੀਆ, ਗੌਰਵ ਤੂਰਾ ਅਤੇ ਐਸ.ਪੀ ਪੜਤਾਲਾਂ, ਅੰਮਿ੍ਰਤਸਰ (ਦਿਹਾਤੀ) ਐਫਆਈਆਰ ਨੰ .109 ਮਿਤੀ 30.7.20, ਥਾਣਾ ਤਰਸਿੱਕਾ ਲਈ ਜਾਂਚ ਅਧਿਕਾਰੀ ਨਾਮਜ਼ਦ ਕੀਤੇ ਗਏ ਹਨ ਜਦਕਿ ਐਸਐਸਪੀ ਬਟਾਲਾ ਰਛਪਾਲ ਸਿੰਘ, ਤੇਜਬੀਰ ਸਿੰਘ ਐਸ.ਪੀ ਪੜਤਾਲਾਂ ਬਟਾਲਾ ਐਫਆਈਆਰ ਨੰ .201 ਮਿਤੀ 31.7.2020, ਥਾਣਾ ਸਿਟੀ ਬਟਾਲਾ ਦੀ ਜਾਂਚ ਲਈ ਦੂਸਰੀ ਐਸਆਈਟੀ ਦੇ ਮੈਂਬਰ ਹਨ।
ਐਸ.ਆਈ.ਟੀਜ ਦੇ ਚੇਅਰਮੈਨਾਂ ਨੂੰ ਸਬੂਤਾਂ ਤੇ ਸਹਾਦਤਾਂ ਦੀ ਸਹੀ ਤੇ ਢੁਕਵੀਂ ਰਿਕਾਰਡਿੰਗ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ / ਵਿੰਗ / ਯੂਨਿਟ, ਜਾਂ ਪੰਜਾਬ ਸਰਕਾਰ ਦੇ ਕਿਸੇ ਵਿਭਾਗ, ਜਾਂ ਕਿਸੇ ਵਿਸ਼ੇਸ ਸੰਸਥਾ / ਲੈਬ ਜਾਂ ਮਾਹਰਾਂ ਦੀ ਸਹਾਇਤਾ ਅਤੇ ਸਹਿਯੋਗ ਪ੍ਰਾਪਤ ਕਰਨ ਅਤੇ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਦੋਸੀਆਂ ਨੂੰ ਸਜਾਵਾਂ ਦਿਵਾਉਣ ਲਈ ਇੱਕ ਮਜਬੂਤ ਕੇਸ ਤਿਆਰ ਕੀਤਾ ਜਾ ਸਕੇ। ਡੀਜੀਪੀ ਨੇ ਕਿਹਾ ਕਿ ਜਾਂਚ ਦੇ ਵੱਖ-ਵੱਖ ਪੜਾਵਾਂ ‘ਤੇ ਕਾਨੂੰਨ / ਸਰਕਾਰੀ ਵਕੀਲ ਅਧਿਕਾਰੀਆਂ ਦੀ ਸਲਾਹ ਲਈ ਜਾਵੇਗੀ।    
---------

Punjab

ਕੈਬਨਿਟ ਵੱਲੋਂ 15ਵੇਂ ਵਿੱਤ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤੀ ਰਾਜ ਸੰਸਥਾਵਾਂ ਨੂੰ 1388 ਕਰੋੜ ਰੁਪਏ ਦੀ ਗਰਾਂਟ-ਇਨ-ਏਡ ਦੀ ਵੰਡ ਨੂੰ ਮਨਜ਼ੂਰੀ

punjab newsline
August 06, 2020 02:08 PM
More

ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ 15ਵੇਂ ਵਿੱਤ ਕਮਿਸ਼ਨ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਚਾਇਤੀ ਰਾਜ ਸੰਸਥਾਵਾਂ ਨੂੰ 1388 ਕਰੋੜ ਰੁਪਏ ਦੀ ਗਰਾਂਟ-ਇਨ-ਏਡ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਗਈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਕੈਬਨਿਟ ਨੇ ਇਹ ਗਰਾਂਟ ਪੰਚਾਇਤੀ ਰਾਜ ਸੰਸਥਾਵਾਂ ਦੇ ਤਿੰਨ ਪੜਾਵਾਂ ਜ਼ਿਲਾ ਪਰਿਸ਼ਦ ਲਈ 10 ਫੀਸਦੀ, ਪੰਚਾਇਤ ਸੰਮਤੀ ਲਈ 20 ਫੀਸਦੀ ਤੇ ਗਰਾਮ ਪੰਚਾਇਤਾਂ ਲਈ 70 ਫੀਸਦੀ ਵੰਡ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਸ ਅਨੁਸਾਰ 1388 ਕਰੋੜ ਰੁਪਏ ਦੀ ਕੁੱਲ ਗਰਾਂਟ-ਇਨ-ਏਡ ਵਿੱਚੋਂ ਗਰਾਮ ਪੰਚਾਇਤਾਂ ਨੂੰ 971.6 ਕਰੋੜ ਰੁਪਏ, ਪੰਚਾਇਤ ਸੰਮਤੀਆਂ ਨੂੰ 277.6 ਕਰੋੜ ਰੁਪਏ ਤੇ ਜ਼ਿਲਾ ਪਰਿਸ਼ਦਾਂ ਨੂੰ 138.8 ਕਰੋੜ ਰੁਪਏ ਵੰਡੇ ਜਾਣਗੇ।
ਕੈਬਨਿਟ ਨੇ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ 90:10 ਅਨੁਪਾਤ ਵਿੱਚ ਆਬਾਦੀ ਅਤੇ ਖੇਤਰ ਦੇ ਆਧਾਰ 'ਤੇ ਅੰਤਰ ਪੜਾਅੀ ਵੰਡ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਜਨਵਰੀ 2011 ਜਨਗਣਨਾ ਅਨੁਸਾਰ ਪੰਚਾਇਤੀ ਰਾਜ ਸੰਸਥਾਵਾਂ ਨੂੰ 90 ਫੀਸਦੀ ਫੰਡ ਉਨ੍ਹਾਂ ਦੀ ਆਬਾਦੀ ਦੇ ਆਧਾਰ ਅਤੇ 10 ਫੀਸਦੀ ਫੰਡ ਉਨ੍ਹਾਂ ਦੇ ਅਧਿਕਾਰ ਵਾਲੇ ਪੇਂਡੂ ਖੇਤਰ ਦੇ ਆਧਾਰ 'ਤੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪੰਚਾਇਤੀ ਰਾਜ ਸੰਸਥਾਵਾਂ ਦੇ ਤਿੰਨ ਪੱਧਰਾਂ ਲਈ ਫੰਡਾਂ ਦੀ ਵੰਡ ਜ਼ਿਲਾ ਪਰਿਸ਼ਦ ਰਾਹੀਂ ਕੀਤੀ ਜਾਵੇਗੀ। ਕੁੱਲ ਰਾਸ਼ੀ ਸਬੰਧਤ ਜ਼ਿਲਾ ਪਰਿਸ਼ਦਾਂ ਨੂੰ ਤਬਦੀਲ ਕੀਤੀ ਜਾਵੇਗੀ ਅਤੇ ਅੱਗੇ ਪੰਚਾਇਤ ਸੰਮਤੀਆਂ ਤੇ ਗਰਾਮ ਪੰਚਾਇਤਾਂ ਨੂੰ ਜ਼ਿਲਾ ਪਰਿਸ਼ਦਾਂ ਵੱਲੋਂ ਵੰਡ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੇਂਡੂ ਸਥਾਨਕ ਸਰਕਾਰਾਂ ਨੂੰ ਮੁੱਢਲੀ ਤੇ ਬੱਝਵੀਂ ਗਰਾਂਟ 50:50 ਅਨੁਪਾਤ ਵਿੱਚ ਵੰਡੀ ਜਾਵੇਗੀ। ਮੁੱਢਲੀਆਂ ਗਰਾਂਟਾਂ ਬੰਧਨ ਮੁਕਤ ਹੋਣਗੀਆਂ ਜੋ ਕਿ ਸਥਾਨਕ ਸਰਕਾਰਾਂ ਵੱਲੋਂ ਤਨਖਾਹ ਤੇ ਹੋਰ ਅਮਲਾ ਦੇ ਖਰਚਿਆਂ ਨੂੰ ਛੱਡ ਕੇ ਸਥਾਨਕ ਲੋੜਾਂ ਦੇ ਅਨੁਸਾਰ ਖਰਚੀਆਂ ਜਾ ਸਕਣਗੀਆਂ। ਦੂਜੇ ਪਾਸੇ ਬੱਝਵੀਆਂ ਗਰਾਂਟਾਂ ਸੈਨੀਟੇਸ਼ਨ ਦੀਆਂ ਮੁੱਢਲੀਆਂ ਸੇਵਾਵਾਂ, ਖੁੱਲ੍ਹੇ ਵਿੱਚ ਸੌਚ ਤੋਂ ਮੁਕਤ (ਓ.ਡੀ.ਐਫ.) ਰੁਤਬੇ ਦੀ ਰੱਖ-ਰਖਾਵ, ਪੀਣ ਵਾਲੇ ਪਾਣੀ ਦੀ ਸਪਲਾਈ, ਮੀਂਹ ਦੇ ਪਾਣੀ ਦੀ ਸੰਭਾਲ ਅਤੇ ਪਾਣੀ ਦੀ ਮੁੜ ਵਰਤੋਂ ਉਤੇ ਖਰਚੀਆਂ ਜਾ ਸਕਣਗੀਆਂ।
ਸਥਾਨਕ ਸਰਕਾਰਾਂ ਜਿੱਥੋਂ ਤੱਕ ਹੋ ਸਕੇ ਇਨ੍ਹਾਂ ਬੱਝਵੀਆਂ ਗਰਾਂਟਾਂ ਦਾ ਅੱਧਾ ਹਿੱਸਾ ਇਨ੍ਹਾਂ ਦੋਵੇਂ ਅਹਿਮ ਸੇਵਾਵਾਂ ਲਈ ਰੱਖੇ। ਇਸ ਤੋਂ ਇਲਾਵਾ ਜੇਕਰ ਕੋਈ ਸੰਸਥਾ ਨੇ ਇਕ ਵਰਗ ਦੀ ਲੋੜ ਨੂੰ ਪੂਰਾ ਕਰ ਲਿਆ ਹੈ ਤਾਂ ਉਹ ਫੰਡ ਦੂਜੇ ਵਰਗ ਲਈ ਵਰਤ ਸਕਦੀ ਹੈ। ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਹਾਸਲ ਕੀਤੀਆਂ ਗਰਾਂਟਾਂ ਨੂੰ ਪੂਰੀ ਨਿਗਰਾਨੀ ਲਈ ਤਿੰਨ ਵੱਖ-ਵੱਖ ਬੈਂਕ ਖਾਤਿਆਂ ਵਿੱਚ ਰੱਖਣ ਦੀ ਆਗਿਆ ਹੋਵੇਗੀ। ਪਹਿਲਾ ਬੰਧਨ ਮੁਕਤ ਖਾਤਾ, ਦੂਜਾ ਬੱਝਵਾਂ ਫੰਡ (ਸੈਨੀਟੇਸ਼ਨ ਤੇ ਓ.ਡੀ.ਐਫ.) ਤੇ ਤੀਜਾ ਬੱਝਵਾਂ ਖਾਤਾ (ਪੀਣ ਵਾਲਾ ਪਾਣੀ, ਜਲ ਸੰਭਾਲ ਆਦਿ)।
ਸੰਵਿਧਾਨ ਦੇ ਆਰਟੀਕਲ 280 ਅਧੀਨ ਭਾਰਤ ਦੇ ਰਾਸ਼ਟਰਪਤੀ ਵੱਲੋਂ ਪਹਿਲੀ ਅਪਰੈਲ 2020 ਤੋਂ ਸ਼ੁਰੂ ਹੋਣ ਵਾਲੇ ਪੰਜ ਸਾਲ ਦੇ ਸਮੇਂ ਲਈ ਸਿਫਾਰਸ਼ਾਂ ਦੇਣ ਲਈ 27 ਨਵੰਬਰ 2017 ਨੂੰ ਗਠਿਤ ਕੀਤੇ 15ਵੇਂ ਵਿੱਤ ਕਮਿਸ਼ਨ ਨੇ ਇਕ ਸਾਲ (2020-21) ਲਈ ਆਪਣੀ ਅੰਤਰਿਮ ਰਿਪੋਰਟ ਦਿੱਤੀ ਹੈ। ਪੰਜਾਬ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਦਾ ਹਿੱਸਾ 1388 ਕਰੋੜ ਰੁਪਏ ਬਣਦਾ ਹੈ। ਪਿਛਲੇ ਕਮਿਸ਼ਨਾਂ ਦੇ ਹਟ ਜਾਣ ਤੋਂ ਬਾਅਦ ਇਸ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਸਾਰੇ ਤਿੰਨ ਪੜਾਵਾਂ ਜ਼ਿਲਾ ਪਰਿਸ਼ਦ, ਪੰਚਾਇਤ ਸੰਮਤੀਆਂ ਤੇ ਗਰਾਮ ਪੰਚਾਇਤਾਂ ਨੂੰ ਗਰਾਂਟ ਦੇਣ ਦੀ ਸਿਫਾਰਸ਼ ਕੀਤੀ ਹੈ।
ਕੈਬਨਿਟ ਵੱਲੋਂ ਐਸ.ਬੀ.ਏ.ਸੀ. ਹਾਈ ਸਕੂਲ ਬਜਵਾੜਾ ਦੇ ਮੁਲਾਜ਼ਮਾਂ ਨੂੰ ਸ਼ਾਮਲ ਕਰਨ ਦੀ ਪ੍ਰਵਾਨਗੀ:
ਇਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਸਰਕਾਰੀ ਏਡਿਡ ਐਸ.ਬੀ.ਏ.ਸੀ. ਹਾਈ ਸਕੂਲ ਬਜਵਾੜਾ ਦੇ ਮੁਲਾਜ਼ਮਾਂ ਨੂੰ ਜ਼ਿਲਾ ਹੁਸ਼ਿਆਰਪੁਰ ਵਿੱਚ ਮਨਜ਼ੂਰਸ਼ੁਦਾ ਪੋਸਟਾਂ ਵਿਰੁੱਧ ਸ਼ਾਮਲ ਕਰਨ ਨੂੰ ਪ੍ਰਵਾਨਗੀ ਦਿੱਤੀ। ਗਰਾਂਟ-ਇਨ-ਏਡ ਸਕੂਲ ਦੀ ਜ਼ਮੀਨ ਰੋਜ਼ਗਾਰ ਉਤਪਤੀ ਵਿਭਾਗ ਨੂੰ ਮਿਲਟਰੀ ਅਕੈਡਮੀ ਸਥਾਪਤ ਕਰਨ ਲਈ ਸੌਂਪ ਦਿੱਤੀ ਗਈ। ਇਸ ਦੌਰਾਨ ਇਸ ਸਕੂਲ ਦੇ ਵਿਦਿਆਰਥੀਆਂ ਨੂੰ ਨੇੜਲੇ ਸਕੂਲਾਂ ਵਿੱਚ ਦਾਖਲ ਕਰ ਲਿਆ ਗਿਆ।

Punjab

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼

punjab newsline
August 06, 2020 01:39 PM
More

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼ ਕੀਤਾ ਜੋ ਕਿ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਤੇ ‘ਯੁਵਾਹ’- ਜੋ ਕਿ ਯੂਨੀਸੈਫ, ਯੂ.ਐਨ. ਏਜੰਸੀਆਂ, ਸਿਵਲ ਸੁਸਾਇਟੀ ਦੇ ਸੰਗਠਣਾਂ ਅਤੇ ਨਿੱਜੀ ਖੇਤਰ ਦਾ ਉਦਮ ਹੈ, ਦੀ ਸਾਂਝੀ ਕੋਸ਼ਿਸ਼ ਹੈ।
ਪੰਜਾਬ ਦੀ ਨੌਜਵਾਨੀ ਲਈ ਸਰਵੋਤਮ ਮੌਕੇ ਮੁਹੱਈਆ ਕਰਵਾਉਣ ’ਤੇ ਕੇਂਦਰਤ ਇਸ ਪ੍ਰਾਜੈਕਟ ਤਹਿਤ ਨੌਜਵਾਨਾਂ ਨੂੰ ਉਨਾਂ ਦੇ ਸੁਪਨੇ ਪੂਰੇ ਕਰਨ ਅਤੇ ਆਪਣੇ ਭਾਈਚਾਰੇ ਵਿਚ ਬਦਲਾਅ ਦੇ ਦੂਤ ਬਣਨ ਤੇ ਇਸ ਤੋਂ ਇਲਾਵਾ ਹੋਰ ਨੌਜਵਾਨਾਂ ਨੂੰ ਆਪਣੇ ਜੀਵਨ ਦਾ ਮਕਸਦ ਹਾਸਲ ਕਰਵਾਉਣ ਲਈ ਮਦਦ ਕੀਤੀ ਜਾਵੇਗੀ। ਇਸ ਉਦਮ ਦੀ ਸ਼ੁਰੂਆਤ ਯੂ-ਰਿਪੋਰਟ ਦੀ ਮਦਦ ਨਾਲ ਕੀਤੇ ਜਾਣ ਵਾਲੇ ਇੱਕ ਸਰਵੇਖਣ ਤੋਂ ਕੀਤੀ ਜਾਵੇਗੀ ਜਿਸ ਵਿਚ ਯੁਵਾਹ ਅਤੇ ਯੂਨੀਸੈਫ ਵੀ ਮਦਦਗਾਰ ਹੋਣਗੇ ਅਤੇ ਪੰਜਾਬ ਦੇ ਨੌਜਵਾਨ ਵਰਗ ਨੂੰ ਦਰਪੇਸ਼ ਚੁਣੌਤੀਆਂ ਦੀ ਸੁਣਵਾਈ ਕਰਦੇ ਹੋਏ ਉਨਾਂ ਦੀਆਂ ਇੱਛਾਵਾਂ ਜਾਣਨ ਦੀ ਕੋਸ਼ਿਸ਼ ਕਰਨਗੇ।
ਪੰਜਾਬ ਲਈ ਯੂ-ਰਿਪੋਰਟ ਨੂੰ ਸੂਬੇ ਦੇ ਨੌਜਵਾਨਾਂ ਦੇ ਜੀਵਨ ਲਈ ਬੇਹੱਦ ਅਸਰਦਾਰ ਸਾਬਤ ਹੋਣ ਵਾਲੀਆਂ ਨੀਤੀਆਂ ਨਿਰਧਾਰਤ ਕਰਨ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਪੱਖੋਂ ਬੇਹੱਦ ਅਹਿਮ ਮੌਕਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨੌਜਵਾਨ ਵਰਗ ਲਈ ਰੁਜ਼ਗਾਰ ਮੁਹੱਈਆ ਕਰਨ ਅਤੇ ਉਨਾਂ ਅੰਦਰ ਲੁਕੀ ਉੱਦਮਤਾ ਦੀ ਭਾਵਨਾ ਨੂੰ ਉਜਾਗਰ ਕਰਨ ਲਈ ਪੰਜਾਬ ਸਰਕਾਰ, ਯੂ.ਐਨ. ਏਜੰਸੀਆਂ, ਨਿੱਜੀ ਖੇਤਰ ਅਤੇ ਸਿਵਲ ਸੁਸਾਇਟੀ ਸੰਗਠਨਾਂ ਵੱਲੋਂ ਗੰਭੀਰ ਉਪਰਾਲੇ ਕੀਤੇ ਜਾਣਗੇ। ਉਨਾਂ ਇਹ ਵੀ ਕਿਹਾ ਕਿ ਯੁਵਾਹ ਸਾਂਝੇਦਾਰੀ ਵੱਲੋਂ ਆਪਣੇ ਕੈਰੀਅਰ ਗਾਈਡੈਂਸ ਪੋਰਟਲ ਜ਼ਰੀਏ ਹੁਣ ਤੱਕ ਪੂਰੇ ਭਾਰਤ ਵਿਚ 15 ਮਿਲੀਅਨ ਨੌਜਵਾਨਾਂ ਨੂੰ ਆਪਣਾ ਕੈਰੀਅਰ ਸੰਵਾਰਨ ਲਈ ਮੌਕੇ ਮੁਹੱਈਆ ਕਰਵਾਉਣ ਵਿਚ ਮਦਦ ਕੀਤੀ ਗਈ ਹੈ ਅਤੇ ਛੇਤੀ ਹੀ ਇਹ ਸੁਵਿਧਾ ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਕੀਮਤ ਦੇ ਹਾਸਲ ਹੋਵੇਗੀ।
ਮੁੱਖ ਮੰਤਰੀ ਨੇ ਰੁਜ਼ਗਾਰ ਉਤਪੱਤੀ ਨੂੰ ਆਪਣੀ ਸਰਕਾਰ ਦੀ ਇੱਕ ਬੇਹੱਦ ਅਹਿਮ ਪਹਿਲ ਦੱਸਦੇ ਹੋਏ ਕਿਹਾ ਕਿ ਇਸ ਰਾਹੀਂ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਸੂਬੇ ਦੇ ਨੌਜਵਾਨਾਂ ਲਈ ਲੱਖਾਂ ਹੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਅੱਗੇ ਜਾਣਕਾਰੀ ਦਿੱਤੀ ਕਿ ਲਾਕਡਾਊਨ ਦੌਰਾਨ ਵੀ 13 ਹਜ਼ਾਰ ਨੌਕਰੀਆਂ ਅਤੇ 22 ਹਜ਼ਾਰ ਸਵੈ-ਰੁਜ਼ਗਾਰ ਦੇ ਵਸੀਲੇ ਸੂਬੇ ਦੇ ਨੌਜਵਾਨਾਂ ਨੂੰ ਉਪਲਬੱਧ ਕਰਵਾਏ ਗਏ ਸਨ। 7ਵੇਂ ਰੁਜ਼ਗਾਰ ਮੇਲੇ ਸਬੰਧੀ ਰਜਿਸਟਰੇਸ਼ਨ ਦੀ ਪ੍ਰਿਆ ਚਾਲੂ ਹੈ ਅਤੇ ਇਸ ਰੁਜ਼ਗਾਰ ਮੇਲੇ ਤੋਂ 50 ਹਜ਼ਾਰ ਨੌਕਰੀਆਂ ਸਿਰਜੇ ਜਾਣ ਦੀ ਉਮੀਦ ਹੈ।
ਪੰਜਾਬ ਦੇ ਆਰਥਿਕ ਵਿਕਾਸ ਲਈ ਉਦਯੋਗੀਕਰਨ, ਜਿਸ ਦੀ ਦੌੜ ਵਿਚ ਆਪਣੀ ਵੰਡ ਦੌਰਾਨ ਸੂਬਾ ਆਪਣਾ ਉਦਯੋਗਿਕ ਖੇਤਰ ਹਰਿਆਣਾ ਹੱਥੋਂ ਗੁਆ ਬੈਠਿਆ ਸੀ, ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਤੋਂ ਬਾਅਦ ਦੇ ਮਾਹੌਲ ਵਿਚ ਪੰਜਾਬ ਦੇ ਉਦਯੋਗਾਂ ਨੂੰ ਆਪਣੇ ਪੈਰੀਂ ਕਰਨ ਲਈ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਵੀ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ

Punjab

ਮਾਂ ਦੇ ਦੁੱਧ ਦੀ ਮਹੱਤਤਾ 'ਤੇ ਕਰਵਾਇਆ ਵੈਬੀਨਾਰ

punjab newsline
August 05, 2020 04:59 PM
More

ਪਟਿਆਲਾ:ਵਿਸ਼ਵ ਸਤਨਪਾਨ ਹਫ਼ਤੇ ਮੌਕੇ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ 'ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਹਰਾਂ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਵਾਧੂ ਚਾਰਜ) ਗੁਰਮੀਤ ਸਿੰਘ ਦੀ ਅਗਵਾਈ 'ਚ ਹੋਏ ਵੈਬੀਨਾਰ ਦੌਰਾਨ ਡਾਕਟਰ ਇੰਦਰਦੀਪ ਕੌਰ ਨੇ ਨਵਜੰਮੇ ਲਈ ਛੇ ਮਹੀਨੇ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਦਰਸਾਉਂਦਿਆਂ ਕਿਹਾ ਕਿ ਬੱਚੇ ਲਈ ਮਾਂ ਦਾ ਦੁੱਧ ਸੰਪੂਰਨ ਖੁਰਾਕ ਹੁੰਦਾ ਹੈ ਅਤੇ ਇਸ ਨਾਲ ਬੱਚੇ 'ਚ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਡਾ. ਠਾਕੁਰਵੀਰ ਸਿੰਘ ਨੇ ਬੱਚੇ ਨੂੰ ਛੇ ਮਹੀਨੇ ਤੋਂ ਬਾਅਦ ਦੁੱਧ ਦੇ ਨਾਲ ਨਾਲ ਦਿੱਤੇ ਜਾਣ ਵਾਲੇ ਹੋਰ ਅਹਾਰ ਬਾਰੇ ਜਾਣਕਾਰੀ ਦਿੱਤੀ।
ਵੈਬੀਨਾਰ 'ਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮਾਂ ਦਾ ਦੁੱਧ ਨਵ-ਜੰਮੇ ਬੱਚੇ ਲਈ ਛੇ ਮਹੀਨੇ ਤੱਕ ਇਕ ਸੰਪੂਰਨ ਖੁਰਾਕ ਦਾ ਕੰਮ ਕਰਦਾ ਹੈ ਅਤੇ ਮਾਂ ਨੂੰ ਇਸ ਗੱਲ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਦਾ ਨਵ-ਜੰਮਿਆ ਬੱਚਾ ਇਸ ਤੋਂ ਕਿਸੇ ਵੀ ਹਾਲ ਵਿਚ ਵਾਂਝਾ ਨਾ ਰਹੇ ਅਤੇ ਨਾਲ ਹੀ ਉਨ੍ਹਾਂ ਨਵ-ਜੰਮੇ ਬੱਚੇ ਦੀ ਖੁਰਾਕ ਅਤੇ ਦੁੱਧ ਪਿਲਾਉਣ ਨਾਲ ਮਾਂ ਦੀ ਸਿਹਤ ਵਰਗੇ ਵਿਸ਼ਿਆਂ ਬਾਰੇ ਵੀ ਗੱਲਬਾਤ ਸਾਂਝੀ ਕੀਤੀ।
ਵੈਬੀਨਾਰ 'ਚ ਜ਼ਿਲ੍ਹੇ ਦੇ ਸਮੂਹ ਸੀ.ਡੀ.ਪੀ.ਓਜ਼, ਸੁਪਰਵਾਈਜ਼ਰ, ਏ.ਐਨ.ਐਮਜ਼ ਅਤੇ ਆਂਗਨਵਾੜੀ ਵਰਕਰਾਂ ਨੇ ਸਮੂਲੀਅਤ ਕੀਤੀ ਅਤੇ ਮਾਹਰਾਂ ਵੱਲੋਂ ਉਨ੍ਹਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵੀ ਕਿਹਾ ਗਿਆ।

Punjab

ਪਿੰਡ ਭੋਰਲਾ ਵਿਖੇ ਬਜ਼ੁਰਗ ਔਰਤ ਨੂੰ ਘਰੋਂ ਕੱਢਣ ਦਾ ਮਾਮਲਾ

punjab newsline
August 05, 2020 04:58 PM
More

ਚੰਡੀਗੜ੍ਹ:ਪਿੰਡ ਭੋਰਲਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਦੀ ਬਜ਼ੁਰਗ ਔਰਤ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੋ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਖੰਨਾ ਤੋਂ 6 ਅਗਸਤ, 2020 ਤੱਕ ਸਟੇਟਸ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਖੰਨਾ ਨੂੰ ਬਜ਼ੁਰਗ ਔਰਤ ਦੀ ਸੁਰੱਖਿਆ ਪੁਖਤਾ ਕਰਨ ਅਤੇ ਦਰਜ ਕੇਸ ਤੇ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ/ਕਰਵਾਈ ਕਰਵਾਉਂਦੇ ਹੋਏ ਕਮਿਸ਼ਨ ਨੂੰ 6 ਅਗਸਤ, 2020 ਤੱਕ ਈ-ਮੇਲ ਰਾਹੀਂ ਸਟੇਟਸ ਰਿਪੋਰਟ ਭੇਜਣ ਲਈ ਕਿਹਾ ਹੈ ਤਾਂ ਜੋ ਇਸ ਕੇਸ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Punjab

ਖੇਡ ਵਿਭਾਗ ਨੇ ਕੋਰੋਨਾ ਤੋਂ ਬਚਾਅ ਲਈ ਆਮ ਲੋਕਾਂ ਨੂੰ ਸਾਵਧਾਨੀ ਰੱਖਣ ਲਈ ਕੀਤਾ ਪ੍ਰੇਰਿਤ

punjab newsline
August 05, 2020 04:39 PM
More

ਪਟਿਆਲਾ:ਕੋਵਿਡ-19 ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਡ ਵਿਭਾਗ ਪਟਿਆਲਾ ਵੱਲੋਂ ਅੱਜ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ ਖੇਡ ਵਿਭਾਗ ਲਗਾਤਾਰ ਆਮ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕਰ ਰਿਹਾ ਹੈ ਅਤੇ ਖੇਡ ਵਿਭਾਗ ਦੇ  ਅਧਿਕਾਰੀਆਂ, ਕਰਮਚਾਰੀਆਂ, ਕੋਚਾਂ ਤੇ ਖਿਡਾਰੀਆਂ ਵੱਲੋਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਅਤੇ ਬਿਨ੍ਹਾਂ ਕਾਰਨ ਆਵਾਜਾਈ ਕਰਨ ਤੋਂ ਗੁਰੇਜ਼ ਕਰਨ ਅਪੀਲ ਵੀ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਘਰ ਘਰ ਜਾਕੇ ਕੋਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੇ ਪੈਫ਼ਲੇਟ ਵੰਡੇ ਗਏ ਅਤੇ ਸਾਰਿਆਂ ਨੂੰ ਕੋਰੋਨਾ ਸਬੰਧੀ ਸਹੀ ਜਾਣਕਾਰੀ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤੀ ਗਈ ਕੋਵਾ ਐਪ ਆਪਣੇ ਫੋਨ ਵਿੱਚ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਮਿਸ਼ਨ ਯੋਧੇ ਬਣਕੇ ਕੋਰੋਨਾ ਮਹਾਂਮਾਰੀ ਖ਼ਿਲਾਫ਼ ਜੰਗ ਦਾ ਹਿੱਸਾ ਬਣਨ ਦਾ ਸੁਨੇਹਾ ਦਿੱਤਾ ਗਿਆ।
ਸ੍ਰੀ ਸ਼ਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ ਇਸ ਦੌਰਾਨ ਖੇਡ ਵਿਭਾਗ ਦੇ ਕੋਚਾਂ ਅਤੇ ਖਿਡਾਰੀਆਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਕੇ ਆਪਣੀ ਸਰੀਰਿਕ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਤਾਂ ਜੋ ਇਸ ਮਹਾਂਮਾਰੀ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕੀਤੇ ਜਾਣਗੇ ਤਾਂ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਨਾਲ ਨਾਲ ਮਿਸ਼ਨ ਫ਼ਤਿਹ ਨੂੰ ਵੀ ਸਫਲ ਬਣਾਉਣ ਵਿੱਚ ਖਿਡਾਰੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਣ।

Punjab

ਗਊ ਸੇਵਾ ਕਮਿਸ਼ਨ ਵੱਲੋਂ ਪੰਜਾਬ 'ਚ ਲਗਾਏ ਜਾਣ ਵਾਲੇ 200 ਗਊ ਭਲਾਈ ਕੈਂਪਾਂ ਦੀ ਗਾਜੀਪੁਰ ਤੋਂ ਸ਼ੁਰੂਆਤ

punjab newsline
August 05, 2020 04:33 PM
More

ਸਮਾਣਾ / ਪਟਿਆਲਾ:ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਹੇਠ ਕਮਿਸ਼ਨ ਵੱਲੋਂ ਰਾਜ ਭਰ 'ਚ ਲਗਾਏ ਜਾਣ ਵਾਲੇ 200 ਪਸ਼ੂਧਨ ਭਲਾਈ ਕੈਂਪਾਂ ਦੀ ਸ਼ੁਰੂਆਤ ਅੱਜ ਸਮਾਣਾ ਦੇ ਗਾਜੀਪੁਰ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਵਿਖੇ ਲਗਾਏ ਗਏ ਗਊਧਨ ਭਲਾਈ ਮੈਡੀਕਲ ਕੈਂਪ ਤੋਂ ਹੋਈ। ਇਸ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਚੇਅਰਮੈਨ ਸਚਿਨ ਸ਼ਰਮਾ ਨੂੰ ਵੀਡੀਓ ਕਾਲ ਕਰਕੇ ਕੋਰੋਨਾ ਸੰਕਟ ਦੇ ਸਮੇਂ ਵੀ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ-ਸੰਭਾਲ ਲਈ ਕਮਿਸ਼ਨ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਲਗਾਏ ਇਸ ਮੈਡੀਕਲ ਕੈਂਪ ਦੀ ਸ਼ੁਰੂਆਤ ਕਰਵਾਈ। ਸ੍ਰੀ ਗੈਂਦ ਨੇ ਕਿਹਾ ਕਿ ਗਊਧਨ ਦੀ ਸੰਭਾਲ ਲਈ ਗ਼ੈਰ ਸਰਕਾਰੀ ਸੰਸਥਾਵਾਂ ਸਮੇਤ ਆਮ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਸੜਕਾਂ 'ਤੇ ਫਿਰਦੇ ਬੇਸਹਾਰਾ ਗਊਧਨ ਨੂੰ ਰਾਜ ਦੀਆਂ ਸਰਕਾਰੀ ਗਊਸ਼ਾਲਾਵਾਂ ਵਿਖੇ ਲਿਜਾ ਕੇ ਉਨ੍ਹਾਂ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਕੀਤੀ ਜਾ ਸਕੇ।
ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਗਊ ਸੇਵਾ ਕਮਿਸ਼ਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਅਧੀਨ ਆਉਂਦੀਆਂ ਰਾਜ ਦੀਆਂ ਗਊਸ਼ਾਲਾਵਾਂ ਵਿਖੇ ਅਜਿਹੇ 200 ਕੈਂਪ ਲਗਾਏ ਜਾਣਗੇ ਤਾਂ ਕਿ ਲੋਕਾਂ ਨੂੰ ਵੀ ਗਊ ਧਨ ਦੀ ਬਿਹਤਰ ਸੰਭਾਲ ਲਈ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਗਊਧਨ ਤੋਂ ਪੈਦਾ ਹੁੰਦੇ ਦੁੱਧ, ਗੋਹੇ ਆਦਿ ਦੀ ਸਦਵਰਤੋਂ ਕਰਕੇ 426 ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਦਮ ਪੁੱਟੇ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਹਰ ਗਊਧਨ ਦੀ ਟੈਗਿੰਗ ਲਈ ਵੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਵੀ ਗਾਬਾ ਦੀ ਅਗਵਾਈ ਹੇਠ ਪਸ਼ੂਆਂ ਦੇ ਡਾਕਟਰਾਂ ਦੀ ਟੀਮ ਨੇ 700 ਦੇ ਕਰੀਬ ਗਊਧਨ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਖੁਵਾਉਣ ਸਮੇਤ ਐਂਟੀਬਾਇੳਟਿਕ, ਨਿਊਟ੍ਰੀਸ਼ਨ ਆਦਿ ਦਿੱਤਾ ਤੇ ਜ਼ਖਮੀ ਪਸ਼ੂਆਂ ਦੀ ਮਲ੍ਹਮ ਪੱਟੀ ਕੀਤੀ ਗਈ ਨਾਲ ਹੀ ਬਰਸਾਤ ਦੇ ਮੌਸਮ ਨੂੰ ਦੇਖਦਿਆਂ ਗਲ ਘੋਟੂ ਤੇ ਮੂੰਹ ਖੁਰ ਦੀ ਵੈਕਸੀਨ ਵੀ ਲਗਾਈ ਗਈ। ਸਾਰੀ ਗਊਸ਼ਾਲਾ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਦਾ ਛਿੜਕਾਅ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸਮਾਣਾ ਨਮਨ ਮੜਕਨ, ਤਹਿਸੀਲਦਾਰ ਸੰਦੀਪ ਸਿੰਘ, ਡਾ. ਜਗਪ੍ਰੀਤ ਸਿੰਘ, ਡਾ. ਦਪਿੰਦਰ ਸਿੰਘ, ਸਮਾਜ ਸੇਵੀ ਰਾਜ ਸਿੰਗਲਾ ਸਮੇਤ ਤੇ ਹੋਰ ਪਤਵੰਤੇ ਹਾਜ਼ਰ ਸਨ।

Punjab

ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ 'ਹੁਨਰ ਸੇ ਰੋਜ਼ਗਾਰ ਤੱਕ' ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਲਈ ਮੁਫ਼ਤ ਹੁਨਰ ਸਿਖਲਾਈ ਅਤੇ ਪਲੇਸਮੈਂਟ ਕਰਵਾਈ ਜਾਵੇਗੀ: ਚੰਨੀ

punjab newsline
August 05, 2020 04:08 PM
More

ਚੰਡੀਗੜ੍ਹ:ਕੋਵਿਡ-19 ਮਹਾਂਮਾਰੀ ਨੂੰ ਠੱਲ੍ਹ ਪਾਉਣ ਉਪਰੰਤ ਸੈਰ-ਸਪਾਟਾ ਅਤੇ ਪ੍ਰਾਹੁਣਾਚਾਰੀ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ ਨੌਜਵਾਨਾਂ ਨੂੰ ਪੰਜਾਬ ਸੈਰ-ਸਪਾਟਾ ਵਿਭਾਗ ਵਲੋਂ ਮੁਫਤ ਟ੍ਰੇਨਿੰਗ ਅਤੇ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਮੁੱਖ ਸਕੀਮ ‘ਹੁਨਰ ਸੇ ਰੋਜ਼ਗਾਰ ਤੱਕ’ ਤਹਿਤ 2000 ਤੋਂ ਵੱਧ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਨਾਲ ਨਾਲ ਪਲੇਸਮੈਂਟ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਤਕਰੀਬਨ 1000 ਵਿਦਿਆਰਥੀਆਂ ਨੂੰ ਐਂਟਰਪ੍ਰੀਨੀਓਰਸ਼ਿਪ ਪ੍ਰੋਗਰਾਮ ਤਹਿਤ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਦੀ ਸਿਖਲਾਈ ਵੀ ਦਿੱਤੀ ਜਾਵੇਗੀ।
ਰੋਜ਼ਗਾਰ ਉਤਪਤੀ ਅਤੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਅਸੰਗਠਿਤ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਸੈਰ-ਸਪਾਟਾ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਬਿਹਤਰ ਸੇਵਾਵਾਂ ਤੇ ਉਪਭੋਗਤਾ ਸੰਤੁਸ਼ਟੀ ਮੁਹੱਈਆ ਕਰਵਾਉਣ ਲਈ ਮੁੱਢਲੀ ਸਿਖਲਾਈ ਅਤੇ ਸਰਟੀਫਿਕੇਸ਼ਨ ਦੀ ਲੋੜ ਹੁੰਦੀ ਹੈ। ਇਸ ਲਈ, ਤਕਰੀਬਨ 800 ਅਜਿਹੇ ਸੈਰ-ਸਪਾਟਾ ਸੇਵਾਵਾਂ ਦੇਣ ਵਾਲਿਆਂ ਨੂੰ ਹੁਨਰ ਸਿਖਲਾਈ ਅਤੇ ਸਰਟੀਫਿਕੇਸ਼ਨ ਲਈ ਸਿਖਲਾਈ ਦਿੱਤੀ ਜਾਏਗੀ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਉੱਦਮਤਾ ਪ੍ਰੋਗਰਾਮ ਤਹਿਤ ਇਕ ਹੋਰ ਪ੍ਰੋਗਰਾਮ ਵਿਚ 400 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਵਿਚ ਕੁੱਕ-ਤੰਦੂਰ, ਬਾਰਮੈਨ, ਬੇਕਰ, ਹੋਮਸਟੇਅ (ਹੁਨਰਮੰਦ ਕੇਅਰਟੇਕਰ) ਅਤੇ ਹਲਵਾਈ ਲਈ ਸ਼ਾਰਟ-ਟਰਮ ਕੁਆਲਟੀ ਟ੍ਰੇਨਿੰਗ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਹੈਰੀਟੇਜ਼ ਐਂਡ ਟੂਰੀਜ਼ਮ ਪ੍ਰਮੋਸ਼ਨ ਬੋਰਡ ਨਾਲ ਸੂਚੀਬੱਧ ਵਿੱਦਿਅਕ ਸੰਸਥਾਵਾਂ ਰਾਹੀਂ ਮੁਹਾਲੀ, ਫਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ ਤੇ ਮੁਹਾਲੀ ਪ੍ਰਾਹੁਣਾਚਾਰੀ ਸੈਕਟਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਏਗੀ। ਇਸ ਦੇ ਨਾਲ ਹੀ ਗੁਰਦਾਸਪੁਰ ਤੇ ਬਠਿੰਡਾ ਦੇ ਇੰਸੀਟੀਚਿਊਟ ਆਫ਼ ਹੋਟਲ ਮੈਨੇਜਮੈਂਟ ਅਤੇ ਹੁਸ਼ਿਆਰਪੁਰ ਦੇ ਫੂਡ ਕ੍ਰਾਫਟ ਸੰਸਥਾ ਵਿਖੇ ਵੀ ਇਹ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।
ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਹੁਨਰ ਨੂੰ ਨਿਖਾਰਨ, ਕਰੀਅਰ ਬਣਾਉਣ, ਜੀਵਨ ਵਿਚ ਬਦਲਾਅ ਦੇ ਸੰਦੇਸ਼ ਤੋਂ ਪ੍ਰੇਰਿਤ ਹੋ ਕੇ ਇਹ ਲਾਹੇਵੰਦ ਕਦਮ ਚੁੱਕੇ ਗਏ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਅਤੇ ਸੈਲਾਨੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਕ ਹੋਣਗੇ ਜਿਸ ਨਾਲ ਸੂਬੇ ਵਿਚ ਸੈਲਾਨੀਆਂ ਦੀ ਆਮਦ ਨੂੰ ਵਧਾਉਣ ਵਿਚ ਵੀ ਸਹਾਇਤਾ ਮਿਲੇਗੀ।
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਇਹ ਸਿਖਲਾਈ ਵਿਦਿਆਰਥੀਆਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੁਨਰ ਨੂੰ ਨਿਖਾਰਨ ਅਤੇ ਰੁਜ਼ਗਾਰ ਪ੍ਰਾਪਤ ਕਰਨ ਲਈ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਸਿਖਲਾਈ ਪੂਰੀ ਹੋਣ ‘ਤੇ ਵਿਦਿਆਰਥੀਆਂ ਨੂੰ 1500 ਤੋਂ 2000 ਰੁਪਏ ਤੱਕ ਦੇ ਵਜ਼ੀਫ਼ੇ ਵੀ ਦਿੱਤੇ ਜਾਣਗੇ।

Copyright © 2022, Punjab Newsline, Canada, All rights reserved. Terms & Conditions Privacy Policy