ਸਾਡਾ ਸਮਾਜ

ਦਿ੍ਰਸ਼ਟੀ ਪੰਜਾਬ ਨੇ 20 ਹੋਣਹਾਰ ਵਿਦਿਆਰਥੀਆਂ ਨੂੰ ਉੱਤਰੀ ਭਾਰਤ ਦੇ ਸਭ ਤੋਂ ਵੱਡੇ 50 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਕੀਤਾ ਸਨਮਾਨਿਤ

ਚੰਡੀਗਡ਼,:ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੇਹੱਦ ਹੁਸ਼ਿਆਰ ਪਰੰਤੂ ਵਿੱਤੀ ਪੱਖੋਂ ਬਹੁਤ ਕਮਜ਼ੋਰ ਪਰਿਵਾਰਾਂ ਨਾਲ ਸੰਬੰਧਿਤ 20 ਹੋਣਹਾਰ ਵਿਦਿਆਰਥੀਆਂ ਨੂੰ ਕੈਨੇਡਾ ਆਧਾਰਿਤ ਸਮਾਜ ਸੇਵੀ ਸੰਗਠਨ ‘ਦਿ੍ਰਸ਼ਟੀ ਪੰਜਾਬ‘ ਵੱਲੋਂ 50-50 ਹਜ਼ਾਰ ਰੁਪਏ ਦਾ ਨਕਦ ਪੁਰਸਕਾਰ ਦਿੱਤਾ।

ਬਲਾਂਇੰਡ ਕਾਰ ਰੈਲੀ ਨੇ ਪਟਿਆਲਾ ਹੈਰੀਟੇਜ ਫੈਸਟੀਵਲ 'ਚ ਉਤਸ਼ਾਹ ਭਰਿਆ

ਪਟਿਆਲਾ: ਪੰਜਾਬ ਦੇ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਡੀਅਨ ਟਰੱਸਟ ਫਾਰ ਰੂਰਲ ਹੈਰੀਟੇਜ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਛੇਵੇਂ 'ਪਟਿਆਲਾ ਹੈਰੀਟੇਜ ਫੈਸਟੀਵਲ-2018' ਦੌਰਾਨ ਅੱਜ ਪੰਜਵੇਂ ਦਿਨ ਦੇ ਸਮਾਰੋਹਾਂ ਦੀ ਲਡ਼ੀ ਤਹਿਤ ਪਟਿਆਲਾ ਸਕੂਲ ਫਾਰ ਦਾ ਬਲਾਇੰਡ ਤੇ ਰੋਆਇਲ ਸਿਟੀ ਰਾਇਡਰਜ ਵੱਲੋਂ ਕੀਤੀ ਗਈ 'ਬਲਾਂਇੰਡ ਕਾਰ ਰੈਲੀ' ਨੇ ਪਟਿਆਲਵੀਆਂ ਤੇ ਕਲਾ ਪ੍ਰੇਮੀਆਂ 'ਚ ਖਾਸ ਉਤਸ਼ਾਹ ਭਰਿਆ।

ਮੁੱਖ ਮੰਤਰੀ ਵੱਲੋਂ ਸੋਸ਼ਲ ਮੀਡੀਆ 'ਤੇ ਚਲ ਰਹੀ ਭਡ਼ਕਾਊ ਤੇ ਗਰਮ ਖਿਆਲੀ ਮੁਹਿੰਮ ਤੋਂ ਚੌਕਸ ਰਹਿਣ ਦੇ ਪੁਲਿਸ ਨੂੰ ਨਿਰਦੇਸ਼

ਚੰਡੀਗਡ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ 'ਤੇ ਚੱਲ ਰਹੀ ਭਡ਼ਕਾਊ ਅਤੇ ਗਰਮ ਖਿਆਲੀ ਮੁਹਿੰਮ ਤੋਂ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਉਨ•ਾਂ ਨੇ ਖਿੱਤੇ ਵਿਚ ਬਦਲ ਰਹੇ ਮੌਸਮ ਦੇ ਕਾਰਨ ਭਾਰਤ-ਪਾਕਿ ਸਰਹੱਦ 'ਤੇ ਘੁਸਪੈਠ ਦੀਆਂ ਸਰਗਰਮੀਆਂ ਦੱਖਣ ਵਾਲੇ ਪਾਸੇ ਵੱਧਣ ਤੋਂ ਵੀ ਚੌਕਸ ਰਹਿਣ ਲਈ ਆਖਿਆ ਹੈ।
ਸੂਬੇ ਵਿਚ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੱਤਵਾਦੀ ਜੁਰਮਾਂ 'ਤੇ ਰੋਕ ਲਾਉਣਾ ਉਨ•ਾਂ ਦੀ ਸਰਕਾਰੀ ਦੀ ਮੁੱਖ ਪ੍ਰਾਥਮਿਕਤਾ ਹੈ ਅਤੇ ਉਨ•ਾਂ ਨੇ ਪੰਜਾਬ ਦੀ ਸ਼ਾਂਤੀ ਅਤੇ ਸਥਿਰਤਾ ਲਈ ਅਜਿਹੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਐਸ.

ਸ਼ੋਸ਼ਲ ਮੀਡੀਆ 'ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਜਾਰੀ

ਧਰਮਗੜ੍ਹ, 29 ਅਕਤੂਬਰ 2017: ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋ ਕੀਤੇ ਜਾਂਦੇ ਸਮਾਜਸੇਵੀ ਕਾਰਜਾਂ ਦੀ ਬਦੌਲਤ ਇਸ ਟਰੱਸਟ ਦੀ ਦੁਨੀਆਂ ਭਰ ਚ ਵੱਖਰੀ ਪਹਿਚਾਣ ਹੈ ਪ੍ਰਤੂੰ ਇਕ ਗਿਣੀ-ਮਿੱਥੀ ਸਾਜਿਸ਼ ਦੇ ਤਹਿਤ ਸ਼ੋਸ਼ਲ ਮੀਡੀਆ ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਅਜੇ ਵੀ ਜਾਰੀ ਹੈ 

ਮੁੰਬਈ ਦੀ ਤਰਜ 'ਤੇ ਗੁਜਰਾਤ ਚੋਣਾਂ ਦੌਰਾਨ ਹੋ ਸਕਦੈ ਅੱਤਵਾਦੀ ਹਮਲਾ

ਅਹਿਮਦਾਬਾਦ, 27 ਅਕਤੂਬਰ : ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਮੁੰਬਈ ਦੀ ਤਰਜ 'ਤੇ ਹੋਏ 26/11 ਜਿਹਾ ਹਮਲਾ ਹੋ ਸਕਦਾ ਹੈ। ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਇਹ ਹਮਲਾ ਸਮੁੰਦਰੀ ਰਸਤੇ ਦੇ ਜ਼ਰੀਏ ਕਰਵਾ ਸਕਦੀ ਹੈ। ਸਾਡੀ ਖੁਫ਼ੀਆ ਏਜੰਸੀਆਂ ਦਾ ਕਹਿਣਾ ਹੈ ਕਿ ਅਜਿਹਾ ਸ਼ੱਕ ਇਸ ਲਈ ਹੈ ਕਿਉਂਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਅਜਿਹੀ ਸਰਗਰਮੀਆਂ ਨੂੰ ਅੰਜ਼ਾਮ ਦਿੱਤਾ ਹੈ।

Copyright © 2017, Punjab Newsline, Canada, All rights reserved. Terms & Conditions Privacy Policy